Shadow

Author: admin

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 100 ਪਿੰਡਾਂ ਦੀ ਪਛਾਣ

National, Politics, Punjab
ਮੋਗਾ, 19 ਸਤੰਬਰ (000) - ਜ਼ਿਲ੍ਹਾ ਮੋਗਾ ਵਿੱਚ ਅਗਾਮੀ ਝੋਨੇ ਦੀ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਹਨਾਂ 100 ਪਿੰਡਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਪਿਛਲੇ ਸੀਜ਼ਨ ਦੌਰਾਨ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਹਨਾਂ ਪਿੰਡਾਂ ਉੱਤੇ ਐਤਕੀਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਿੱਖੀ ਨਜ਼ਰ ਰਹੇਗੀ। ਜੇਕਰ ਇਸ ਸਾਲ ਕਿਸੇ ਨੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਿਛਲੇ ਸੀਜ਼ਨ ਵਿੱਚ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋਂ ਵਿੱਚ ਸਭ ਤੋਂ ਵੱਧ 46 ਅੱਗਾਂ ਲੱਗੀਆਂ ਸਨ, ਜਦਕਿ ਪਿੰਡ ਵਾਂਦਰ ਵਿੱਚ 45, ਹਿੰਮਤਪੁਰਾ ਤੇ ਲੰਗੇਆਣਾ ਨੀਵਾਂ ਵਿੱਚ 43, ਭਲੂਰ ਤੇ ਸੈਦੋਕੇ ਵਿੱਚ 42, ਰੌਂਤਾ ਵਿੱਚ 40, ਬੁੱਟਰ ਤੇ ਦੌਧਰ ਸ਼ਰਕੀ ਵਿੱਚ 39 ਅਤੇ ਪਿੰਡ ਰਾਉਕੇ ਕਲਾਂ ਵਿੱਚ 38 ਅੱਗਾਂ ਲੱਗਣ ਦੀਆਂ ਘਟਨਾਵਾਂ...
ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

National, Politics, Punjab
ਫਰੀਦਕੋਟ, 19 ਸਤੰਬਰ (        ) :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਕਲੱਬ ਦੇ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦੀ ਹਾਜਰੀ ਵਿੱਚ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਖੂਨਦਾਨ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਪ੍ਰਸ਼ੰਸ਼ਾ ਯੋਗ ਹੈ। ਸਪੀਕਰ ਸ. ਸੰਧਵਾਂ ਨੇ ਸਿਹਤ ਵਿਭਾਗ ਦੇ ਸੈਕਟਰੀ, ਸਿਵਲ ਸਰਜਨ ਫਰੀਦਕੋਟ, ਜ਼ਿਲਾ ਸਿਹਤ ਅਫਸਰ ਫਰੀਦਕੋਟ ਸਮੇਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਲੱਡ ਬੈਂਕ ਕੋਟਕਪੂਰਾ ਵਿੱਚ ਜਲਦ ਸਟਾਫ ਦੀ ਤੈਨਾਤੀ ਕੀਤੀ ਜਾਵੇ ਅਤੇ ਸਿਵਲ ਹਸਪਤਾਲ ਦੇ ਸਟਾਫ ਦੀ ਕਮੀ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਉਂਝ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਹੁਤ ਜਲ...
ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

National, Politics, Punjab
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ। ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ...
ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ

ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ, ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਕਿ ਮੱਛਰ ਕੱਟ ਨਾ ਸਕੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਮੌਸਮ ਵਿਚ ਬੱਚਿਆਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਬੱਚਿਆਂ ਦਾ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ ਖ਼ਾਸਕਰ ਸਕੂਲ ਭੇਜਣ ਸਮੇਂ, ਪਾਰਕ ਜਾਂ ਬਾਹਰ ਕਿਤੇ ਖੇਡਣ ਲਿਜ...
ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸੀ.ਜੀ.ਐੱਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

National, Politics, Punjab
ਮੁੁਕਤਸਰ ਸਾਹਿਬ 19 ਸਤੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ ਜੇਲ੍ਹਾ  ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਨੇ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗੀ। ਸੀ.ਜੀ.ਐੱਮ/ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ...
ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਫਿਰੋਜ਼ਪੁਰ ਨੇ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਕੀਤੀ ਅਚਨਚੇਤ ਚੈਕਿੰਗ

National, Politics, Punjab
ਫਿਰੋਜ਼ਪੁਰ 19 ਸਤੰਬਰ 2024.....            ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਨੁਸਾਰ ਸਬ-ਡਵੀਜਨ ਪੱਧਰ ਤੇ ਬਣਾਈ ਗਈ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਟਾਸਕ ਫੋਰਸ ਕਮੇਟੀ ਫਿਰੋਜ਼ਪੁਰ ਵੱਲੋਂ ਤਲਵੰਡੀ ਭਾਈ ਵਿਖੇ ਵੱਖ-ਵੱਖ ਦੁਕਾਨਾ ਅਤੇ ਵਪਾਰਕ ਅਦਾਰਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ।                 ਚੈਕਿੰਗ ਦੌਰਾਨ ਟਾਸਕ ਫੋਰਸ ਕਮੇਟੀ ਵੱਲੋਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਤੇ 18 ਸਾਲ ਤੋਂ ਘੱਟ ਕਿਰਤੀਆਂ ਤੋਂ ਕੰਮ ਨਾ ਕਰਵਾਉਣ ਬਾਰੇ ਜਾਗਰੂਕ ਕੀਤਾ ਗਿਆ ਅਤੇ 18 ਸਾਲ ਤੋ ਘੱਟ  ਕਿਰਤੀਆਂ ਤੋ ਕੰਮ ਕਰਵਾਉਣ ਕਾਰਨ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਅਮੈਂਡਮੈਂਟ ਐਕਟ, 2016 ਦੀ ਧਾਰਾ 3, 3 ਏ ਅਤੇ  ਐਕਟ ਦੇ ਪਾਰਟ 3 ਬਾਰੇ ਜੁਰਮਾਨਾ/ਸਜ਼ਾ ਬਾਰੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਅਤੇ ਦੋ ਅਦਾਰਿਆ ਦੇ ਚਲਾਨ ਵੀ ਕੀਤੇ ਗਏ।                 ਇਸ ਮੌਕੇ ਕਿਰਤ ਇੰਸਪੈਕਟਰ ਫਿਰੋਜ਼ਪੁਰ, ਜਿਲ੍ਹਾ ਬਾਲ ਸੁਰਖਿਆ ਯੂਨਿਟ ਫਿਰੋਜ਼ਪੁਰ, ਜ਼ਿਲ੍ਹਾ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਫਿਰੋਜ਼ਪੁਰ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।...
ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਐੱਨ.ਐੱਸ.ਐੱਸ ਵਿਭਾਗ, ਰੈਡ ਰਿਬਨ ਕਲੱਬ,ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ

National, Politics, Punjab
ਫਰੀਦਕੋਟ 19ਸਤੰਬਰ ()   ਬਾਬਾ ਫ਼ਰੀਦ ਆਗਮਨ ਪੁਰਬ-2024 ਨੂੰ ਸਮਰਪਿਤ, ਐੱਨ.ਐੱਸ.ਐੱਸ ਯੂਨਿਟ, ਰੈਡ ਰਿਬਨ ਕਲੱਬ, ਯੂਥ ਰੈੱਡ ਕਰਾਸ ਵੱਲੋਂ ਬ੍ਰਿਜਿੰਦਰਾ ਕਾਲਜ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ, ਆਮ ਲੋਕਾਂ ਵੱਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੋਲਦਿਆਂ ਕਿਹਾ ਕਿ ਖੂਨਦਾਨ ਕਰਕੇ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਹਰ 3 ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਉਪਰੰਤ 48 ਘੰਟੇ ਬਾਅਦ ਹੀ ਖੂਨ ਦੇ ਸੈੱਲ ਬਣਨੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਥੇ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਬਖਸ਼ਦਾ ਹੈ ਉਥੇ ਹੀ ਖੂਨ ਦਾਨ ਕਰਨ ਵਾਲੇ ਮਨੁੱਖੀ ਸਰੀਰ ਨੂੰ ਕਈ ਲਾਭ ਪਹੁੰਚਾ ਸਕਦਾ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹ...
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼  ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ ਮਨੋਵਿਗਿਆਨਕ-ਸਮਾਜਿਕ-ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਹਨਾਂ ਨੂੰ ਹਿੰਸਾ-ਮੁਕਤ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ। ਇਹ ਪ੍ਰੋਜੈਕਟ, ਪੀੜਤਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਜੀਵਨ ਬਾਰੇ ਫੈਸਲਾ ਲੈਣ ਵਿੱਚ ਮਦਦ ਕਰਨ ਲਈ ਲੋੜੀਂਦੇ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਹ ਪ੍ਰੋਜੈਕਟ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਨਈ ਸ਼ੁਰੂਆਤ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਇੱਕ ਇੰਦੌਰ-ਅਧਾਰਤ ਐਨ.ਜੀ.ਓ. ਹੈ , ਦੇ ਵਿਚਕਾਰ ਇੱਕ ਸਾਂਝੀ ਪਹਿਲਕਦਮੀ ਹੈ, ਜਿਸ ਦੇ ਮੁ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

National, Politics, Punjab
ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਮਿਤੀ 05.09.2024 ਤੋਂ 31.10.2024 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਿੰਦਰ ਸਿੰਘ, ਡਿਪਟੀ ਸਿੱਖਿਆ ਅਫਸਰ, ਫਿਰੋਜਪੁਰ, ਡਾ. ਰਚਨਾ ਮਿੱਤਲ, ਸਿਵਲ ਹਸਪਤਾਲ, ਫਿਰੋਜਪੁਰ, ਸ੍ਰੀ ਅਸ਼ੋਕ ਬਹਿਲ, ਸੈਕਟਰੀ, ਰੈੱਡ ਕਰਾਸ, ਫਿਰੋਜਪੁਰ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਸੰਗੀਤਾ ਰਗੂਲਾ ਜੀ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਸ਼ਾਮਲ ਸਨ। ਇਸ ਮੁਹਿੰਮ ਦੇ ਤਹਿਤ ਸਕੂਲ ਦੇ ਬੱਚਿ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ, 19 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ  ਰਿਸ਼ਵਤ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਹੀ-ਵ-ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆ...