ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ
ਫਾਜ਼ਿਲਕਾ, 20 ਅਕਤੂਬਰ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ|
ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ|
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਬਲਾਕ ਜਲਾਲਾਬਾਦ, ਅਬੋਹਰ, ਫਾਜ਼ਿਲਕਾ ਸਮੇਤ ਵੱਖ ਵੱਖ ਪਿੰਡਾਂ ਵਿੱਚ ਪਹੁੰਚ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਯੋਗ ਢੰਗ ਨਾਲ ਪ੍ਰੇਰਿਤ ਕਰ ਰਿਹਾ ਹੈ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਚੱਕ ਦੁਮਾਲ, ਚੱਕ ਪਾਲੀ ਵਾਲਾ, ਢਾਬ ਘੜਿਆਲ, ਤੋ...







