ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 17 ਸਤੰਬਰ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨੇ ਦੀ ਕਟਾਈ ਲਈ ਕਈ ਕੰਬਾਇਨਾਂ 24 ਘੰਟੇ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ...








