ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ, 17 ਸਤੰਬਰ (000) - ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਸਫਲਤਾਪੁਰਵਕ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ।
ਖੇਡਾਂ ਦੀ ਸ਼ੁਰੂਆਤ ਤੋ ਪਹਿਲਾਂ ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਖੇਡ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਖੇਡਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਹਦਾਇਤਾ ਵੀ ਜਾਰੀ ਕੀਤੀਆਂ ਗਈਆਂ ਸਨ।
ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ, ਕੁਲਦੀਪ ਚੁੱਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ 24 ਖੇਡਾਂ ਦੇ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਬਾਕਸਿੰਗ, ਚੈੱਸ, ਫੁੱਟਬਾਲ, ਗੱਤਕਾ, ਹਾਕੀ, ਹੈਂਡਬਾਲ, ਜੂਡੋ, ਕਿੱਕ ਬਾਕਸਿੰਗ, ਕਬੱਡੀ ਨੈਸਨਲ, ਕਬੱਡੀ ਸਰਕਲ, ਖੋ-ਖੋ, ਲਾਅਨ ਟੈਨਿਸ, ਨੈੱਟਬਾਲ, ਪਾਵਰ ਲਿਫਟਿੰਗ, ਸਾਫਟਬਾਲ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ ਸੂਟਿੰਗ, ਵਾਲੀਬਾਲ ਸਮੈਸ਼ਿੰਗ, ਵੇਟਲਿਫਟਿੰਗ ਅਤੇ ਕੁਸਤੀ ਸ਼ਾਮਲ ਹਨ।
...








