ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੀ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਸਮਾਪਤ
ਫਰੀਦਕੋਟ 16 ਸਤੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜਨ-3 ਅਧੀਨ ਜ਼ਿਲ੍ਹਾ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। ਪਿਛਲੇ 4 ਦਿਨਾਂ ਤੋਂ ਲਗਾਤਾਰ ਜਾਰੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਦੇ ਅੱਜ ਆਖਰੀ ਦਿਨ ਸ. ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਉਨ੍ਹਾ ਦੇ ਨਾਲ ਸ. ਮਨਪ੍ਰੀਤ ਸਿੰਘ ਧਾਲੀਵਾਲ ਅਤੇ ਅਰੁਣ ਸਿੰਗਲਾ ਸ਼ਹਿਰੀ ਪ੍ਰਧਾਨ ਆਪ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਨੇ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ, ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਵੀ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਇੱਕ ਵਿਅਕਤੀ ਨਸ਼ਿਆ...








