ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 16 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਪ੍ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਚੱਕ ਸਿੰਘੇ ਵਾਲਾ, ਹੋਜ ਖਾਸ, ਕੌੜਿਆਂ ਵਾਲੀ, ਰਾਮਗੜ੍ਹ, ਚੱਕ ਬੰਨ ਵਾਲਾ, ਜੋੜਕੀ ਅੰਧੇਵਾਲੀ, ਉਜਾਵਾਲੀ, ਲਾਲੋਵਾਲੀ, ਚਿਮਨੇਵਾਲਾ, ਜੰਡਵਾਲਾ ਭੀਮੇ ਸ਼ਾਹ, ਝੋਟਿਆਂ ਵਾਲੀ, ਬੇਗਾਂਵਾਲੀ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤ...








