ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ 14 ਸਤੰਬਰ
ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼ੈਸ਼ਨ ਡਵੀਜਨ ਵਿਖੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।
ਨੈਸ਼ਨਲ ਲੋਕ ਅਦਾਲਤ ਵਿਚ 8 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ; 3 ਸਬ ਡਵੀਜਨ ਮਲੋਟ ਅਤੇ 2 ਸਬ ਡਵੀਜਨ ਗਿੱਦੜਬਾਹਾ ਵਿਖੇ ਬੈਂਚ ਲਗਾਏ ਗਏ।
ਲੋਕ ਅਦਾਲਤ ਵਿਚ ਲੈਂਡ ਕੇਸ, ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨ.ਆਈ. ਐਕਟ ਅਤੇ ਕੈਂਸਲੇਸ਼ਨ, ਐਂਫ.ਆਈ.ਆਰ. ਆਦਿ ਕੇਸਾਂ ਦੀ ਸੁਣਵਾਈ ਕੀਤੀ ਗਈ।
ਜਿਸ ਦੀ ਕ੍ਰਮਵਾਰ ਸ੍ਰੀ ਗੁਰਨਾਮ ਸਿੰਘ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ, ਮਿਸ: ਅਮੀਤਾ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਿਸ. ਗਿਰੀਸ਼, ਪ੍ਰਿੰਸੀਪਲ...








