68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ
ਮਾਨਸਾ, 08 ਅਕਤੂਬਰ:
68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਵਿਚ ਲੜਕਿਆਂ ਦੇ ਮੁਕਾਬਲਿਆਂ ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਹੈ।
ਖੇਡਾਂ ਦੇ ਦੂਜੇ ਦਿਨ ਦਾ ਆਗਾਜ਼ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਨੇ ਕੀਤਾ। ਉਨ੍ਹਾਂ ਇਸ ਮੌਕੇ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਇਨਾਮ ਵੰਡੇ।
ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀ ਅਮ੍ਰਿਤਪਾਲ ਸਿੰਘ ਨੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਾਲਾ ਫੈਂਸਿੰਗ ਸੇਬਰ ਵਿੱਚ ਗੁਰਦਾਸਪੁਰ ਦੇ ਸਮਰਜੀਤ ਸਿੰਘ, ਐਰੋਨ, ਮਨਰਾਜ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਪਟਿਆਲਾ ਦੇ ਪਾਰਥ ਜੋਸ਼ੀ, ਆਰਵ ਮਲਹੋਤਰ...








