ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 7 ਅਕਤੂਬਰ ( ) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਪਿੰਡ ਢੁੱਡੀ ਵਿਚ ਝੋਨੇ ਦੀ ਕਟਾਈ ਕਰਵਾ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਫਿਲਹਾਲ ਅਗੇਤੀ ਝੋਨੇ ਦੀ ਲਵਾਈ ਕੀਤੀ ਫ਼ਸਲ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ ਅਤੇ ਆਮ ਸਮੇਂ ਤੇ ਲਗਾਈ ਫ਼ਸਲ ਦੀ ਕਟਾਈ ਦਾ ਕੰਮ ਤਕਰੀਬਨ 5 ਤੋਂ 10 ਦਿਨਾਂ ਬਾਅਦ ਸ਼ੁਰੂ ਹੋਵੇਗਾ।
ਉਨਾਂ ਦੱਸਿਆ ਕਿ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ । ਉਨਾਂ ਦ...








