ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਸਤੰਬਰ:
ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਇਨਵੈਸਟ ਪੰਜਾਬ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਕਰਵਾਏ ਗਏ ‘ਨਿਵੇਸ਼ਕ ਸੰਮੇਲਨ’ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇੱਥੇ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਇਤਿਹਾਸਕ ਵਿਰਸੇ ਨੂੰ ਦਰਸਾਉਂਦੀਆਂ ਮੁਗਲ, ਸਿੱਖ ਅਤੇ ਬ੍ਰਿਟਿਸ਼ ਕਾਲ ਦੀਆਂ ਇਮਾਰਤਾਂ ਹਨ, ਜੋ ਸਮੁੱਚੀ ਲੋਕਾਈ ਲਈ ਖਿੱਚ ਦਾ ਕੇਂਦਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ’ਤੇ ਲਿਆਉਣ ਲਈ ਬਹੁਤ ਉਤਸੁਕ ਹਨ ਅਤੇ ਇਸ ਮਾਮਲੇ ਵਿੱਚ ਨਿੱਜੀ ਦਿਲਚਸਪੀ ਲੈ ਰਹੇ ਹਨ।
ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੀਆਂ ਜਾਇਦਾਦਾਂ ਅਤੇ ਅਸਾ...








