Shadow

Author: admin

ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ

ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦਾ ਇੱਕ ਵੀ ਮਾਮਲਾ ਸਹਿਣਯੋਗ ਨਹੀਂ, ਡੀ ਸੀ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ

National, Politics, Punjab
ਐਸ.ਏ.ਐਸ.ਨਗਰ, 05 ਸਤੰਬਰ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਐਸ.ਐਸ.ਪੀ ਦੀਪਕ ਪਾਰੀਕ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ- ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਤੋਂ ਰੋਕਣ ਅਤੇ ਸਮਝਾਉਣ ਲਈ ਅਗਾਊਂ ਦੌਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਦੇ 133 ਕੇਸਾਂ ਨੂੰ ਇਸ ਵਾਰ ਜ਼ੀਰੋ ‘ਤੇ ਲਿਆਉਣ ਲਈ ਤਾਇਨਾਤ ਕੀਤੇ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਅਫ਼ਸਰਾਂ ਦੀ ਸਾਂਝੀ ਮੀਟਿੰਗ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 1.25 ਲੱਖ ਮੀਟਰਿਕ ਟਨ ਝੋਨੇ ਦੀ ਪਰਾਲੀ ਦੇ ਉਤਪਾਦਨ ਦੇ ਮੁਕਾਬਲੇ ਸਾਡੇ ਕੋਲ ਉਪਲਬਧ ਉਦਯੋਗਿਕ ਬਾਇਲਰਾਂ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦੀ 2 ਲੱਖ ਮੀਟਰਕ ਟਨ ਖਪਤ ਕਰਨ ਦੀ ਸਮਰੱਥਾ ਹੈ। ਇਸ ਦੇ ਬਾਵਜੂਦ, ਸਾਨੂੰ ਹਰ ਸਾਲ ਫਸਲਾਂ ਦੀ ਰਹਿੰਦ-ਖੂੰ...
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਐੱਸ. ਡੀ ਕਾਲਜ ਫ਼ਾਰ ਵੋਮੈਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਐੱਸ. ਡੀ ਕਾਲਜ ਫ਼ਾਰ ਵੋਮੈਨ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

National, Politics, Punjab
ਮੋਗਾ, 5 ਸਤੰਬਰ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਐੱਸ.ਡੀ ਕਾਲਜ ਫਾਰ ਵੋਮੈਨ ਮੋਗਾ ਦੀ ਇੰਟਰਨਲ ਕੰਮਪਲੇਂਟ ਕਮੇਟੀ-ਕਮ-ਵਿਜੀਲੈਂਸ ਸੈੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਦੇ ਸਹਿਯੋਗ ਨਾਲ ਆਧਿਆਪਕ ਦਿਵਸ ਨੂੰ ਸਮਰਪਿਤ ਜਾਗਰੂਕ ਪ੍ਰੋਗਰਾਮ ਦਾ ਆਯੋਜਨ ਕੀਤਾ। ਕਾਲਜ ਪ੍ਰਿੰਸੀਪਲ ਡਾ.ਨੀਨਾ ਅਨੇਜਾ ਨੇ ਆਧਿਆਪਕ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਆਧਿਆਪਕ ਵਰਗ ਆਪਣੇ ਆਪ ਵਿੱਚ ਇੱਕ ਪਰਉਪਕਾਰੀ ਸੰਸਥਾ ਹੈ ਆਧਿਆਪਕ ਦਿਵਸ ਹਰ ਵਰ੍ਹੇ ਮਹਾਨ ਸਿੱਖਿਅਕ ਅਤੇ ਫਿਲਾਸਫਰ ਸਰਵਪੱਲੀ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਤੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਜਾਗਰੂਕਤਾ ਪ੍ਰੋਗਰਾਮ ਦੇ ਮੁਖ ਮਹਿਮਾਨ ਮਾਣਯੋਗ ਮੈਡਮ  ਕਿਰਨ ਜਯੋਤੀ  ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਮੁਖ ਬੁਲਾਰੇ ਨੈਸ਼ਨਲ ਐਵਾਰਡੀ ਸ੍ਰੀ ਰਾਜੇਸ਼ ਸ਼ਰਮਾ ਪੈਨਲ ਐਡਵੋਕੇਟ ਸਨ।  ਮਿਸ਼ਿਜ ਰਮਨਪ੍ਰੀਤ ਕੌਰ ਨੇ ਸਾਰਿਆ ਨੂੰ ਰਸਮੀ ਤੌਰ ਤੇ ਜੀ ਆਇਆਂ ਆਖਿਆ। ਮੁਖ ਬੁਲਾਰੇ ਨੇ ...
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ: ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।  ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰ...
ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

National, Politics, Punjab
ਮਾਨਸਾ, 05 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਅੱਜ ਦੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਫੁਟਬਾਲ ਅੰਡਰ-14 ਵਿਚ ਕੋਚਿੰਗ ਸੈਂਟਰ ਮਾਨਸਾ ਨੇ ਪਹਿਲਾ ਅਤੇ ਰੈਜ਼ੀਡੈਂਸ਼ਲ ਵਿੰਗ ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁਟਬਾਲ ਅੰਡਰ-17 ਵਿਚ ਬਰਨਾਲਾ ਪਹਿਲੇ ਅਤੇ ਕੋਚਿੰਗ ਸੈਂਟਰ ਮਾਨਸਾ ਦੂਜੇ ਸਥਾਨ ’ਤੇ ਰਿਹਾ। ਅੰਡਰ-21 ਫੁਟਬਾਲ ਵਿਚ ਦਸਮੇਸ਼ ਕਲੱਬ ਮਾਨਸਾ ਨੇ ਪਹਿਲਾ ਅਤੇ ਬਰਨਾਲਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਤੋਂ 30 ਫੁਟਬਾਲ ਵਿਚ ਜਵਾਹਰਕੇ ਪਹਿਲੇ ਅਤੇ ਬਰਨਾਲਾ ਦੂਜੇ ਸਥਾਨ ’ਤੇ ਰਿਹਾ। ਫੁਟਬਾਲ ਅੰਡਰ-14 ਲੜਕੀਆਂ ਵਿਚ ਬਰਨਾਲਾ ਪਹਿਲੇ ਅਤੇ ਨਰਾਇਣ ਸਕੂਲ ਮਾਨਸਾ ਦੂਜੇ ਸਥਾਨ ’ਤੇ ਰਿਹਾ। ਫੁਟਬਾਲ ਅੰਡਰ-17 ਵਿਚ ਬਰਨਾਲਾ...
ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ

ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ

National, Politics, Punjab
ਲੁਧਿਆਣਾ, 5 ਸਤੰਬਰ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 54 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਟੀਮਾਂ ਡੇਂਗੂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ 632 ਚਲਾਨ ਵੀ ਕੱਟੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਿਲ੍ਹੇ ਭਰ ਵਿੱਚ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਕਦਮਾਂ ਨੂੰ ਹੋਰ ਤੇਜ਼ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਮਾਂ ਘਰ-ਘਰ ਜਾ ਕੇ ਫੋਗਿੰਗ ਕਰ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਮੱਛਰ ਪ੍ਰਜਣਨ ਕਰਨ ਵਾਲੀਆਂ ਥਾਵਾਂ ਜਿਵੇਂ ਕਿ ਘਰਾਂ ਵ...
ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ

ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ

National, Politics, Punjab
ਮਾਨਸਾ, 05 ਸਤੰਬਰ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ਵਿਚ ਰੋਣਕ ਪਰਤੀ ਹੈ। ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਖੇਡਾਂ ਨਾਲ ਜੁੜਨਾ ਸਰ੍ਹਾਹੁਣਯੋਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ’ਚ ਸ਼ਿਰਕਤ ਕਰਨ ਮੌਕੇ ਕੀਤਾ। ਵਿਧਾਇਕ ਨੇ ਦੱਸਿਆ ਕਿ 01 ਸਤੰਬਰ ਨੂੰ ਸੰਗਰੂਰ ਤੋਂ ਸ਼ੁਰੂ ਹੋਈਆਂ ਖੇਡਾਂ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਕਲੱਬਾਂ ਦੇ ਖਿਡਾਰੀ ਵੀ ਹਿੱਸਾ ਲੈ ਰਹੇ ਹਨ, ਜਿੰਨ੍ਹਾਂ ਵਿਚ 14 ਸਾਲ ਤੋਂ ਲੈ ਕੇ 21 ਸਾਲ ਤੱਕ ਦੇ ਸਕੂਲੀ ਵਿਦਿਆਰਥੀ ਅਤੇ ਹੋਰ ਖਿਡਾਰੀ 70 ਕਿਲੋ ਵਰਗ ਤੱਕ ਦੇ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਬੁਢਲਾਡਾ ਵਿੱਚ ਦੋ ਖੇਡ ਨਰਸਰੀਆਂ ਬਹਾਦਰਪੁਰ ਅਤੇ ਅੱਕਾਂਵਾਲੀ ਵਿੱਚ ਅਤੇ ਆਰਚਰੀ ਦੀ ਨਰਸਰੀ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਵਿੱਚ ਮਨਜੂਰ ਹੋ ਚੁੱਕੀਆਂ ਹਨ। ਉਨਾ...
ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

Punjab
ਮੋਗਾ  4 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕ...
ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Punjab
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:         ਡਾ. ਸੰਜੀਵ ਕੁਮਾਰ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ, ਜ਼ਿਕਰਯੋਗ ਹੈ ਕਿ ਉਹ ਮੌਜੂਦਾ ਉਪ ਮੰਡਲ ਮੈਜਿਸਟ੍ਰੇਟ, ਮਲੋਟ ਤਾਇਨਾਤ ਹਨ ਅਤੇ ਅੱਜ ਉਨ੍ਹਾਂ ਆਪਣੇ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਲਿਆ ਹੈ।         ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ’ਤੇ ਦਫਤਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।         ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇਜ਼ੀ ਲਿਆਉਣ-ਧੀਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇਜ਼ੀ ਲਿਆਉਣ-ਧੀਮਾਨ

Punjab
ਫਿਰੋਜ਼ਪੁਰ 4 ਸਤੰਬਰ 2024.....           ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ  ਦੇ ਮਨੋਰਥ ਨਾਲ ਐੱਸ.ਡੀ.ਐੱਮਜ਼, ਬੀਡੀਓਜ਼, ਮਿਊਂਸੀਪਲ ਕੌਂਸਲ ਦੇ ਅਧਿਕਾਰੀ ਅਤੇ ਬੀ.ਐਲ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ,ਜਿਸ ਤਹਿਤ ਸੋਧੇ ਹੋਏ ਸ਼ਡਿਊਲ ਅਨੁਸਾਰ ਐਸ. ਜੀ. ਪੀ.ਸੀ. ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 29 ਅਕਤੂਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ ਨਿਯਮ, 1959 ਦੇ ਨਿਯਮ 10 (3) ਅਨੁਸਾਰ 8 ਨਵੰਬਰ 2024 ਤੱਕ ਕਰ ਦਿੱਤਾ ਜਾਵੇਗਾ। ਇਸ ਉਪਰੰਤ 25 ਨਵੰਬਰ 2024 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ...
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

Punjab
ਚੰਡੀਗੜ, 4 ਸਤੰਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਕਾਬਲ ਬਣਾਉਣ ਲਈ ਸਿੱਖਿਆ ਪ੍ਰਦਾਨ ਕਰਨ ਵਿੱਚ ਵੱਡਮੁੱਲੀ ਸੇਵਾ ਨਿਭਾਉਂਦੇ ਹਨ। ਅਧਿਆਪਕਾਂ ਦੀ ...