Shadow

Author: admin

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲਾ ਅਤੇ ਸ਼ੈਸਨਜ਼ ਜੱਜ–ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਅਤੇ ਪੈਰਾ ਲੀਗਲ ਵਲੰਟੀਅਰਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 NI ACT ਅਤੇ ਕੈਂਸਲੇਸ਼ਨ, ਐਫ.ਆਈ.ਆਰ ਆਦਿ ਕੇਸਾਂ ...
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

Punjab
ਚੰਡੀਗੜ੍ਹ, 4 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ। ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ। ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ...
ਲੋਕ ਆਪਣੇ ਆਲੇ ਦੁਆਲੇ ਨੂੰ ਰੱਖਣ ਸਾਫ ਸੁਥਰਾ : ਸਿਹਤ ਅਧਿਕਾਰੀ

ਲੋਕ ਆਪਣੇ ਆਲੇ ਦੁਆਲੇ ਨੂੰ ਰੱਖਣ ਸਾਫ ਸੁਥਰਾ : ਸਿਹਤ ਅਧਿਕਾਰੀ

Punjab
ਫਾਜ਼ਿਲਕਾ 04 ਸਿਤੰਬਰ : ਸਿਵਲ ਸਰਜਨ (ਵਾਧੂ ਚਾਰਜ) ਡਾ. ਐਡੀਸਨ ਐਰਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਚਾਰਜ) ਡਾ. ਗੁਰਮੇਜ ਸਿੰਘ, ਡਾ. ਪਵਨਪ੍ਰੀਤ ਸਿੰਘ ਤੇ ਸਕੂਲ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਯੋਗ ਅਗਵਾਈ ਵਿਚ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਜਾਣਕਾਰੀ ਦਿੰਦਿਆਂ ਹੈਲਥ ਵੈਲਨੈਸ ਸੈਂਟਰ ਜੰਡਵਾਲਾ ਭੀਮੇਸ਼ਾਹ ਸ਼ਾਹ ਦੇ ਮਲਟੀਪਰਪਜ਼ ਹੈਲਥ ਵਰਕਰ ਸੁਧੀਰ ਕੁਮਰ ਨੇ ਦੱਸਿਆ ਕਿ ਅਤੇ ਸਕੂਲ ਦੇ ਸਟਾਫ ਦੇ ਸਹਿਯੋਗ ਨਾਲ ਸਕੂਲ ਸਟਾਫ ਤੇ  ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ਪਿੰਡ ਵਿਚ ਲੋਕਾਂ ਨੂੰ ਸਾਫ ਸਫਾਈ ਰੱਖਣ ਤੇ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦਸਿਆ ਕਿ ਇਸ ਮੌਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬੱਚਣ ਲਈ ਆਪਣੇ ਆਲੇ ਦੁਆਲੇ ਖੜੇ ਪਾਣੀ ਨੂੰ ਸਾਫ ਕੀਤਾ ਜਾਵੇ, ਘਰਾਂ ਵਿਚ ਛੱਤਾਂ ਤੇ  ਪਏ ਖਾਲੀ ਬਰਤਨਾਂ ਵਿੱਚ ਪਾਣੀ ਨਾ ਭਰਨ ਵਿੱਚ...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ, 2024 ਪਾਸ

Punjab
ਚੰਡੀਗੜ੍ਹ, 4 ਸਤੰਬਰ ਕਰ ਪਾਲਣਾ ਨੂੰ ਵਧਾਉਣ ਅਤੇ ਰਾਜ ਵਸਤੂਆਂ ਅਤੇ ਸੇਵਾਵਾਂ ਕਰ (ਐਸ.ਜੀ.ਐਸ.ਟੀ) ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ, 2024 ਨੂੰ ਪਾਸ ਕਰ ਦਿੱਤਾ। ਬਿੱਲ ਨੂੰ ਪੇਸ਼ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਸੋਧਾਂ ਦਾ ਜਿਕਰ ਕੀਤਾ, ਜਿਸ ਵਿੱਚ ਮਨੁੱਖੀ ਖਪਤ ਲਈ ਸ਼ਰਾਬ ਬਣਾਉਣ ਲਈ ਵਰਤੀ ਜਾਣ ਵਾਲੀ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ) ਨੂੰ ਜੀਐਸਟੀ ਦੇ ਦਾਇਰੇ ਤੋਂ ਬਾਹਰ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਾਬ ਬਣਾਉਣ ਲਈ ਵਰਤੀ ਜਾ ਰਹੀ ਈ.ਐਨ.ਏ 'ਤੇ ਸਿਰਫ ਵੈਲਿਊ ਐਡਿਡ ਟੈਕਸ (ਵੈਟ) ਵਸੂਲਿਆ ਜਾਵੇਗਾ। ਕਰਦਾਤਾਵਾਂ ਨੂੰ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋਂ 2020-21 ਲਈ 30 ਨਵੰਬਰ, 2021 ਤੱਕ ਦਾਇਰ ਕੀਤੀਆਂ ਗਈਆਂ ਰਿਟਰਨਾ...
ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

Punjab
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ। ਪੰਜਾਬ  ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉਣ ਲਈ ਪਿ...
ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ। ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮ...
ਖੇਡਾਂ ਵਤਨ ਪੰਜਾਬ ਦੀਆਂ-2024 ਬਲਾਕ ਪੱਧਰੀ ਖੇਡਾਂ ’ਚ ਦਿਨੋ-ਦਿਨ ਦੇਖਣ ਨੂੰ ਮਿਲ ਰਹੇ ਹਨ ਦਿਲਚਸਪ ਮੁਕਾਬਲੇ : ਜਸਪ੍ਰੀਤ ਸਿੰਘ

ਖੇਡਾਂ ਵਤਨ ਪੰਜਾਬ ਦੀਆਂ-2024 ਬਲਾਕ ਪੱਧਰੀ ਖੇਡਾਂ ’ਚ ਦਿਨੋ-ਦਿਨ ਦੇਖਣ ਨੂੰ ਮਿਲ ਰਹੇ ਹਨ ਦਿਲਚਸਪ ਮੁਕਾਬਲੇ : ਜਸਪ੍ਰੀਤ ਸਿੰਘ

Punjab
ਬਠਿੰਡਾ, 4 ਸਤੰਬਰ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਦਿਨੋ-ਦਿਨ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਬਲਾਕ ਵਿੱਚ ਵਾਲੀਬਾਲ ਅੰਡਰ 21 ਲੜਕੇ ਵਿੱਚ ਮੰਡੀ ਕਲਾਂ ਨੇ ਪਹਿਲਾ, ਚਾਉਕੇ ਨੇ ਦੂਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਵਾਲੀਬਾਲ ਅੰਡਰ 31 ਤੋਂ 40 ਲੜਕੇ ਵਿੱਚ ਮੰਡੀ ਕਲਾਂ ਨੇ ਪਹਿਲਾ, ਚਾਉਕੇ ਨੇ ਦੂਜਾ, ਤਲਵੰਡੀ ਸਾਬੋ ਬਲਾਕ ਸ਼ੂਟਿੰਗ ਵਾਲੀਬਾਲ ਅੰਡਰ 21 ਮੁੰਡੇ ਵਿੱਚ ਕਲਾਲਵਾਲਾ ਨੇ ਪਹਿਲਾ, ਜੀਵਨ ਸਿੰਘ ਵਾਲਾ ਨੇ ਦੂਜਾ, 21 ਤੋਂ 30 ਵਿਚ ਤਲਵੰਡੀ ਸਾਬੋ ਨੇ ਪਹਿਲਾ, ਸੁਖਲੱਧੀ ਨੇ ਦੂਜਾ, 31 ਤੋਂ 40 ਵਿੱਚ ਬੰਗੀ ਨਿਹਾਲ ਵਾਲਾ ਨੇ ਪਹਿਲਾ, ਭਾਗੀਵਾਂਦਰ ਨੇ ਦੂਜਾ, ਖੋ-ਖੋ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਮਲਕਾਨਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਵਿੱਚ ਸਰਕਾਰੀ ਹਾਈ ਸਕੂਲ ...
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

Punjab
ਚੰਡੀਗੜ੍ਹ, 4 ਸਤੰਬਰ ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ। ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ। ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।...
ਗਲਾਡਾ ਵੱਲੋਂ ਪਿੰਡ ਮਹਿਮੂਦਪੂਰਾ, ਮਾਣਕਵਾਲ ਤੇ ਗਿੱਲ ਵਿਖੇ 5 ਅਣਅਧਿਕਾਰਤ ਕਲੋਨੀਆਂ ‘ਤੇ ਕੱਸਿਆ ਸ਼ਿਕੰਜਾ

ਗਲਾਡਾ ਵੱਲੋਂ ਪਿੰਡ ਮਹਿਮੂਦਪੂਰਾ, ਮਾਣਕਵਾਲ ਤੇ ਗਿੱਲ ਵਿਖੇ 5 ਅਣਅਧਿਕਾਰਤ ਕਲੋਨੀਆਂ ‘ਤੇ ਕੱਸਿਆ ਸ਼ਿਕੰਜਾ

Punjab
ਲੁਧਿਆਣਾ, 04 ਸਤੰਬਰ (000) - ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ, ਆਈ.ਏ.ਐਸ. ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ 5 ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਅੱਜ 04 ਸਤੰਬਰ, 2024 ਨੂੰ ਜ਼ਿਲ੍ਹਾ ਲੁ...
ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ  ਮ੍ਰਿਤਕ ਤੇ ਅਯੋਗ  ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਸਤੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਮੇਂ-ਸਮੇਂ ਤੇ ਸਰਵੇ ਕਰਵਾਇਆ ਗਿਆ। ਸਰਵੇ  ਰਿਪੋਰਟ ਅਨੁਸਾਰ 2.44 ਲੱਖ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ ਸਟੇਟ ਪੈਨ...