Shadow

Author: admin

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ

National, Politics, Punjab
ਐਸ.ਏ.ਐਸ. ਨਗਰ, 04 ਸਤੰਬਰ,2024: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ  ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਉਚੇਚੇ ਤੌਰ ’ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵੱਖੋ-ਵੱਖ ਟਿਊਬਵੈੱਲ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਂਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

National, Politics, Punjab
ਅੰਮ੍ਰਿਤਸਰ 4 ਸਤੰਬਰ 2024-- ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ। ਬਲਾਕ ਅਜਨਾਲਾ :- ਖੇਡਾਂ ਕੀਰਤਨ ਦਰਬਾਰ ਸੋਸਾਇਟੀ ਗਰਾਊਂਡ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਤੀਜੇ ਦਿਨ ਅੰ-21 ਉਮਰ ਵਰਗ ਦੀਆ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁਟੱਬਾਲ ਵਿੱਚ ਅੰ-21 ਲੜਕੀਆਂ ਦੇ ਮਕਾਬਲੇ ਵਿੱਚ ਬੀ.ਐਲ.ਡੀ.ਸਕੂਲ ਅਜਨਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਰਕਲ ਸਟਾਈਲ ਅੰ-21 ਲੜਕਿਆ ਦੇ ਮੁਕਾਬਲੇ ਵਿੱਚ ਗ੍ਰਾਮ ਪੰਚ...
ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ

ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ

National, Politics, Punjab
ਭਿੰਡਰ ਕਲਾਂ/ਮੋਗਾ, 4 ਸਤੰਬਰ (000) - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ ਕਰ ਰਹੇ ਹਨ। ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਸਾਰੰਗਲ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 27 ਸਤੰਬਰ ਤੱਕ ਦੇ ਜਨ ਸੁਣਵਾਈ ਕੈਂਪਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ, ਇਹਨਾਂ ਕੈਂਪਾਂ ਦੀ ਅਗਵਾਈ ਉਹ ਖੁਦ ਕਰ ਰਹੇ ਹਨ। ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ...
ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

National, Politics, Punjab
ਬਠਿੰਡਾ, 4 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਪੰਜਾਬ ਰਾਜ ਦੇ ਜੀ.ਐਸ.ਟੀ., ਮੋਬਾਈਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਅਤੇ ਮੋਬਾਈਲ ਵਿੰਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਅਨਿਲ ਭਾਰਦਵਾਜ, ਸ਼ੀਤਲ ਜੁਨੇਜਾ, ਅਤੁਲ ਨਾਗਪਾਲ, ਇੰਦਰਬੰਸ਼ ਚੱਡਾ, ਰਾਜਕੁਮਾਰ ਅਗਰਵਾਲ ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 5 ਸਤੰਬਰ ਨੂੰ

National, Politics, Punjab
ਐਸ.ਏ.ਐਸ ਨਗਰ, 4 ਸਤੰਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ, ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮਿਤੀ 05 ਸਤੰਬਰ ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀਂ ਕੰਪਨੀ ਭਾਗ ਲੈ ਰਹੀ ਹੈ, ਜਿਨ੍ਹਾਂ ਵਿੱਚ ਕਵੈਸ ਕਾਰਪ, ਐਕਸਿਜ਼ ਬੈਂਕ, ਏਰੀਅਲ ਟੈਲੀਕਾਮ, ਏ.ਟੀ.ਜੀ. ਟੱਫ ਅਤੇ ਟ੍ਰਾ...
ਮਹੀਨੇ ਦੋਰਾਨ ਲੋਕਾਂ ਨੂੰ ਸਿਹਤ ਸੇਵਾਵਾ ਦੇਣ ਵਾਲੇ ਡਾਕਟਰ ਅਤੇ ਸਟਾਫ ਨੂੰ ਕੀਤਾ ਸਨਮਾਨਿਤ

ਮਹੀਨੇ ਦੋਰਾਨ ਲੋਕਾਂ ਨੂੰ ਸਿਹਤ ਸੇਵਾਵਾ ਦੇਣ ਵਾਲੇ ਡਾਕਟਰ ਅਤੇ ਸਟਾਫ ਨੂੰ ਕੀਤਾ ਸਨਮਾਨਿਤ

National, Politics, Punjab
ਫਾਜ਼ਿਲਕਾ 4 ਸਤੰਬਰ ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਹਰ ਮਹੀਨੇ ਵਧੀਆ ਸਿਹਤ ਸੁਵਿਧਾ ਦੇਣ ਵਾਲੇ ਸਟਾਫ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲੋੜੀ ਤਹਿਤ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਰਜ਼ਕਾਰੀ ਸਿਵਲ ਸਰਜਨ ਡਾਕਟਰ ਏਰਿਕ, ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਐਮ ਐਮ ਓ ਡਾਕਟਰ ਵਿਕਾਸ ਗਾਂਧੀ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਡਾਕਟਰ ਏਰਿਕ ਨੇ ਸਨਮਾਨਿਤ ਹੋਣ ਵਾਲੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਲਈ ਹੋਰ ਮਿਹਨਤ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਬਾਕੀ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਨ੍ਹਾਂ ਲਈ ਸਮੂਹ ਅਧਿਕਾਰੀ ਕਰਮਚਾਰੀ ਸਨਮਾਨ ਦੇ ਹੱਕਦਾਰ ਹਨ ਕਿ ਉਹ ਆਪਣੀਆਂ  ਬਹੁਤ ਵਧੀਆ ਸੇਵਾਵਾਂ ਨਿਭਾਅ ਰਹੇ ਹਨ, ਉਹ ਹੋਰ ਵੀ ਮਿਹਨਤ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂਕਿ ਭਵਿੱਖ ਵਿਚ ਉਹ ਵੀ ਸਨਮਾਨਿਤ ਕੀਤੇ ਜਾ ਸਕਣ। ਜਾਣਕਾਰੀ ਦਿੰਦਿਆਂ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਹਸਪਤਾਲ ਵਿਖੇ ...
ਖੇਡਾ ਵਤਨ ਪੰਜਾਬ ਦੀਆਂ—2024 ਤਹਿਤ 9 ਸਤੰਬਰ ਤੋਂ 14 ਸਤੰਬਰ 2024 ਤੱਕ ਕਰਵਾਈਆਂ ਜਾਣਗੀਆਂ ਬਲਾਕ ਪੱਧਰੀ ਖੇਡਾਂ-ਧੀਮਾਨ

ਖੇਡਾ ਵਤਨ ਪੰਜਾਬ ਦੀਆਂ—2024 ਤਹਿਤ 9 ਸਤੰਬਰ ਤੋਂ 14 ਸਤੰਬਰ 2024 ਤੱਕ ਕਰਵਾਈਆਂ ਜਾਣਗੀਆਂ ਬਲਾਕ ਪੱਧਰੀ ਖੇਡਾਂ-ਧੀਮਾਨ

National, Politics, Punjab
ਫਿਰੋਜ਼ੁਪਰ 4 ਸਤੰਬਰ 2024....           ਖੇਡਾ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ 9 ਸਤੰਬਰ ਤੋਂ 14 ਸਤੰਬਰ 2024 ਤੱਕ ਵੱਖ-ਵੱਖ ਸਥਾਨਾਂ ਤੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਗੇਮਾਂ ਦੇ ਵੱਖ-ਵੱਖ ਉਮਰ ਵਰਗ ਰੱਖੇ ਗਏ ਹਨ, ਜਿਨ੍ਹਾਂ ਵਿੱਚ ਫੱਟਬਾਲ, ਕਬੱਡੀ (ਨਸ), ਕਬੱਡੀ (ਸਸ) ਖੋਹ-ਖੋਹ ਗੇਮਾਂ ਵਿੱਚ ਅੰਡਰ 14,17,21 ਤੋਂ 21-30 ਤੇ 31 ਤੋਂ 40 ਅਤੇ ਐਥਲੈਟਿਕਸ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਗੇਮਾਂ ਵਿੱਚ ਅੰਡਰ 14,17,21,21-30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਸਾਲ ਤੋਂ ਉੱਪਰ ਦੇ ਖਿਡਾਰੀਆਂ ਦੇ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਖੇਡਾਂ ਵਤਨ ਪੰਜਾਬ ਦੀਆ-2024 ਦੇ ਸਬੰਧ ਵਿੱਚ ਰੱਖੀ ਮੀਟਿੰਗ ਦੌਰਾਨ ਦਿੱਤੀ।           ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਡਾਂ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਖੇਡਾਂ ਦੇ ਕਨਵੀਨਰਾਂ, ਅਧਿਆਪਕਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀਆਂ ਮੁ...
ਸਿਹਤ ਵਿਭਾਗ ਫਾਜਿਲਕਾ ਵੱਲੋਂ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ

ਸਿਹਤ ਵਿਭਾਗ ਫਾਜਿਲਕਾ ਵੱਲੋਂ ਕੌਮੀ ਖੁਰਾਕ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ

National, Politics, Punjab
ਫਾਜ਼ਿਲਕਾ, 4 ਸਤੰਬਰ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਸਮਾਰਟ ਫੀਡਿੰਗ ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਗਰੂਕਤਾ ਸਮਾਗਮ ਸਰਕਾਰੀ ਸਿਵਿਲ ਹਸਪਤਾਲ ਫਾਜਿਲਕਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਐਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਸੰਤੁਲਿਤ ਭੋਜਨ ਨਾ ਖਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਐੱਸ ਐਮ ਓ ਡਾਕਟਰ ਰੋਹਿਤ ਗੋਇਲ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਰਿੰਕੂ ਚਾਵਲਾ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹਰੇਕ ਆਦਮੀ ਨੂੰ ਰੋਜਾਨਾ ਲੋੜੀਦੀ ...
ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

National, Politics, Punjab
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ:              ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ  ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੰਜੀਵ ਕੁਮਾਰ, ਪੀ.ਸੀ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਕਾਲਜ, ਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ...
ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 04 ਸਤੰਬਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਚਾਰ ਬਲਾਕਾਂ ਵਿੱਚੋਂ ਤਕਰੀਬਨ 16 ਕਿਸਾਨਾਂ ਅਤੇ ਚਾਰ ਖੇਤੀਬਾੜੀ ਅਧਿਕਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਸ ਟ੍ਰੇਨਿੰਗ ਵਿੱਚ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਦੀ ਕੁਦਰਤੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕੀਤੀ ਜਾ ਰਹੀ ਹੈ। ਇਸ ਟ੍ਰੇਨਿੰਗ ਦੌਰਾਨ ਕਿਸਾਨਾਂ ਨੂੰ ਕੁਦਰਤੀ ਖੇਤੀ ਨਾਲ ਸਬੰਧਤ ਪ੍ਰਦਰਸ਼ਨੀ ਪਲਾਟ ਵੀ ਦਿਖਾਏ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਫ਼ਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਘੱਟੋ ਘੱਟ ਆਪਣੀ ਘਰੇਲੂ ਲੋੜ ਅਨੁਸਾ...