Shadow

Author: admin

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ

ਸਰਕਾਰੀ ਕਾਲਜ ਸੁਖਚੈਨ ਬਲੂਆਣਾ ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਮਨਾਇਆ

National, Politics, Punjab
ਅਬੋਹਰ 4 ਸਤੰਬਰ ਸਰਕਾਰੀ ਕਾਲਜ ਸੁਖਚੈਨ ਬਲੂਆਣਾ, ਅਬੋਹਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ ਜਿਸ ਵਿਚ ਧਾਰਮਿਕ ਗੀਤ ਸੰਤ ਸਪਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਕਾਲਜ ਦੇ ਪ੍ਰੋ. ਡਾ. ਰਾਮੇਸ਼ ਦੁਆਰਾ ਲਿਖਿਆ ਤੇ ਗਾਇਆ ਹੋਇਆ ਗੀਤ ਲੋਕ ਅਰਪਣ ਕੀਤਾ ਗਿਆ। ਇਸ ਗੀਤ ਨੂੰ ਲੋਕ ਅਰਪਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਜੀਤ ਸਿੰਘ ਗਿੱਲ ਨੇ ਲੈਪਟਾਪ ਦਾ ਬਟਨ ਦਬਾ ਕੇ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ ਜਿਵੇਂ ਪ੍ਰੋ. ਪੁਨੀਤ ਕੌਰ, ਪ੍ਰੋ. ਮਨਜੀਤ ਕੌਰ, ਮੈਡਮ ਟਵਿੰਕਲ, ਪ੍ਰਵਿੰਦਰ ਕੌਰ, ਕਲੈਰੀਕਲ ਸਟਾਫ ਸੁਖਚੈਨ ਸਿੰਘ, ਰਾਹੁਲ ਕੁਮਾਰ, ਸੰਦੀਪ ਕੁਮਾਰ ਆਦਿ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਨੁੰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਤੇ ਡਾ. ਰਾਮੇਸ਼ ਰੰਗੀਲਾ ਨੇ ਸੰਬੋਧਨ ਕਰਦੇ ਹੋਏ ਸਿੱਖ ਇਤਿਹਾਸ ਤੇ ਚਾਨਣਾ ਪਾਉਂਦੇ ਹੋਏ ਇਸ ਗੀਤ ਵਿਚ ਸਮੁੱਚੇ ਸਿਖ ਇਤਿਹਾਸ ਬਾਰੇ  ਦੱਸਿਆ।...
ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਡਿਪਟੀ ਕਮਿਸ਼ਨਰ ਨੇ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

National, Politics, Punjab
ਫਰੀਦਕੋਟ 4 ਸਤੰਬਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਅਰਾਈਆਂਵਾਲਾ ਰੋਡ ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਮੋਗਾ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਜਸ਼ੈਲੀ ਦੇਖੀ ਅਤੇ ਹਦਾਇਤ ਕੀਤੀ ਕਿ ਇਸ ਦੀ ਹੋਰ ਸੁਚੱਜੇ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾਵੇ ਅਤੇ ਇਸ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ।  ਇਸ ਫੇਰੀ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੀਟਮੈਂਟ ਪਲਾਂਟ ਵਿੱਚੋਂ  ਸਾਫ ਕੀਤੇ ਪਾਣੀ ਦੀ ਪਰਖ ਕਰਵਾਈ ਜਾਵੇ। ਉਨ੍ਹਾਂ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਸੈਂਪਲ ਵਜੋਂ ਲਏ ਪਾਣੀ ਨੂੰ ਪਟਿਆਲਾ ਦੀ ਪ੍ਰਯੋਗਸ਼ਾਲਾ ਵਿੱਚ ਭੇਜਿਆ ਜਾਵੇ ਤਾਂ ਜੋ ਸਾਫ ਪਾਣੀ ਨੂੰ ਸਿੰਚਾਈ ਜਾਂ ਹੋਰ ਵਰਤੋਂ ਵਾਸਤੇ ਇਸੇਤਮਾਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ ਸੀਵਰੇਜ ਬੋਰਡ ਵੱਲੋਂ 14 ਐਮ.ਐਲ.ਡੀ. ਸਮਰੱਥਾ ਵਾਲਾ ਬਣਾਇਆ ਗਿਆ ਸੀ ਜਿਸ ਤੇ ਲਗਭਗ 21 ਕਰੋੜ ਰੁਪ...
ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਤ ਮੁਕਤ ਬਣਾਉਣ ਲਈ ਸਭ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ:ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 04 ਸਤੰਬਰ 2024  (     )  ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਬੇਲਰ ਮਾਲਕ ਕਿਸਾਨਾਂ ਅਤੇ ਸੁਖਵੀਰ ਐਗਰੋ ਐਨਰਜੀ ਲਿਮਿਟਡ ਸੈਡਾ ਸਿੰਘ ਵਾਲਾ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਮੁੱਖ ਖੇਤੀਬਾੜੀ ਅਫ਼ਸਰ , ਡਾ.ਗੁਰਪ੍ਰੀਤ ਸਿੰਘ ,ਡਾਕਟਰ ਗੁਰਿੰਦਰ ਪਾਲ ਸਿੰਘ ਬਲਾਕ ਖ਼ੇਤੀਬਾੜੀ ਅਫ਼ਸਰ,ਇੰਜੀ.ਅਕਸ਼ਿਤ ਜੈਨ ਸਹਾਇਕ ਖੇਤੀਬਾੜੀ ਇੰਜੀਨਿਅਰ,ਸੁਖਵੀਰ ਐਗਰੋ ਐਨਰਜੀ ਲਿਮਿਟਡ ਤੋਂ ਅਰਵਿੰਦ  ਬੇਦੀ ,ਜਸਬੀਰ ਸਿੰਘ,ਜਗਦੀਸ਼ ਸਿੰਘ ਸਮੇਤ ਹੋਰ ਬੇਲਰ ਮਾਲਕ ਹਾਜ਼ਰ ਸਨ । ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਸਾਲ 2023-24 ਦੌਰਾਨ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 2022 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਉਨਾਂ ਦੱਸਿਆ ਕਿ ਚਾਲੂ ਸਾਲ 2024-25 ਦੌਰਾਨ ਜਿਲ੍ਹਾ ਪ੍ਰਸ਼ਾਸ਼ਣ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਜਾਣ ਲਈ ਵੱਡੀ...
14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

National, Politics, Punjab
  ਫਰੀਦਕੋਟ 4 ਸਤੰਬਰ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।    ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।   ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਖੁਰਦ, ਜੰਡਵਾਲਾ, ਜਨੇਰੀਆਂ, ਸਾਧੂਵਾਲਾ, ਝੋਟੀਵਾਲਾ ਅਤੇ ਡੋਡ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।   ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 4 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 4 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 3 ਸਤੰਬਰ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 4 ਸਤੰਬਰ ਦਿਨ  ਬੁੱਧਵਾਰ  ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ਵਿਖੇ  4 ਸਤੰਬਰ ਨੂੰ ਦਿਨ ਬੁੱਧਵਾਰ ਸਵੇਰੇ 9:00 ਵਜ...
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਅਤੇ ਰੀਜਨਲ ਡਰੱਗ ਵੇਅਰ ਹਾਊਸ ਖਰੜ ਦਾ ਅਚਨਚੇਤ ਦੌਰਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਅਤੇ ਰੀਜਨਲ ਡਰੱਗ ਵੇਅਰ ਹਾਊਸ ਖਰੜ ਦਾ ਅਚਨਚੇਤ ਦੌਰਾ

Punjab
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ),  3 ਸਤੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਯਤਨਾਂ ਅਤੇ ਉਪਰਾਲਿਆਂ ਤਹਿਤ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਅਤੇ ਰੀਜਨਲ ਡਰੱਗ ਵੇਅਰ ਹਾਊਸ ਖਰੜ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਹਸਪਤਾਲ ਦੇ ਵਿੱਚ ਮੌਜੂਦ ਲੋਕਾਂ ਦੇ ਨਾਲ ਗੱਲਬਾਤ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਫ਼ੀਡਬੈਕ ਲਿਆ। ਉਪ ਚੇਅਰਮੈਨ ਨੇ ਦੌਰੇ ਦੌਰਾਨ ਸਬ ਡਿਵੀਜ਼ਨਲ ਹਸਪਤਾਲ ਖਰੜ ਦੇ ਹਰ ਇੱਕ ਵਾਰਡ/ਕਮਰੇ ਵਿੱਚ ਜਾ ਕੇ, ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਅਤੇ ਲੋਕਾਂ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਉਚ ਦਰਜੇ ਦੀਆਂ ਸਹੂਲਤਾਂ ਦਾ ਜਲਦ ਪ੍ਰਬੰਧ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਪ...
ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

Punjab
ਫਾਜ਼ਿਲਕਾ 03 ਸੰਤਬਰ ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ| ਇਸ ਮੌਕੇ  ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਇਕ-ਇਕ ਬੁਟਾ ਜਰੂਰ ਲਗਾਏ ਤੇ ਨਾ ਕੇਵਲ ਬੁਟੇ ਲਗਾਏ ਜਾਣਗੇ ਬਲਕਿ ਉਸਦੀ ਸਾਂਭ-ਸੰਭਾਲ ਵੀ ਕੀਤੀ ਜਾਵੇਗੀ। ਉਨ੍ਹ ਕਿਹਾ ਕਿ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਹਵਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਚਾਹੁੰਦੇ ਹਾਂ ਤਾਂ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ।  ਉਨ੍ਹਾਂ ਕਿਹਾ ਕਿ ਇਹ ਬੂਟੇ ਵੱਡੇ ਹੋ ਕੇ ਦਰੱਖਤ ਬਣਕੇ ਜਿੱਥੇ ਵਾਤਾਵਰਨ ਵਿੱਚ ਤਪਸ ਨੂੰ ਘਟਾਉਣਗੇ ਉੱਥੇ ਹੀ ਕੋਈ ਵੀ ਇਨ੍ਹਾਂ ਦੀ ਠੰਡੀ ਛਾਂ ਦਾ ਵੀ ਆਨੰਦ ਲੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦ...
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

Punjab
ਚੰਡੀਗੜ੍ਹ/ਜਲੰਧਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ  ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ  ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ। ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁੱਠਭੇੜ ਉਪਰੰਤ ਹੋਈ ਗ੍ਰਿਫਤਾਰੀ ਤੋਂ ਥੋੜ੍ਹਾ ਸਮੇਂ ...
‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 3 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿੰਨ੍ਹਾਂ ਨੂੰ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐਨ.ਓ.ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਨਾ ਪਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਬਾਰੇ ਸੋਚਣ ਅਤੇ ਇਹ ਸੋਧ ਲਿਆਉਣ ਲਈ ਧੰਨਵਾਦ ਕਰਦੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿ...
ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

Punjab
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ...