Shadow

Author: admin

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Punjab
ਚੰਡੀਗੜ, 3 ਸਤੰਬਰ: ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਮਿਹਨਤ ਕਰਕੇ ਸਫ਼ਲ ਇਨਸਾਨ ਬਣਨ ਅਤੇ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ। ਸ. ਸੰਧਵਾਂ ਨੇ ਇਸ ਮੌਕੇ ਕਿਹਾ ਕਿ ਸਦਨ ਦੀ ਕਾਰਵਾਈ ਵੇਖ ਕੇ ਜਿੱਥੇ ਵਿਦਿਆਰਥੀਆਂ ਨੂੰ ਸੂਬੇ ਦੀ ਵਿਧਾਨਕ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਹੀ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖਣ ਨੂੰ ਮਿਲਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ ਜਾਣ ਦੀ ਲਾਲਸਾ ਤਿਆਗਣ ਅਤੇ ...
12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

Punjab
ਫ਼ਿਰੋਜ਼ਪੁਰ, 3 ਸਤੰਬਰ 2024.              ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪ...
ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

Punjab
ਫਰੀਦਕੋਟ 3 ਸਤੰਬਰ ()  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਯੋਜਨਾ ਦਾ ਉਦੇਸ਼ ਆਪਣੇ ਪਿਤਾ/ਮਾਤਾ-ਪਿਤਾ ਜਾਂ ਸਰਪ੍ਰਸਤ ਗੁਆ ਚੁੱਕੇ ਬੱਚਿਆਂ ਨੂੰ ਸਹਾਇਤਾ ਤੇ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਹਾ ਕਿ ਸਖ਼ਤ ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੀ ਅਹਿਮੀਅਤ ’ਤੇ ਚਾਨਣਾ ਪਾਉਂਦਿਆਂ ਬੱਚਿਆਂ ਨੂੰ ਪੜ੍ਹ-ਲਿਖ ਕੇ ਆਤਮ ਨਿਰਭਰ ਬਣਨ ਅਤੇ ਦੂਜਿਆਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।  ਡਿਪਟੀ ਕਮਿਸ਼ਨਰ ਵਿਨੀਤ ...
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ

Punjab
ਮੋਗਾ 3 ਸਤੰਬਰ: ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸ੍ਰ. ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਤੇ ਸੈਸ਼ਨ ਜੱਜ-ਕਮ-ਚੈਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਰੋਡ ਮੋਗਾ ਵਿਖੇ ਸ੍ਰ. ਸਰਬਜੀਤ ਸਿੰਘ ਧਾਲੀਵਾਲ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਾਨੂੰ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਆਉਣ ਵਾਲੀ ਪੀੜੀ ਲਈ ਇੱਕ ਪ੍ਰਦੂਸਣ ਮੁਕਤ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ ਤਾਂ ਜੋ ਹਰੇਕ ਵਿਅਕਤੀ ਸਾਫ ਹਵਾ ਵਿੱਚ ਸਾਹ ਲੈ ਸਕੇ ਅਤੇ ਬਿਮਾਰੀਆਂ ਤੋਂ ਬਚਿਆ ...
ਕਿਸਾਨ ਸਿਖਲਾਈ ਕੈਂਪ ਆਯੋਜਿਤ

ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬਾਸਮਤੀ ਤੇ ਪੰਜਾਬ ਸਰਕਾਰ ਵੱਲੋਂ ਬੈਨ 10 ਕੀੜੇਮਾਰ ਦਵਾਈਆਂ ਬਾਰੇ ਦੱਸਿਆ ਗਿਆ। ਬੀਟੀਐਮ ਸ੍ਰੀ ਕਮਲਜੀਤ ਸਿੰਘ ਵੱਲੋਂ ਪੀਐਮ ਕਿਸਾਨ ਸਕੀਮ ਅਤੇ ਆਤਮਾ ਸਕੀਮ ਅਧੀਨ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਵੀ ਕਿਸਾਨਾਂ ਨੂੰ ਦੱਸਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਕੀਮ ਦੀ ਈਕੇਵਾਈਸੀ ਵੀ ਕੀਤੀ ਗਈ। ਸ੍ਰੀ ਸੈਫ ਏਟੀਐਮ, ਸ਼੍ਰੀ ਰਾਜਨ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸ੍ਰੀ ਅੰਮ੍ਰਿਤਪਾਲ ...
ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

Punjab
ਫਾਜ਼ਿਲਕਾ, 3 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ ਤੋਂ 4 ਤੋਂ 6 ਘੰਟੇ ਦੇ ਅੰਦਰ-ਅੰਦਰ ਦਾਨ ਕਰ ਦੇਣਾ ਚਾਹੀਦਾ ਹੈ। ਭਾਵੇਂ ਕਿਸੇ ਕੋਲ ਐਨਕਾਂ ਲੱਗੀਆਂ ਹੋਣ ਜਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਇਆ ਹੋਵੇ ਜਾਂ ਲੈਂਜ਼ ਫਿੱਟ ਕੀਤੇ ਹੋਣ, ਫਿਰ ਵੀ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਕਿਉਂਕਿ ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਵਿਅਕਤੀਆਂ ਦੀ ਜ਼ਿੰਦਗੀ ਰੌਸ਼ਨ ਹੋ ਸਕਦੀ ਹੈ। ਜਦੋਂ ਵੀ ਕਿਸੇ ਦੀਆਂ ਅੱਖਾਂ ਦਾਨ ਕਰਨੀਆਂ ਹੋਣ ਤਾਂ ਜਦੋਂ ਤੱਕ ਆਈ ਬੈਂਕ ਦੀ ਟੀਮ ਨਾ ਪਹੁੰਚ ਜਾਵੇ, ਉਸ ਕਮਰੇ ਵਿੱਚ ਜਿੱਥੇ ਮ੍ਰਿਤਕ ਦੇਹ ਰੱਖੀ ਗਈ ਹੋਵੇ, ਪੱਖਾ ਨਾ ਲਗਾਇਆ ਜਾਵੇ ਅਤੇ ਅੱਖਾਂ ਦੇ ਉੱਪਰ ਗਿੱਲਾ ਅਤੇ ਸਾਫ਼ ਕੱਪੜਾ ਪਾ ਦਿੱਤਾ ਜਾਵੇ ਤਾਂ ਜੋ ਅੱਖਾਂ ਦੀ ਸੁਰੱਖਿਆ ਹ...
ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ:           ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਮੁਕਤੇ-ਮੀਨਾਰ ਪਾਰਕ ਦਾ ਦੌਰਾ ਕੀਤਾ ਅਤੇ ਪਾਰਕ ਦੀ ਸਾਫ਼-ਸਫ਼ਾਈ, ਪੌਦੇ ਲਗਾਉਣ ਅਤੇ ਰਿਪੇਅਰ ਆਦਿ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਪਾਰਕ ਦੀਆਂ ਕਿਆਰੀਆਂ ਵਿੱਚ ਕਾਫ਼ੀ ਘਾਹ-ਫੂਸ ਹੋਣ ਕਰਕੇ ਜ਼ਿਲ੍ਹਾ ਮੈਨੇਜ਼ਰ ਮਾਰਕਫੈੱਡ ਨੂੰ ਹਦਾਇਤ ਕੀਤੀ, ਇਸ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ ਕਰਵਾਈ ਜਾਵੇ, ਖਾਲੀ ਕਿਆਰੀਆਂ ਵਿੱਚ ਫੁੱਲਦਾਰ ਪੌਦੇ ਲਗਾਏ ਜਾਣ ਅਤੇ ਟੁੱਟੀ ਹੋਈ ਦੀਵਾਰ ਦੀ ਰਿਪੇਅਰ ਕਰਵਾਈ ਜਾਵੇ। ਉਨ੍ਹਾਂ ਕਾਰਜ-ਸਾਧਕ ਅਫ਼ਸਰ, ਨਗਰ ਕੌਸਲ, ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਕੱਟੇ ਹੋਏ ਘਾਹ-ਫੂਸ ਨੂੰ ਨਾਲ ਦੀ ਨਾਲ ਟਰਾਲੀ ਰਾਹੀਂ ਚੁੱਕਿਆ ਜਾਵੇ ਤਾਂ ਜੋ ਇਥੇ ਆਉਣ ਵਾਲੇ ਲੋਕਾਂ ਅਤੇ ਬੱਚਿਆਂ ਨੂੰ ਸਾਫ਼-ਸੁਥਰਾ ਪਾਰਕ ਮੁਹੱਈਆ ਕਰਵਾਇਆ ਜਾ ਜਾਵੇ। ਇਸ ਮੌਕੇ ਜ਼ਿਲ੍ਹਾ ਮੈਨੇਜ਼ਰ ਮਾਰਕਫੈੱਡ ਨੇ ਵਿਸ਼ਵਾਸ ਦਵਾਇਆ ਕਿ ਇਸ ਪਾਰਕ ਦੀ ਦੇਖ-ਰੇਖ ਅਤੇ ਸਾਫ-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਉਪ-ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿ...
ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

National, Politics, Punjab
ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾ...
ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

National, Politics, Punjab
ਮੋਗਾ, 2 ਸਤੰਬਰ (000)-ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਾਲ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ ਤਬਦੀਲੀਆਂ ਲਿਆਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਖੋਜ ਵਿਦਵਾਨਾਂ, ਫੈਕਲਟੀ ਅਤੇ ਵਾਤਾਵਰਨ ਪੱਖੀ ਕੁਝ ਨਵਾਂ ਕਰਨ ਦੀ ਸੋਚ ਰੱਖਣ ਵਾਲੇ ਭਾਈਚਾਰੇ ਨੂੰ ਨਵੀਨਤਾਕਾਰੀ ਅਤੇ ਲੀਹ ਤੋਂ ਹਟਕੇ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ, ਜੋ ਸਰੋਤਾਂ ਦੀ ਸੁਚੇਤ ਅਤੇ ਸੁਚੱਜੀ ਵਰਤੋਂ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ, ਫੈਕਲਟੀ ਅਤੇ ਖੋਜ ਵਿਦਵਾਨਾਂ ਨੂੰ ਵਿਸ਼ਵ ਪੱਧਰੀ ਮਿਸ਼ਨ ਲਾਈਫ ਦੀ ਪਹਿਲਕਦਮੀ ਵਿੱਚ ਆਪਣੇ ਨਵੀਨਤਾਕਾਰੀ ਵਿਚਾਰਾਂ ਦਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਅਤੇ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਥਿਰਤਾ ਨੂੰ ਸਮਰਪਿਤ ਗਲੋਬਲ ਅੰਦੋਲਨ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਦਿਮਾਗਾਂ ਲ...
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

Politics, Punjab
ਸ੍ਰੀ ਮੁੁਕਤਸਰ ਸਾਹਿਬ 3 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ  ਸਖਤ ਕਾਰਵਾਈ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਅਕਤੂਬਰ 2024 ਤੱਕ ਲਾਗੂ ਰਹਿਣਗੇ।...