‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ ਅਭਿਆਨ ਚੱਲ ਰਿਹਾ ਸੀ, ਉਨ੍ਹਾਂ ਉੱਥੇ ਪਹੁੰਚ ਹਰੇਕ ਸੰਸਥਾ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੁਹਿੰਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਸਾਨੂੰ ਵੱਡਿਆਂ ਨੂੰ ਵੀ ਅੱਜ ਦੇ ਇਸ ਸਫਾਈ ਅਭਿਆਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ ਅਤੇ ਸਾਫ-ਸਫਾਈ ਨਾਲ ਹੀ ਅਸੀਂ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ
ਇਸ ਮੌਕੇ ਉਨ੍ਹਾਂ ਸਾਰੀਆਂ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਤੋਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਜੀ.ਟੀ. ਰੋਡ ਦੇ ਦੋਵੇਂ ਸਾਈਡਾਂ ਨੂੰ ਇਕ ਵੱਖਰੀ ਦਿੱਖ ਮਿਲ ਸਕਦੀ ਹੈ ਅਤੇ ਮਲੋਟ ਸ਼ਹਿਰ...








