Shadow

Author: admin

7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਨਵਦੀਪ ਕੌਰ ਸਰਾਂ

7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਨਵਦੀਪ ਕੌਰ ਸਰਾਂ

Punjab
ਬਠਿੰਡਾ, 2 ਸਤੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਖ ਵਿੱਚ ਜ਼ਿਲ੍ਹੇ ’ਚ 7 ਸਤੰਬਰ ਤੱਕ @Feeding Smart Right From Start" ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਸਰਾਂ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ-ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਡਿਪਟੀ ਮਾਸ ਮੀਡੀਆ ਅਫਸਰ ਮਲਕੀਤ ਕੌਰ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾ...
ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

Punjab
ਚੰਡੀਗੜ੍ਹ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੋਜ਼ਮਰਾਅ ਵਿੱਚ ਖਾਧੇ ਜਾਂਦੇ ਭੋਜਨ ਦੀ ਗੁਣਵੱਤਾ ਸਬੰਧੀ ਜਾਂਚ ਕਰਵਾਉਣ ਵੱਲ ਜਾਗਰੂਕ ਕੀਤਾ ਜਾ ਸਕੇ । ਡਾ. ਬਲਬੀਰ ਸਿੰਘ ਅੱਜ ਇੱਥੇ ਮਗਸੀਪਾ ਵਿਖੇ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (ਐਫ.ਐਸ.ਐਸ.ਏ.ਆਈ.) ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਵਿਸ਼ੇਸ਼ ਅਧਿਕਾਰੀਆਂ (ਫੂਡ ਸੇਫਟੀ) ਲਈ ਕਰਵਾਏ ਪੰਜ ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ  ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਡਾ. ਅਭਿਨਵ ਤ੍ਰਿਖਾ, ਐੱਫ.ਐੱਸ.ਐੱਸ.ਏ.ਆਈ. ਦੇ ਸਲਾਹਕਾਰ (ਸਾਇੰਸ ਐਂਡ ਸਟੈਂਡਰਡਜ਼) ਡਾ. ਅਲਕਾ ਰਾਓ, ਸੰਯੁਕਤ ਡਾਇਰੈਕਟਰ ਐੱਫ.ਐੱਸ.ਐੱਸ.ਏ.ਆਈ. ਅੰਕੇਸ਼ਵਰ ਮਿਸ਼ਰਾ, ਸੰਯੁਕਤ ਕਮਿਸ਼ਨਰ ਐੱਫ਼.ਡੀ.ਏ., ਪੰਜਾਬ ਡਾ. ...
ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

Punjab
ਫ਼ਰੀਦਕੋਟ, 2 ਸਤੰਬਰ : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਅਜਿਹੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਦੀ ਗੁਹਾਰ ਲਗਾਈ ਹੈ । ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੂੰ ਇਸ ਸਬੰਧੀ ਸੂਚਿਤ ਕਰਦਿਆਂ ਖੇਡ ਅਫ਼ਸਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ‘ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਸੂਬੇ ਦੇ ਨੌਜਵਾਨਾਂ ਲਈ ਕੀਤਾ ਜਾ ਰਿਹਾ ਇੱਕ ਵਿਸ਼ੇਸ਼ ਉਪਰਾਲਾ ਹੈ । ਅਜਿਹੀਆਂ ਖੇਡਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਜਾਂ ਪੈਸੇ ਦੀ ਦੁਰਵਰਤੋਂ ਤੇ ਹੇਰਾਫੇਰੀ ਨਾਕਾਬਿਲੇ ਬਰਦਾਸ਼ਤ ਹੈ । ਪਰੰਤੂ ਇਸ ਦੇ ਨਾਲ ਹੀ ਕੁਝ ਮਾੜੇ ਅਨਸਰਾਂ ਵੱਲੋਂ ਇਨ੍ਹਾਂ ਖੇਡਾਂ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੇ ਸੰਚਾਲਕਾਂ ਦੀ ਬਿਨਾ ਕਿਸੇ ਸਬੂਤ ਦੇ ਮੀਡੀਆ ਰਾਹੀਂ ਕੀਤੀ ਜਾ ਰਹੀ ਬਦਨਾਮੀ ਵੀ ਅਸਿਹਣਯੋਗ ਹੈ । ਉਨ੍ਹਾਂ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਕੁਲਦੀਪ ਸਿੰਘ ਵੱਲੋਂ ਖੇਡ ਵਿਭਾਗ ਦੀ ਕਾਰਗੁਜ਼ਾਰੀ ਤੇ ਝੂਠੇ ਤੇ ਮਨਘੜਤ ਇਲਜ਼ਾਮ ਲਗਾਏ ਜਾ ਰਹੇ ਹਨ ...
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

Punjab
ਡੇਰਾਬੱਸੀ/ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ: ਪੰਜਾਬ ਸਰਕਾਰ ਵੱਲੋਂ ਹਰ ਇੱਕ ਉਮਰ ਵਰਗ ਨੂੰ ਧਿਆਨ ’ਚ ਰੱਖ ਕੇ ਉਲੀਕਿਆ ਖੇਡਾਂ ਦਾ ਮਹਾਂ-ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਸਰੇ ਅਡੀਸ਼ਨ ਤਹਿਤ ਅੱਜ ਡੇਰਾਬੱਸੀ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ਖੇਡ ਮੈਦਾਨ ’ਚ ਆਰੰਭ ਹੋਏ। ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ’ਚ ਖੇਡ ਸਭਿਆਚਾਰ, ਖੇਡ ਪਨੀਰੀ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਹੁਣ ਤੱਕ 24500 ਖਿਡਾਰੀਆਂ ਨੂੰ ਮੈਡਲ ਜਿੱਤਣ ਦੀਆਂ ਅਸਧਾਰਣ ਪ੍ਰਾਪਤੀਆਂ, ਕੌਮਾਂਤਰੀ, ਏਸ਼ੀਆਈ ਅਤੇ ਉਲੰਪਿਕ ਅਤੇ ਕੌਮੀ ਮੁਕਾਬਲਿਆਂ ’ਚ ਭਾਗ ਲੈਣ ’ਤੇ ਅਤੇ ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਲਈ 87.47 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਲਗਾਤਾਰ ਤੀਸਰੇ ਸਾਲਲ ’ਚ ਦਾਖਲ ਹੋਣ...
ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

Punjab
ਅੰਮ੍ਰਿਤਸਰ 2 ਸਤੰਬਰ 2024--          ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ  150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਕਰਵਾਇਆ ਜਾਣਾ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ । ਉਨਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਯੁਵਕ ਆਪਣੇ ਦਸਤਾਵੇਜ ਜਿਵੇ 10ਵੀਂ ਅਤੇ 12 ਵੀ ਜਮਾਤ ਦਾ ਸਰਟੀਫਿਕੇ (ਘੱਟੋ ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ),ਉਮਰ ਸੀਮਾਂ 18 ਤੋਂ 25 ਸਾਲ ਵੱਧ ਨਾ ਹੋਵੇ ਜਾਤੀ ਸਰਟੀਫਿਕੇਟ,ਰਿਹਾਇਸ਼ ਸਰਟੀਫਿਕੇਟ,ਆਧਾਰ ਕਾਰਡ ਦੀਆਂ ਦੋ-ਦੋ ਫੋਟੋ ਸਟੇਟ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਗਰਾਫ ਨਾਲ ਲੈ ਕੇ ਆਉਣ ।ਕੋਰਸ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਹੋਵੇਗੀ। ਉਨਾਂ ਚਾਹਵਾਨ ਯੁਵਕਾਂ ਨੂੰ ਅਪੀਲ ਕੀਤੀ ਕਿ  ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਪਹੁੱਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ।             ਆਰਮੀ ਵਿੱਚ ਅਗਨੀਵੀਰ,ਸੀ.ਆ...
ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

Punjab
ਅੰਮ੍ਰਿਤਸਰ,2 ਸਤੰਬਰ 2024---  ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ 'ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।  ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Punjab
ਚੰਡੀਗੜ੍ਹ, 2 ਸਤੰਬਰ: ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ,  ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਜੋਗਿੰਦਰ ਸਿੰਘ, ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖ...
ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Punjab
ਚੰਡੀਗੜ੍ਹ, 02 ਸਤੰਬਰ: ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 2 ਸਤੰਬਰ -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

Punjab
ਲੁਧਿਆਣਾ, 02 ਸਤੰਬਰ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ 'ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ...