ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਵਿਕਟਰੀ ਪਰੇਡ ਇਕ ਅਨੋਖਾ ਅਹਿਸਾਸ -ਡਿਪਟੀ ਕਮਿਸ਼ਨਰ
ਫਾਜ਼ਿਲਕਾ 15 ਦਸੰਬਰ
1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ।
ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਸੀਂ ਸਿਕ ਝੁਕਾ ਕੇ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਜੈ ਦਿਵਸ ਦੇ ਮਦੇਨਜਰ ਵਿਕਟਰੀ ਪਰੇਡ ਵਿਚ ਭਾਗੀਦਾਰੀ ਬਣਾਉਣਾ ਇਕ ਅਨੋਖਾ ਅਹਿਸਾਸ ਦਿੰਦਾ ਹੈ।
ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹ...








