ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 17 ਜੁਲਾਈ : ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਾਪਤ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁੱਲ ਬਣਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ, ਕਿਸਾਨਾ...








