Shadow

Author: admin

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

Punjab
ਅੰਮ੍ਰਿਤਸਰ 2 ਸਤੰਬਰ 2024--          ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ  150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਕਰਵਾਇਆ ਜਾਣਾ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ । ਉਨਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਯੁਵਕ ਆਪਣੇ ਦਸਤਾਵੇਜ ਜਿਵੇ 10ਵੀਂ ਅਤੇ 12 ਵੀ ਜਮਾਤ ਦਾ ਸਰਟੀਫਿਕੇ (ਘੱਟੋ ਘੱਟ 50 ਪ੍ਰਤੀਸ਼ਤ ਅੰਕਾਂ ਨਾਲ ਪਾਸ),ਉਮਰ ਸੀਮਾਂ 18 ਤੋਂ 25 ਸਾਲ ਵੱਧ ਨਾ ਹੋਵੇ ਜਾਤੀ ਸਰਟੀਫਿਕੇਟ,ਰਿਹਾਇਸ਼ ਸਰਟੀਫਿਕੇਟ,ਆਧਾਰ ਕਾਰਡ ਦੀਆਂ ਦੋ-ਦੋ ਫੋਟੋ ਸਟੇਟ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਗਰਾਫ ਨਾਲ ਲੈ ਕੇ ਆਉਣ ।ਕੋਰਸ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਹੋਵੇਗੀ। ਉਨਾਂ ਚਾਹਵਾਨ ਯੁਵਕਾਂ ਨੂੰ ਅਪੀਲ ਕੀਤੀ ਕਿ  ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਪਹੁੱਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ।             ਆਰਮੀ ਵਿੱਚ ਅਗਨੀਵੀਰ,ਸੀ.ਆ...
ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

Punjab
ਅੰਮ੍ਰਿਤਸਰ,2 ਸਤੰਬਰ 2024---  ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗ੍ਰਾਮ ਅਤੇ 300 ਮਿਲੀਗ੍ਰਾਮ ਵਾਲੇ ਪ੍ਰੇਗਾਬਾਲਿਨ ਦੇ ਫਾਰਮੂਲੇ ਦੀ ਜਨਤਕ ਤੌਰ 'ਤੇ ਬਹੁਤ ਜ਼ਿਆਦਾ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਇਸ ਫਾਰਮੂਲੇ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੀਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ 75 ਮਿਲੀਗ੍ਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।  ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਆਦੇਸ਼ ਦਿੱਤੇ...
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Punjab
ਚੰਡੀਗੜ੍ਹ, 2 ਸਤੰਬਰ: ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। 16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ ਕੋਹਲੀ, ਸਾਬਕਾ ਲੋਕ ਸਭਾ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ, ਸਾਬਕਾ ਵਿਧਾਇਕ ਧਨਵੰਤ ਸਿੰਘ, ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ, ਜਗਦੀਸ਼ ਪ੍ਰਸ਼ਾਦ, ਉੱਘੇ ਲੇਖਕ ਤੇ ਕਵੀ ਡਾ. ਸੁਰਜੀਤ ਪਾਤਰ,  ‘ਸਪੋਕਸਮੈਨ’ ਅਖਬਾਰ ਦੇ ਸੰਸਥਾਪਕ ਜੋਗਿੰਦਰ ਸਿੰਘ, ‘ਪਹਿਰੇਦਾਰ’ ਅਖਬਾਰ ਦੇ ਸੰਪਾਦਕ ਜਸਪਾਲ ਸਿੰਘ ਹੇਰਾਂ ਤੋਂ ਇਲਾਵਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਮਾਤਾ ਜਸਬੀਰ ਕੌਰ ਲਾਲੀ ਅਤੇ ਪਤੀ ਸ਼ਰਨਜੀਤ ਸਿੰਘ ਮਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੌਰਾਨ ਸਤਿਕਾਰ ਵਜੋਂ ਵਿਛੜ ਚੁੱਕੀਆਂ ਹਸਤੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖ...
ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

Punjab
ਚੰਡੀਗੜ੍ਹ, 02 ਸਤੰਬਰ: ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 2 ਸਤੰਬਰ -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

Punjab
ਲੁਧਿਆਣਾ, 02 ਸਤੰਬਰ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ 'ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ...
ਡਿਪਟੀ ਕਮਿਸ਼ਨਰ ਵੱਲੋਂ ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਸ਼ਲਾਘਾ

Punjab
ਲੁਧਿਆਣਾ, 2 ਸਤੰਬਰ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 6 ਸਾਲਾ ਅਨਾਯਸ਼ਾ ਬੁੱਧੀਰਾਜਾ ਨੂੰ ਗਿੰਨੀਜ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਦੀ ਉਸ ਦੀ ਦੁਰਲੱਭ ਪ੍ਰਾਪਤੀ ਲਈ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਇਸਨੂੰ ਇੱਕ ਦੁਰਲੱਭ ਪ੍ਰਾਪਤੀ ਕਿਹਾ ਕਿਉਂਕਿ ਅਨਾਯਸ਼ਾ ਨੇ ਇੱਕ ਵਪਾਰਕ ਦੋਭਾਸ਼ੀ ਪੁਸਤਕ ਲੜੀ ਪ੍ਰਕਾਸ਼ਿਤ ਕੀਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਅਨਾਯਸ਼ਾ ਭਵਿੱਖ ਵਿੱਚ ਹੋਰ ਵੀ ਵੱਡੀਆਂ ਪੁਲਾਂਘਾ ਪੁੱਟੇ। ਅਨਾਯਸ਼ਾ ਦਾ ਸਫਰ ਉਦੋਂ ਸ਼ੁਰੂ ਹੋਇਆ ਜਦੋਂ ਉਹ ਸਿਰਫ 8 ਮਹੀਨੇ ਦੀ ਸੀ। ਉਹ 5 ਸਾਲ ਦੀ ਉਮਰ ਵਿੱਚ 100 ਸੰਸਕ੍ਰਿਤ ਆਇਤਾਂ (ਸ਼ਲੋਕ) ਦਾ ਪਾਠ ਕਰ ਲੈਂਦੀ ਸੀ ਅਤੇ ਹੋਰ ਲੋਕਾਂ ਨਾਲ ਸਿੱਖਣ ਦੀ ਆਪਣੀ ਤਮੰਨਾਂ ਨੂੰ ਸਾਂਝਾ ਕਰਨ ਲਈ ਇੱਕ ਕਿਤਾਬ ਲਿਖਣ ਦਾ ਫੈਸਲਾ ਕੀਤਾ। ''ਮਾਈ ਜਰਨੀ ਆਫ਼ ਲਰਨਿੰਗ 100 ਸਲੋਕ'' ਅਤੇ ''100 ਸ਼ਲੋਕਾਂ ਨੂੰ ਆਸਾਨੀ ਨਾਲ ਕਿਵੇਂ ਸਿੱਖਣਾ ਹੈ'' ਸਿਰਲੇਖ ਵਾਲੀ ਉਸ ਦੀ ਕਿਤਾਬ ਲੜੀ, ਉਹ ਤਸਵੀਰਾਂ ਪੇਸ਼ ਕਰਦੀ ਹੈ ਜੋ ਉਸਨੇ ਆਪਣੇ ਹੱਥਾਂ ਨਾਲ ਖਿੱਚੀਆਂ ਹਨ। ਅਨਾਯਸ਼ਾ, ਡਾਕਟਰ ਸੰਚਿਤ ਬੁੱਧੀਰਾਜਾ (ਗੈਸਟ੍ਰੋਐਂਟਰੌਲੋਜਿਸਟ) ਅਤੇ ਡਾਕਟਰ ਰਾਵਿਕਾ ਕਨਿਸ਼ ...
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

Punjab
ਲੁਧਿਆਣਾ, 2 ਸਤੰਬਰ (000) - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਉਣ ਅਤੇ ਉਤਸੁਕਤਾ ਨਾਲ ਚੱਲਣ ਵਾਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਲੁਧਿਆਣਾ ਵਿੱਚ ਵਿਸ਼ੇਸ਼ ਸਥਾਨਾਂ ਦੇ ਦੌਰੇ 'ਤੇ ਲਿਜਾਣ ਦੀ ਤਜਵੀਜ਼ ਪੇਸ਼ ਕਰਨ। ਇਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣਾ ਹੈ। ਲੁਧਿਆਣਾ ਵਿੱਚ ਕਈ ਵਿਰਾਸਤੀ ਥਾਵਾਂ, ਅਜਾਇਬ ਘਰ, ਇੱਕ ਚਿੜੀਆਘਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਇੱਕ ਪਲੈਨੀਟੇਰੀਅਮ, ਬੈਂਕ, ਡਾਕਘਰ ਅਤੇ ਹੋਰ ਬਹੁਤ ਕੁਝ ਹੈ।  ਇਸ ਤੋਂ ਇਲਾਵਾ, ਵਿਦਿਆਰਥੀ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਸਾਈਟ ਤੋਂ ਇਲਾਵਾ ਰਾਜ ਦੇ ਫਸਲੀ ਤਰੀਕਿਆਂ ਬਾਰੇ ਜਾਣਨ ਲਈ ਖੇਤਾਂ ਦਾ ਦੌਰਾ ਵੀ ਕਰਨਗੇ।  ਇਹਨਾਂ ਮੁਲਾਕਾਤਾਂ ਦਾ ਉਦੇਸ਼ ਉੱਚ-ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਉਤਸੁਕਤਾ-ਅਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ...
ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

National, Politics, Punjab
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ  ਐਸ.ਏ.ਐਸ. ਨਗਰ, ਤਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ,  ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ...
ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

National, Politics, Punjab
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) - ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਪਿੰਡ ਬਿਲਾਸਪੁਰ ਵਿਖੇ ਸ਼ੁਰੂ ਹੋ ਗਈਆਂ। ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਅਮਲੇ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਖੇਡਾਂ ਦੌਰਾਨ ਸੁਰੱਖਿਆ, ਪਾਣੀ ਦਾ ਪ੍ਰਬੰਧ, ਮੈਡੀਕਲ ਸਹੂਲਤ, ਸਫ਼ਾਈ ਪ੍ਰਬੰਧ, ਆਰਜੀ ਪਖਾਨੇ ਅਤੇ ਹੋਰ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾਈ ਗਈ ਹੈ। ਇਹਨਾਂ ਖੇਡਾਂ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਖੇਡ ਅਫ਼ਸਰ ...