Shadow

Author: admin

ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ

ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 02 ਸਤੰਬਰ, 2024: ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਖੇਤੀਬਾੜੀ, ਸਹਿਕਾਰਤਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੇਖਣ ਵਿੱਚ ਆਈਆਂ ਹਨ, ਉਹਨਾਂ ਪਿੰਡਾਂ ਵਿੱਚ ਪੁਲਿਸ ਵਿਭਾਗ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਮੁਹਿੰਮ ਚਲਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਨੇ ਆਦੇਸ਼ ਦਿੱਤੇ ਕਿ ਆਲੂ, ਮਟਰ ਅਤੇ ਹੋਰ ਸਬਜੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਪੁਲਿਸ, ਫਾਇਰ ਬ੍ਰਿਗੇਡ ਦਾ ਪ੍ਰਬੰਧ ਅਤੇ ਆਈ ਈ ਸੀ ਗਤੀਵਿਧੀਆਂ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ। ਪਰਾਲੀ ਦੀਆਂ ਗੰਢਾਂ ਬਣਾਉਣ ਉਪਰੰਤ ਆਵਾਜਾਈ ਦੌਰਾਨ ਬ...
ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਬਲਾਕ ਗਿੱਦੜਬਾਹਾ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

National, Politics, Punjab
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 02 ਸਤੰਬਰ              ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਬਲਾਕ ਗਿੱਦੜਬਾਹਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਗਿੱਦੜਬਾਹਾ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਇਸ ਦੌਰਾਨ ਉੱਪ ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਸ਼੍ਰੀ ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ  ਤਹਿਸੀਲਦਾਰ ਸ਼੍ਰੀ ਕਮਲਦੀਪ ਸਿੰਘ ਅਤੇ ਸ਼੍ਰੀ ਅਬੇ ਢਿੱਲੋਂ, ਯੂਥ ਆਗੂ, ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਜੀ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਦੇ ਹੋਏ ਖਿਡ...
ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਲਈ ਈ-ਸਨਦ ਪੋਰਟਲ ਲਾਂਚ- ਡੀ.ਸੀ

ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੂੰ ਕਾਊਂਟਰ ਸਾਈਨ ਕਰਨ ਲਈ ਈ-ਸਨਦ ਪੋਰਟਲ ਲਾਂਚ- ਡੀ.ਸੀ

National, Politics, Punjab
ਫਿਰੋਜ਼ਪੁਰ 2 ਸਤੰਬਰ 2024...         ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ ਭੇਜੇ ਜਾਣ ਵਾਲੇ ਦਸਤਾਵੇਜਾਂ ਨੁੰ ਕਾਉਂਟਰ ਸਾਈਨ ਕਰਨ ਲਈ ਈ ਸਨਦ ਪੋਰਟਲ ਲਾਂਚ ਕੀਤਾ ਗਿਆ ਹੈ। ਜ਼ਿਲ੍ਹੇ ਦੇ ਆਮ ਲੋਕਾਂ ਵੱਲੋਂ ਇਸ ਪੋਰਟਲ ਤੇ ਸਿੱਧੇ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ।         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਊਟਰ ਸਾਈਨ ਕੀਤੇ ਜਾਣ ਵਾਲੇ ਦਸਤਾਵੇਜਾਂ ਦਾ ਕੰਮ 31 ਅਗਸਤ 2024 ਤੋਂ ਸ਼ੁਰੂ ਹੋ ਗਿਆ ਹੈ ਤੇ ਇਹ ਕੰਮ ਈ ਸਨਦ ਪੋਰਟਲ ਰਾਹੀਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਰਜ਼ੀ ਆਫਲਾਈਨ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਦੇ ਆਮ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।...
ਖੇਡਾਂ ਵਤਨ ਪੰਜਾਬ ਦੀਆ 2024 –  ਲੁਧਿਆਣਾ ਜ਼ਿਲ੍ਹੇ ‘ਚ 3 ਤੋਂ 11 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ

ਖੇਡਾਂ ਵਤਨ ਪੰਜਾਬ ਦੀਆ 2024 – ਲੁਧਿਆਣਾ ਜ਼ਿਲ੍ਹੇ ‘ਚ 3 ਤੋਂ 11 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ

Punjab
ਲੁਧਿਆਣਾ, 01 ਸਤੰਬਰ (000) - ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ 2024' ਦੇ ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ 03 ਤੋਂ 11 ਸਤੰਬਰ ਤੱਕ ਵੱਖ-ਵੱਖ 14 ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ (ਵੀਰਵਾਰ), 2024 ਤੋਂ 'ਖੇਡਾਂ ਵਤਨ ਪੰਜਾਬ ਦੀਆਂ 2024' ਦੇ ਤੀਸਰੇ ਸੀਜ਼ਨ ਦੀ ਰਸਮੀ ਸ਼ੁਰੂਆਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਕੀਤੀ ਗਈ ਹੈ ਜਿਸਦੇ ਤਹਿਤ ਹੁਣ ਪੜਾਅ ਵਾਰ ਮੁਕਾਬਲੇ ਕਰਵਾਏ ਜਾਣੇ ਹਨ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਬਲਾਕ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਦਾ ਸਥਾਨ ਅਤੇ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਡਾਂ ਨਾਲ ਸਬੰਧਤ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੇ ਨਾਂ ਜਾਰੀ ਕਰਦਿਆਂ ਐਥਲੈਟਿਕ ਕੋਚ ਸੰਜੀਵ ਸ਼ਰਮਾ ਨੂੰ ਨੋਡਲ ਅਫਸਰ ਬਣਾਇਆ ਗਿਆ ਹੈ। ਹਰੇਕ ਬਲਾਕ ਵਿੱਚ ਵੱਖ-ਵੱਖ ਖੇਡਾਂ ਅਨੁਸਾਰ ਕਨਵੀਨਰ ਅਤੇ ਕੋ...
ਲੁਧਿਆਣਾ ‘ਚ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਦੀਆਂ ਪ੍ਰੀਖਿਆਵਾਂ ਸੰਪੰਨ

ਲੁਧਿਆਣਾ ‘ਚ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਦੀਆਂ ਪ੍ਰੀਖਿਆਵਾਂ ਸੰਪੰਨ

Punjab
ਲੁਧਿਆਣਾ, 1 ਸਤੰਬਰ (000) - ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)/ਨਵਲ ਅਕੈਡਮੀ (ਐਨ.ਏ.) ਅਤੇ ਕੰਬਾਈਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਦੀਆਂ ਪ੍ਰੀਖਿਆਵਾਂ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਸੰਪੰਨ ਹੋਈਆਂ। ਐਨ.ਡੀ.ਏ/ਐਨ.ਏ. ਪ੍ਰੀਖਿਆ ਦੋ ਸੈਸ਼ਨਾਂ ਵਿੱਚ ਆਯੋਜਿਤ ਕੀਤੀ ਜਾਂਦੀ ਹੈ ਜਿਵੇਂ ਕਿ ਸਵੇਰੇ 10 ਵਜੇ ਤੋਂ 12:30 ਵਜੇ (ਸਵੇਰ ਦੀ ਸ਼ਿਫਟ) ਅਤੇ ਦੁਪਹਿਰ 2 ਵਜੇ ਤੋਂ ਸ਼ਾਮ 4:30 ਵਜੇ (ਸ਼ਾਮ ਦੀ ਸ਼ਿਫਟ), ਸਵੇਰ ਦੀ ਸ਼ਿਫਟ ਵਿੱਚ ਕੁੱਲ 3218 ਵਿਦਿਆਰਥੀਆਂ ਵਿੱਚੋਂ 1989 ਪ੍ਰੀਖਿਆਰਥੀ ਆਏ ਜਿਨ੍ਹਾਂ ਵਿੱਚ 1346 ਲੜਕੇ ਅਤੇ 643 ਲੜਕੀਆਂ ਸਨ ਅਤੇ 1229 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ। ਸ਼ਾਮ ਦੀ ਸ਼ਿਫਟ ਵਿੱਚ 1338 ਲੜਕੇ ਅਤੇ 644 ਲੜਕੀਆਂ ਸਮੇਤ 1982 ਹਾਜ਼ਰ ਹੋਏ ਅਤੇ 1236 ਉਮੀਦਵਾਰ ਗੈਰ ਹਾਜ਼ਰ ਰਹੇ। ਸੀ.ਡੀ.ਐਸ. ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ 11 ਵਜੇ, ਦੁਪਹਿਰ 12 ਤੋਂ 2 ਵਜੇ ਅਤੇ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਤਿੰਨ ਸ਼ਿਫਟਾਂ ਵਿੱਚ ਆਯੋਜਿਤ ਕੀਤੀ ਗਈ ਸੀ। ਕੁੱਲ 1203 ਉਮੀਦਵਾਰਾਂ ਵਿੱਚੋਂ 625 ਉਮੀਦਵਾਰ ਹਾਜ਼ਰ ਹੋਏ ਜਿਨ੍ਹਾਂ ਵਿੱਚ 432 ਲੜਕੇ ਅਤੇ 193 ਲੜਕੀਆਂ ਸਨ...
‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ: ਜ਼ਿਲ੍ਹੇ 'ਚ 2 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ 04 ਬਲਾਕਾਂ 'ਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਹਿੱਸਾ ਲੈਣ ਲਈ ਖਿਡਾਰੀਆਂ 'ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਖੇਡ ਮੁਕਾਬਲੇ ਕਰਵਾਉਣ ਲਈ ਜ਼ਿਲ੍ਹਾ ਐਸ ਏ ਐਸ ਨਗਰ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਬਲਾਕ ਪੱਧਰ ‘ਤੇ ਐਥਲੈਟਿਕਸ, ਫੁੱਟਬਾਲ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ), ਖੋ-ਖੋ ਅਤੇ ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ)  ਦੇ ਮੁਕਾਬਲੇ ਕਰਵਾਏ ਜਾਣਗੇ। ਜਿਨ੍ਹਾਂ ਖਿਡਾਰੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਨਹੀਂ ਹੋ ਸਕੀ, ਉਹ ਆਫ਼-ਲਾਈਨ ਰਜਿਸਟ੍ਰੇਸ਼ਨ ਮੌਕੇ ‘ਤੇ ਕਰਵਾ ਸਕਦੇ ਹਨ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਬਲਾਕ ਡੇਰਾਬੱਸੀ ਵਿਖੇ ਮਿਤੀ 02-09-2024 ਤੋਂ 04-09-2024 ਤਕ ਸਰਕਾਰੀ ਕਾਲਜ ਡੇਰਾਬੱਸੀ ਅਤੇ ਲਾਲੜੂ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ...
ਸਿਹਤ ਵਿਭਾਗ ਫਾਜਿਲਕਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਐਡੀਸਨ ਐਰਿਕ

ਸਿਹਤ ਵਿਭਾਗ ਫਾਜਿਲਕਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਐਡੀਸਨ ਐਰਿਕ

Punjab
ਕਾਰਜਕਾਰੀ ਸਿਵਲ ਸਰਜਨ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ ਅਤੇ ਸੰਤੁਲਿਤ ਭੋਜਨ ਨਾ ਖਾਣ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਹਫ਼ਤੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡਾ ਐਰਿਕ ਨੇ ਦੱਸਿਆ ਕਿ ਹਰ ਇਨਸਾਨ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਆਪਣੀ ਰੁਝੇਵੇ ਭਰੇ ਕੰਮਾਂ ਦੇ ਨਾਲ ਨਾਲ ਆਪਣੇ ਭੋਜਨ ਦ...
ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਦੀ ਅਪੀਲ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਦੀ ਅਪੀਲ

Punjab
ਫਾਜ਼ਿਲਕਾ 1 ਸਤੰਬਰ 2024...           ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਕੁਮਾਰ ਰਿਣਵਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਹੁਣ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਕਿਉਂਕਿ ਇਹ ਸਮਾਂ ਹੁਣ ਗੁਲਾਬੀ ਸੁੰਡੀ ਦੇ ਹਮਲੇ ਲਈ ਢੁੱਕਵਾਂ ਹੈ ਕਿਉਂਕਿ ਹੁਣ ਨਰਮਾ ਫੁੱਲ੍ਹ ਗੁੱਡੀ ਨਾਲ ਭਰਪੂਰ ਹੈ।           ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦਾ ਪਤੰਗਾ ਫੁੱਲ ਗੁੱਡੀ ਤੇ ਅੰਡੇ ਦਿੰਦਾ ਹੈ ਅਤੇ ਅੰਡੇ ਵਿੱਚੋਂ ਸੁੰਡੀ ਨਿਕਲਣ ਤੋਂ ਬਾਅਦ  ਉਹ ਫੁੱਲ, ਗੁੱਡੀ ਤੋਂ ਟਿੰਡੇ ਵਿੱਚ ਵੜ ਜਾਂਦੀ ਹੈ। ਜਿਸ ਦਾ ਕਿਸਾਨ ਨੂੰ ਬਾਅਦ ਵਿੱਚ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨ ਹੁਣ ਤੋਂ ਹੀ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਆਪਣੀ ਫਸਲ ਵਿੱਚ  ਫਿਰੋਮਾਨ ਟਰੈਪ ਲਗਾ ਦੇਣ। ਜੇਕਰ ਗੁਲਾਬੀ ਸੁੰਡੀ ਜਾਂ ਟਰੈਪ ਵਿੱਚ ਪਤੰਗਾ ਨਜ਼ਰ ਆਉਂਦਾ ਹੈ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਨਰਮੇ ਦੀ ਫਸਲ ਦੇ ਪਹਿਲੇ 60 ਤੋਂ 120 ਦਿਨਾਂ ਵਿੱਚ ਪ੍ਰੋਕਲੇਨ 5 ਐੱਸ ਜੀ 100 ਗ੍ਰਾ...
ਸਪੀਕਰ ਸੰਧਵਾਂ ਨੇ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਕਮ-ਸੁਪਰ ਸੱਕਸ਼ਨ ਮਸ਼ੀਨ ਕੀਤੀ ਲੋਕ ਅਰਪਿਤ

ਸਪੀਕਰ ਸੰਧਵਾਂ ਨੇ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਕਮ-ਸੁਪਰ ਸੱਕਸ਼ਨ ਮਸ਼ੀਨ ਕੀਤੀ ਲੋਕ ਅਰਪਿਤ

Punjab
ਕੋਟਕਪੂਰਾ 1 ਸਤੰਬਰ,2024 ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲਗਭਗ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਮਸ਼ੀਨ-ਕਮ-ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਲੋਕ ਅਰਪਿਤ  ਕੀਤਾ।   ਉਹਨਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਤੇ ਵੀ ਸੀਵਰੇਜ ਦੀਆਂ ਪਾਈਪਾਂ ਵਿੱਚ ਰੁਕਾਵਟ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਪਹਿਲਾਂ ਬਾਰਿਸ਼ਾਂ ਦੌਰਾਨ ਸ਼ਹਿਰ ਦੀਆਂ ਨੀਵੀਆਂ ਥਾਵਾਂ ਤੇ ਗੰਦਾ ਪਾਣੀ ਖੜ੍ਹ‌ ਜਾਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਇਸ ਮਸ਼ੀਨ ਦੀ ਅਣਹੋਂਦ ਕਾਰਨ ਲੋਕ ਪਿਛਲੇ ਲੰਮੇ ਸਮੇਂ ਤੋਂ ਸੰਤਾਪ ਭੋਗ ਰਹੇ ਸਨ, ਕਿਉਂ ਜੋ ਅਜਿਹੀਆਂ ਸੱਕਸ਼ਨ ਮਸ਼ੀਨਾਂ ਰਾਹੀਂ ਸੀਵਰੇਜ ਵਿੱਚ ਆਈ ਰੁਕਾਵਟ ਨੂੰ ਦੂਰ ਕਰਨ ਲਈ ਬਾਹਰੋਂ ਮੰਗਵਾਉਣਾ ਪੈਂਦਾ ਸੀ।   ਉਹਨਾਂ ਦੱਸਿਆ ਕਿ ਇਸ ਕੰਮ ਵਿੱਚ ਅਕਸਰ ਹੀ ਨਾ- ਸਹਿਣਯੋਗ ਦੇਰੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਸੀ, ਇੰਨਾ ਹੀ ਨਹੀਂ ਇਸ ਸਾਰੀ ਮਸ਼ੀਨ ਮੰਗਵਾਉਣ ਦੀ ਪ੍ਰਕਿਰਿਆ ...
ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Punjab
ਫਾਜ਼ਿਲਕਾ 31 ਅਗਸਤ ਫਾਜ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ  ਫਾਜ਼ਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਐਮ. ਸੀ ਕਾਕੂ ਡੋਗਰਾ, ਬਲਾਕ ਪ੍ਰਧਾਨ ਬੱਬੂ, ਸੱਤਪਾਲ ਵਾਟਸ, ਬਿੱਟੂ ਸੇਤੀਆ, ਨਰੇਸ਼ ਰਾਜਦੇਵ, ਕ੍ਰਿਸ਼ਨ ਕੰਬੋਜ,ਸੁਨੀਲ ਮੈਨੀ ਅਤੇ ਸਾਜਨ ਸ਼ਾਮਿਲ ਰਹੇ! ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਮਰਾ ਨੇ ਕਿਹਾ ਕਿ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮ ਨਾਲ ਲੈ ਕੇ ਨੇਪਰੇ ਚਾੜੇ ਜਾਣਗੇ! ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ! ਇਸ ਉਪਰੰਤ ਸਾਬਕਾ ਐਮ.ਸੀ  ਸੰਦੀਪ ਚਲਾਣਾ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ!...