ਪੰਜਾਬ ਸਰਕਾਰ ਖੇਤੀਬਾੜੀ ਨੂੰ ਪ੍ਰਫੁਲਿਤ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ : ਜਸਪ੍ਰੀਤ ਸਿੰਘ
ਬਠਿੰਡਾ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਪੰਜਾਬ ਸਰਕਾਰ ਖੇਤੀਬਾੜੀ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ 2924 ਕਿਸਾਨਾਂ ਦੇ ਖੇਤਾਂ ਨੂੰ ਜਾਂਦੇ ਪੁਰਾਣੇ ਖਾਲਿਆਂ ਦੀ ਥਾਂ ’ਤੇ ਪਾਈਪ ਲਾਈਨਾਂ ਪਾਈਆਂ ਗਈਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਰੱਖਿਆ ਅਫਸਰ ਸ਼੍ਰੀ ਰਾਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਭੂਮੀ ਰੱਖਿਆ ਵਿਭਾਗ ਵਲੋਂ ਜਾਰੀ ਵੱਖ-ਵੱਖ ਪ੍ਰੋਜੈਕਟਾਂ ਤਹਿਤ ਮੋਘਾ ਨੰਬਰ 14600 ਐਲ ਅਧੀਨ ਪਿੰਡ ਮਹਿਰਾਜ ਦੇ ਲਗਭਗ 110 ਕਿਸਾਨਾਂ ਦੇ 235.15 ਹੈਕਟੇਅਰ ਰਕਬੇ ’ਚ 2340 ਮੀਟਰ ਲੰਮੀਆਂ ਨਹਿਰੀ ਪਾਣੀ ਵਾਲੀਆਂ ਪਾਇਪ ਲਾਈਨਾਂ ਕਰੀਬ 25,80,900 ਰੁਪਏ ਦੀ ਲਾਗਤ ਨਾਲ ਪਾਈਆਂ ਗਈਆਂ। ਇਸੇ ਤਰ੍ਹਾਂ ਪਿੰਡ ਦਿਆਲਪੁਰਾ ਭਾਈਕਾ ਦੇ 286 ਕਿਸਾਨਾਂ ਦੇ 199.08 ਹੈਕਟੇਅਰ ਰਕਬੇ ’ਚ ...








