Shadow

Author: admin

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

National, Politics, Punjab
ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ. ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟ੍ਰੇਟ ਸਿਵਲ ਜੱਜ ਜੂਨੀਅਰ ਡਵੀਜ਼ਨ ਹਰਬਿਲਨਜੋਤ ਕੌਰ ਅਤੇ ਸੈਕਟਰੀ ਡੀ.ਐੱਲ.ਐੱਸ.ਏ. ਰੁਚੀ ਸਵੱਪਨ ਸ਼ਰਮਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੂਟੇ ਲਗਾਉਣ ਦੌਰਾਨ ਕਿਹਾ ਕਿ ਇਨ੍ਹਾਂ ਬੂਟਿਆਂ ਦਾ ਸਾਡੇ ਜੀਵਨ ਵਿੱਚ ਅਹਿਮ ਰੋਲ ਹੈ, ਜਿੱਥੇ ਇਹ ਬੂਟੇ ਵੱਡੇ ਹੋ ਕੇ ਸਾਨੂੰ ਸਾਫ ਹਵਾ ਤੇ ਠੰਡੀ ਛਾਂ ਪ੍ਰਦਾਨ ਕਰਦੇ ਹਨ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਹਰਿਆਲੀ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

National, Politics, Punjab
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮੈਗਸੀਪਾ ਵਿਖੇ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਵਿਹਾਰ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਵਿਸ਼ਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਸੀ। ਇਸ ਸੈਮੀਨਾਰ ਵਿੱਚ  ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ  ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ 650 ਅਧਿਕਾਰੀਆਂ...
ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 31 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਵਿਆਹ-ਸ਼ਾ...
ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

National, Politics, Punjab
ਅੰਮ੍ਰਿਤਸਰ, 31 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ 'ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ। ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਸਥਾਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ...
ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵ...
ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

National, Politics, Punjab
ਫਾਜ਼ਿਲਕਾ 31 ਅਗਸਤ 2024…. ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਚ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਮਨਾਇਆ ਜਾ ਰਿਹਾ ਹੈ ਜਿਸ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਹੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਜਿਵੇਂ ਕਿ ਕੈਨਾਲ ਕਲੋਨੀ, ਰੁਕਨਾ ਕਾਸਿਮ, ਜੰਡਵਾਲਾ ਭੀਮੇਸ਼ਾਹ, ਖੂਈਆ ਸਰਵਰ, ਪੁਰਾਣੀ ਸੂਰਜ ਨਗਰੀ ਅਬੋਹਰ ਆਦਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ  'ਬਸਤਾ ਰਹਿਤ ਦਿਵਸ' ਮੌਕੇ ਵੱਖ-ਵੱਖ ਯੋਗ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ fਜ਼ਿਲ੍ਹਾ ਕੁਆਰਡੀਨੇਟਰ ਸੀ ਐੱਮ ਦੀ ਯੋਗਸ਼ਾਲਾ  ਸ੍ਰੀ. ਰਾਧੇ ਸਿਆਮ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 140 ਥਾਵਾਂ ਤੇ ਪੰਜਾਬ ਸਰਕਾਰ ਦੀ ਸੀਐੱਮ ਦੀ ਯੋਗਸ਼ਾਲਾ ਚੱਲ ਰਹੀ ਹੈ। । ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀ ਯੋਗ ਕਰਕੇ ਕਾਫੀ ਤਣਾਅ ਮੁਕਤ ਹੋਏ ਹਨ। ਉਨ੍ਹਾਂ ਬ...
“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

Punjab
ਮੋਗਾ 31 ਦਸੰਬਰ: ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ- ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ  ਨੇਚਰ ਪਾਰਕ ਮੋਗਾ ਵਿਖੇ ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਵੱਲੋਂ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਣ ਵਿਭਾਗ ਦੇ ਬਲਾਕ ਅਫਸਰ ਸ਼੍ਰੀ ਕੰਵਲਨੈਨ ਸਿੰਘ ਅਤੇ ਸੀਨੀਅਰ ਸਿਟੀਜਨ ਸ਼੍ਰੀ ਜਗਦੀਪ ਸਿੰਘ ਢਿੱਲੋਂ, ਸ਼੍ਰੀ ਬਲਵੰਤ ਸਿੰਘ, ਸ਼੍ਰੀ ਗੁਰਸੇਵਕ ਸਿੰਘ, ਸ਼੍ਰੀ ਹਰਬੰ...
ਸਪੀਕਰ ਸੰਧਵਾ ਨੇ ਪਿੰਡ ਹਰੀਨੌ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਕੀਤਾ ਸ਼ੁਭ ਆਗਾਜ਼

ਸਪੀਕਰ ਸੰਧਵਾ ਨੇ ਪਿੰਡ ਹਰੀਨੌ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਕੀਤਾ ਸ਼ੁਭ ਆਗਾਜ਼

Punjab
ਕੋਟਕਪੂਰਾ 31 ਅਗਸਤ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੋਟਕਪੂਰਾ ਦੇ ਪਿੰਡ ਹਰੀਨੌ ਦੇ ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ । ਇਸ ਦੌਰਾਨ ਬੋਲਦਿਆਂ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ, ਖੇਡਾਂ ਵਿਭਾਗ ਪੰਜਾਬ ਸ. ਪਰਮਿੰਦਰ ਸਿੰਘ ਸਿੱਧੂ, ਐਸਡੀਐਮ ਕੋਟਕਪੂਰਾ ਵੀਰਪਾਲ ਕੌਰ, ਸੁਖਵੰਤ ਸਿੰਘ ਪ੍ਰਧਾਨ ਆਮ ਆਦਮੀ ਪਾਰਟੀ  ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਪੀਕਰ ਸੰਧਵਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਖਿਡਾਰੀ ਦੀ ਰਜਿਸਟਰੇਸ਼ਨ ਆਨਲਾਈਨ ਜਾਂ ਮੌਕੇ ਤੇ ਵੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ 9 ਕਰੋੜ ਤੋਂ ਉਪਰ ਤੱਕ ਦੇ ਇਨਾਮ ਇਨ੍ਹਾਂ ਖੇਡਾਂ ਵਿੱਚ ਦਿੱਤੇ ਜਾਣਗੇ। ਇਸ ਨਾਲ ਬੱਚਿਆਂ ਨੂੰ ਤੰਦਰੁਸਤੀ ਨਾਲ ਜੀਵਨ ਜਿਉਣ ਦੀ ਸਿੱਖਿਆ...
12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 31 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ ਅਤੇ ਰਿਕਾਰਡਿੰਗ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਕੰਪਿਊਟਰ ਆਪਰੇਟਰ ਨੇ ਉਸਦੇ ਚਾਚੇ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਲਈ ਉਸਦੀ ਮਦਦ ਕਰਨ ਬਦਲੇ 12,000 ਰੁਪਏ ਦੀ ਮੰਗ ਕੀਤੀ ਸੀ। ਮੰਗ ਸਬੰਧੀ ਇਸ ਗੱਲਬਾਤ ਨੂੰ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਿਆ ਗਿਆ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ...
ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ:31 ਅਗਸਤ 2024 (     ) ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਪਿੰਡ ਢਿੱਲਵਾਂ ਵਿੱਚ ਕਿਸਾਨ ਜਸਵਿੰਦਰ ਸਿੰਘ ਦੇ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ  ਜ਼ਿਲ੍ਹਾ ਫ਼ਰੀਦਕੋਟ ਵਿੱਚ ਤਕਰੀਬਨ 325 ਹੈਕ. ਰਕਬੇ ਵਿਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਨਰਮੇ ਦੀ ਫਸਲ ਖੇਤੀ ਵਿਭਿੰਨਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਜਿਸ ਕਾਰਨ ਕੁਦਰਤੀ ਸਰੋਤਾਂ ਦੇ ਬਚਾਅ ਲਈ ਨਰਮੇ ਦੀ ਫਸਲ ਦਾ ਪੁਨਰਸੁਰਜੀਤ ਕਰਨਾ ਬਹੁਤ ਜ਼ਰੂਰੀ ਹੈ।ਉਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਾਰਚ ਮਹੀਨੇ ਤੋਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਰਮਾ ਕਾਸ਼ਤਕਾਰਾਂ ਨਾਲ ਖੇਤੀ ਅਧਿਕਾਰੀਆਂ ਵੱਲੋਂ ਨਿੱਜੀ ਪੱਧਰ ਤੇ ਰਾਬਤਾ ਬਣਾ ਤਕਨੀਕੀ ਅਗਵਾਈ ਦਿੱ...