Shadow

Author: admin

ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ

ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ

Punjab
ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਂਕ ਮੈਨੇਜ਼ਰ ਨਾਲ ਮੀਟਿੰਗ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪ੍ਰਾਪਤ ਟੀਚਿਆ ਅਨੁਸਾਰ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਸਨ। ਸਕੀਮ ਅਨੁਸਾਰ ਉਕਤ ਬਿਨੈਕਾਰਾਂ ਵੱਲੋ ਪ੍ਰਵਾਨ ਹੋਈਆ ਮਸ਼ੀਨਾਂ ਨੂੰ ਬੈਂਕ ਪਾਸੋ ਲੋਨ ਕਰਵਾ ਕੇ ਹੀ ਖ੍ਰੀਦ ਕੀਤੀ ਜਾਣੀ ਹੈ। ਇਹਨਾਂ ਦੀ ਸਬਸਿਡੀ ਕਰੇਡਿਟ ਲਿੰਕਡ ਬੈਕ ਐਂਡਿਡ ਵਿੱਤੀ ਸਹਾਇਤਾ (Credit Linked back ended financial assistance) ਰਾਹੀਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋ ਲੋਨ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਨਾਲ ਤਾਲਮੇਲ ਕੀਤਾ ਗਿਆ ਅਤੇ ਜਿਸ ’ਤੇ ਵਿਚਾਰ ਕਰਦੇ ਹੋਏ ਉਨ੍ਹਾਂ ਵੱਲੋਂ ਲੀਡ ਬੈਂਕ ਮ...
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ  ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ

Punjab
 ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ 'ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।...
ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ

ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ

Punjab
ਬਠਿੰਡਾ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨਾਲ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦਾ ਪਲੇਠਾ ਬਟੈਨੀਕਲ ਪਾਰਕ ਰੋਜ ਗਾਰਡਨ ਦੇ ਸਾਹਮਣੇ ਸਾਢੇ 7 ਏਕੜ ਵਿਚ 7.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਠਿੰਡਾ ਸ਼ਹਿਰ ਵਾਸੀਆਂ ਲਈ ਪਾਣੀ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਝੀਲ ਨੰਬਰ 1 ਦੇ ਨੇੜੇ ਸਾਢੇ 37 ਕਰੋੜ ਦੀ ਲਾਗਤ ਨਾਲ ਨਵਾਂ ਵਾਟਰ ਵਰਕਸ ਬਣਾਇਆ ਜਾਵੇਗਾ। ਸ. ਜਸਪ੍ਰੀਤ ਸਿੰਘ ਨੇ ਹੋਰ ਦੱਸਿਆ ਕਿ ਮਿਉਂਸਿਪਲ ਕਾਰਪੋਰੇਸ਼ਨ ਬਠਿੰਡਾ ਵੱਲੋਂ 9 ਕਰੋੜ 94 ਲੱਖ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚ ਮਾਨਸ...
ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

Punjab
ਫ਼ਰੀਦਕੋਟ 31 ਅਗਸਤ 2024 (    )  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ।  ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਹੋਲ ਸੇਲਰਾਂ ਅਤੇ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੋਵੇ।                    ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਖਰੀਦਣ ਤੇ ਕੜੀ ਨਿਗਰਾਨੀ ਰੱਖਣ ਲਈ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ਤੇ ਡਿਊਟੀ ਲਗਾਈ ਹੈ, ਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ...
ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

Punjab
ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ 'ਇੱਕ ਪੌਦਾ ਆਪਣੀ ਮਾਂ ਦੇ ਨਾਮ' ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵ...
ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

Punjab
ਫਾਜ਼ਿਲਕਾ 31 ਅਗਸਤ 2024…. ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਚ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਮਨਾਇਆ ਜਾ ਰਿਹਾ ਹੈ ਜਿਸ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਇਸੇ ਤਹਿਤ ਹੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਜਿਵੇਂ ਕਿ ਕੈਨਾਲ ਕਲੋਨੀ, ਰੁਕਨਾ ਕਾਸਿਮ, ਜੰਡਵਾਲਾ ਭੀਮੇਸ਼ਾਹ, ਖੂਈਆ ਸਰਵਰ, ਪੁਰਾਣੀ ਸੂਰਜ ਨਗਰੀ ਅਬੋਹਰ ਆਦਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ  'ਬਸਤਾ ਰਹਿਤ ਦਿਵਸ' ਮੌਕੇ ਵੱਖ-ਵੱਖ ਯੋਗ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ fਜ਼ਿਲ੍ਹਾ ਕੁਆਰਡੀਨੇਟਰ ਸੀ ਐੱਮ ਦੀ ਯੋਗਸ਼ਾਲਾ  ਸ੍ਰੀ. ਰਾਧੇ ਸਿਆਮ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 140 ਥਾਵਾਂ ਤੇ ਪੰਜਾਬ ਸਰਕਾਰ ਦੀ ਸੀਐੱਮ ਦੀ ਯੋਗਸ਼ਾਲਾ ਚੱਲ ਰਹੀ ਹੈ। । ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀ ਯੋਗ ਕਰਕੇ ਕਾਫੀ ਤਣਾਅ ਮੁਕਤ ਹੋਏ ਹਨ। ਉਨ੍ਹਾਂ ਬ...
ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

Punjab
ਅੰਮ੍ਰਿਤਸਰ, 30 ਅਗਸਤ 2024--- ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ ਮੌਕੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਗਊ ਨਾਲ ਸੁਣਿਆ ਅਤੇ ਗਰਮੀ ਦੇ ਸੀਜਨ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਗਈ ਬੇਹਤਰ ਕਾਰਗੁਜ਼ਾਰੀ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਾਰ ਰਿਕਾਰਡ ਸਪਲਾਈ ਵਿਭਾਗ ਨੇ ਨਿਰਵਿਘਨ ਦਿੱਤੀ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੀਐਸਪੀਸੀਐਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਾਨਸੂਨ ਦੇ ਬਾਵਜੂਦ ਨਮੀ ਵਾਲੀਆਂ ਸਥਿਤੀਆਂ ਅਤੇ ਘਰ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੇ ਮੰਗ ਵਿੱਚ ਭਾਰੀ...
ਈ ਟੀ ਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਈ ਟੀ ਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Punjab
ਅੰਮ੍ਰਿਤਸਰ , 30 ਅਗਸਤ 2024 - ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।  ਉਹਨਾਂ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਅਤੇ ਸ਼ਰੀਰਕ ਪੱਖੋ ਆਪਣੇ ਬੱਚਿਆਂ ਦੀ ਦੇਖ ਰੇਖ ਕਰਨ ਤੋ ਅਸਮਰੱਥ ਹਨ , ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ । ਉਨਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਹਨਾ...
ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

Punjab
ਬਠਿੰਡਾ, 30 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਚਾਉਕੇ ਪੰਚਾਇਤ ਘਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸ਼੍ਰੀ ਰਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸ਼੍ਰੀ ਰਾਜਨ ਕੁਮਾਰ, ਸ਼੍ਰੀਮਤੀ ਦੀਕਸ਼ਾ ਵੱਲੋਂ ਕਿਸਾਨਾਂ ਦੀ ਪੀਐਮ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਈਕੇਵਾਈਸੀ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵਲੋਂ ਫਲਦਾਰ ਤੇ ਛਾਂਦਾਰ ਬੂਟੇ ਵੀ ਵੰਡੇ ਗਏ। ਇਸ ਤੋਂ ਇਲਾਵਾ ਬਲਾਕ ਰਾਮਪੁਰਾ ’ਚ ਸ਼੍ਰੀ ਸੁਰੇਸ਼ ਕੁਮਾਰ, ਸ਼੍ਰੀ ਕੰਵਲਜੀਤ ਸਿੰਘ, ਸ਼੍ਰੀ ਅਰੁਣਦੀਪ ਸਿੰਘ, ਸ਼੍ਰੀ ਸੈਫ਼, ਸ਼੍ਰ...
ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ

ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ, 30 ਅਗਸਤ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਅੱਜ ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਅਤੇ ਚੱਕ ਮਦਰੱਸਾ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਵਿਖੇ ਲਗਾਈ ਗਈ ਟ੍ਰੇਨਿੰਗ ਦੌਰਾਨ ਸ਼੍ਰੀ ਜਗਤਾਰ ਸਿੰਘ, ਏ.ਈ.ਓ ਵੱਲੋਂ ਝੋਨਾ/ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਨੁਕਤੇ ਦੱਸੇ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ’ਤੇ ਖਾਦਾ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਵੱਲੋਂ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਉਨ੍ਹਾ ਵੱਲੋਂ ਕੁਦਰਤੀ ਖੇਤੀ ਵੱਲ ਮੋੜਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਰੇਲੂ ਲੋੜ ਅਨੁਸਾਰ ਸਬਜੀਆਂ ਅਤੇ ਫਲਾਂ ਦੀ ਕਾਸ਼ਤ ਖੁਦ ਕਰਨ ਤਾਂ ਜੋ ਬਿਨ੍ਹਾ...