ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਫਿਰੋਜ਼ਪੁਰ 30 ਅਗਸਤ 2024.....
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ। ਇਸ ਲਈ ਅੱਜ ਤੁਹਾਡੇ ਵਾਰਡ ਨੰਬਰ 32 ਵਿੱਚ ਇ...








