ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ- ਮੁੱਖ ਖੇਤੀਬਾੜੀ ਅਫ਼ਸਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ, 2024:
ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁੱਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।
ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਕੀਟਨਾਸ਼ਕ ਡੀਲਰਾਂ/ਵਿਕ੍ਰੇਤਾਵਾਂ ਲਈ ਇਹ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਨੇ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ਵਿੱਚ ਐਸੀਫੇਟ, ਪ੍ਰੋਪੀਕੋਨਾਜ਼ੋਲ, ਥਾਇਆਮਿਥੋਕਸਮ, ਬੁਪਰੋਫੇਜਿਨ, ਪਰੋਫੀਨੋਫੋਸ, ਇਮਿਡਾਕਲੋਪਰੀਡ, ਕਾਰਬੈਡਿਜਮ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, ਟਰਾਈਸਾਈਕਲਾਜ਼ੋਲ ਵਰਗੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੀਟਨਾਸ਼ਕਾਂ ’ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰ...








