Shadow

Author: admin

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

ਜੈਤੋ ਵਿੱਚ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਬਲਾਕ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ

National, Politics, Punjab
ਫਰੀਦਕੋਟ, 30 ਅਗਸਤ 2024  (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਜੈਤੋ  ਦੇ ਬਰਾੜ ਪੈਲੇਸ ਬਾਜਾਖਾਨਾ ਰੋਡ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਸ੍ਰੀ ਅਮੋਲਕ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ।  ਕੈਂਪ ਦੀ ਪ੍ਰਧਾਨਗੀ ਮੁੱਖ ਖ਼ੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਕੀਤੀ । ਕੈਂਪ ਦੀ ਇਹ ਵਿਸ਼ੇਸ਼ਤਾ ਰਹੀ ਕਿ ਖੇਤੀਬਾੜੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਕੋ ਮੰਚ ਤੋਂ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ  ਸਕੀਮਾਂ  ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਕੈਂਪ ਮੌਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵਿੱਚ ਵਰਤੀ...
“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

National, Politics, Punjab
ਮੋਗਾ, 30 ਅਗਸਤ, ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇ...
ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਪ੍ਰਕਾਰ ਦੇ ਹੋਏ ਮੁਕਾਬਲੇ

National, Politics, Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 30 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਥੇ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇੱਥੇ ਜਿੱਥੇ ਗਿੱਧੇ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਗਏ ਉੱਥੇ ਹੀ ਖੋ-ਖੋ ਅਤੇ ਕਬੱਡੀ ਵਰਗੀਆਂ ਵਿਰਾਸਤੀ ਖੇਡਾਂ ਦੇ ਮੁਕਾਬਲੇ ਹੋਏ। ਨਾਲ ਦੀ ਨਾਲ ਪੇਂਟਿੰਗ ਮੁਕਾਬਲੇ, ਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ, ਗੁੱਤ ਗੁੰਦਣ ਦੇ ਮੁਕਾਬਲੇ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦਾ ਉਦੇਸ਼ ਜਿੱਥੇ ਸਾਡੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨਾ ਸੀ ਉੱਥੇ ਹੀ ਉਹਨਾਂ ਵਿੱਚ ਮੁਕਾਬਲੇ ਦੀ ਭਾਵਨਾ ਨੂੰ ਪੈਦਾ ਕਰਨਾ ਵੀ ਸੀ। ਭੰਗੜੇ ਦੇ ਮੁਕਾਬਲਿਆਂ ਵਿੱਚ ਡੇਰਾ ਭਾਈ ਮਸਤਾਨ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਅਬਲਪੁਰਾਣਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਸੀਨ...
ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ

Punjab
ਫਰੀਦਕੋਟ 29 ਅਗਸਤ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਗਊਸ਼ਾਲਾ ਵਿੱਚ ਕੰਮ ਕਰਨ ਵਾਲੇ ਮੁਲਾਜਮਾਂ ਦੀ ਗਿਣਤੀ ਵਧਾਉਣ ਦੀ ਹਦਾਇਤ ਕੀਤੀ ਗਈ ਤਾਂ ਜੋ ਗਊਵੰਸ਼ ਦੀ ਸੇਵਾ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਉਨ੍ਹਾਂ ਗਊਸ਼ਾਲਾ ਵਿੱਚ ਚੱਲ ਰਹੇ ਪ੍ਰਬੰਧਾ, ਚਾਰੇ, ਪਾਣੀ, ਤੂੜੀ,ਫੀਡ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਲੋੜੀਂਦੀਆਂ ਚੀਜਾਂ ਚਾਰੇ ਅਤੇ ਫੀਡ ਆਦਿ ਦੀਆਂ ਬਾਰੇ ਪੂਰਾ ਧਿਆਨ ਰੱਖਿਆ ਜਾਵੇ...
ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

Punjab
ਮੋਗਾ, 29 ਅਗਸਤ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਸ਼੍ਰੀ ਲਵਦੀਪ ਸਿੰਘ ਡੀ.ਐਸ.ਪੀ (ਆਈ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਹਨਾਂ ਪਾਸੋ 2 ਪਿਸਟਲ ਦੇਸੀ 32 ਬੋਰ ਸਮੇਤ 3 ਰੋਂਦ ਜਿੰਦਾ 32 ਬੋਰ, 1 ਖੋਲ 32 ਬੋਰ, 2 ਮੋਬਾਇਲ ਫੋਨ, ਸਕੂਟਰੀ ਐਕਟਿਵਾ ਹੌਂਡਾ ਨੰਬਰ ਪੀ.ਬੀ.-08-ਸੀ ਜੇ -7986  ਬਿਨ੍ਹਾ ਕਾਗਜਾਤ ਬਰਾਮਦ ਕੀਤੀ। ਸੀਨੀਅਰ ਕਪਤਾਨ ਪੁਲਿਸ ਸ੍ਰੀ ਅੰਕੁਰ ਗੁਪਤਾ ਨੇ ਦੱਸਿਆ ਏ.ਐਸ.ਆਈ. ਸੁਖਵਿੰਦਰ ਸਿੰਘ ਜਦ ਸੀ.ਆਈ.ਏ ਸਟਾਫ ਮੋਗਾ ਨਾਲ ਗਸ਼ਤ ਦੌਰਾਨ ਰਵਾਨਾ ਸੀ ਤਾਂ ਸਾਹਮਣੇ ਤੋ ਇੱਕ ਐਕਟੀਵਾ ਸਕੂਟਰੀ ਰੰਗ ਚਿੱਟਾ ਆਉਦੀ ਦਿਖਾਈ ਦਿੱਤੀ,ਜਿਸ ਉਪਰ ਦੋ ਨੌਜਵਾਨ ਜਿੰਨ੍ਹਾ ਵਿੱਚੋਂ ਸਕੂਟਰੀ ਚਲਾਉਣ ਵਾਲੇ ਨੇ ਮੂੰਹ ਬੰਨਿਆ ਹੋਇਆ ਸੀ ਅਤੇ ਦੂਸਰਾ ਨੌਜਵਾਨ ਪਿੱਛੇ ਬੈਠਾ ਸੀ,ਜਿੰਨ੍ਹਾ ਨੂੰ ਸ਼ੱਕ ਦੇ ਅਧਾਰ ਤੇ ਰੁੱਕਣ ਦਾ ਇਸ਼ਾਰਾ ਦੇਣ ...
ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ। ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਸਾਰਥਕ ਉਪਰਾਲਾ ਹੈ, ਜਿੱਥੇ ਸਾਡੀਆਂ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਇੱਕ ਮੰਚ ਮਿਲ ਰਿਹਾ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਹਨਾਂ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸੇ ਪਿੰਡ ਵਿੱਚ ਸਰਕਾਰ ਨੇ ਇਸ ਤਰ੍ਹਾਂ ਦਾ ਆਯੋਜਨ ਕੀਤਾ ਹੋਵੇ।  ਉਹਨਾਂ ਨੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ...
ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਮੁਰਗੀ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

Punjab
ਬਠਿੰਡਾ, 29 ਅਗਸਤ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਰਗੀ ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਦੇ ਮੱਦੇਨਜ਼ਰ 8 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ ਪ੍ਰੋਫੈਸਰ ਐਨੀਮਲ ਸਾਇੰਸ ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਮੁਰਗੀ-ਪਾਲਣ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ। ਸਿਖਲਾਈ ਕੋਰਸ ਦੇ ਸਮਾਪਤੀ ਸਮਾਰੋਹ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ। ਇਸ ਦੌਰਾਨ ਬੈਕਯਾਰਡ ਪੋਲਟਰੀ ਦੀ ਮਹੱਤਤਾ ਕੀਤੀ ਗਈ।...
ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ

ਸੈਰ ਸਪਾਟਾ ਵਿਭਾਗ ਪੰਜਾਬ ਦੀਆਂ ਵੇਖਣ ਵਾਲੀਆਂ ਥਾਵਾਂ ਦੀ ਪ੍ਰਦਰਸ਼ਨੀ ਬੱਸ ਭਲਾਈਆਣਾ ਪਹੁੰਚੀ

Punjab
ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) 29 ਅਗਸਤ ਸੈਰ ਸਪਾਟਾ ਵਿਭਾਗ ਵੱਲੋਂ ਰਾਜ ਵਿੱਚ ਵੇਖਣ ਯੋਗ ਥਾਵਾਂ ਨੂੰ ਇੱਕ ਪ੍ਰਦਰਸ਼ਨੀ ਬੱਸ ਰਾਹੀਂ ਲੋਕਾਂ ਨੂੰ ਵਿਖਾਉਣ ਲਈ ਤੀਆਂ ਦੇ ਮੇਲੇ ਵਿੱਚ ਵਿਵਸਥਾ ਕੀਤੀ ਗਈ ਹੈ। ਪਿੰਡ ਭਲਾਈਆਣਾ ਵਿਖੇ ਲੱਗੇ ਇਸ ਤੀਆਂ ਦੇ ਮੇਲੇ ਵਿੱਚ ਵਿਭਾਗ ਦੀ ਇਹ ਪ੍ਰਦਰਸ਼ਨੀ ਬੱਸ ਪਹੁੰਚੀ ਹੈ, ਜਿਸ ਨੂੰ ਲੋਕ ਉਤਸਾਹ ਨਾਲ ਵੇਖ ਰਹੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਦੀ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਲਈ ਅਨੇਕਾਂ ਥਾਵਾਂ ਹਨ ਪਰ ਇਹਨਾਂ ਸਬੰਧੀ ਕਈ ਵਾਰ ਸਾਨੂੰ ਜਾਣਕਾਰੀ ਨਹੀਂ ਹੁੰਦੀ। ਇਹਨਾਂ ਸਾਰੀਆਂ ਥਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਅਤੇ ਇਹਨਾਂ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦੇਣ ਲਈ ਟੂਰਿਜ਼ਮ ਵਿਭਾਗ ਨੇ ਇਹ ਬੱਸ ਭਲਾਈਆਣਾ ਵਿਖੇ ਭੇਜੀ ਹੈ। ਇਹ ਬੱਸ ਕੱਲ 30 ਅਗਸਤ ਵਾਲੇ ਦਿਨ ਵੀ ਭਲਾਈਆਣਾ ਦੀ ਅਨਾਜ ਮੰਡੀ ਵਿੱਚ ਚੱਲ ਰਹੇ ਤੀਆਂ ਦੇ ਮੇਲੇ ਵਿੱਚ ਰਹੇਗੀ, ਜਿੱਥੇ ਲੋਕ ਇਸ ਪ੍ਰਦਰਸ਼ਨੀ ਬੱਸ ਨੂੰ ਵੇਖ ਸਕਦੇ ਹਨ। ਇਸ ਦੇ ਅੰਦਰ ਅਤੇ ਬਾਹਰ ਜਿੱਥੇ ਐਲ.ਈ.ਡੀ. ਰਾਹੀਂ ਆਡੀਓ ਵਿਜ਼ੁਅਲ ਤਰ...
ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

Punjab
ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ।ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ। ਵਰਣਨਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ...
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 29 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।  ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10  ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦ...