ਪਵਿੱਤਰ ਧਰਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ, ਕਰੋੜਾਂ ਰੁਪਏ ਨਾਲ ਹੋ ਰਹੇ ਵਿਕਾਸ ਕਾਰਜਾਂ ਨੇ ਨਗਰ ਦੀ ਬਦਲੀ ਤਸਵੀਰ – ਕੈਬਨਿਟ ਮੰਤਰੀ
ਕੀਰਤਪੁਰ ਸਾਹਿਬ 01 ਮਈ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਨਗਰ ਸਿੱਖ ਇਤਿਹਾਸ ਦਾ ਅਟੁੱਟ ਹਿੱਸਾ ਹੈ ਅਤੇ ਇਸ ਦੀ ਮਹਾਨਤਾ ਸੰਗਤਾਂ ਨੂੰ ਪ੍ਰੇਰਿਤ ਕਰਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ 1 ਮਈ 1626 ਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਇਸ ਨਗਰ ਦੀ ਸਥਾਪਨਾ ਕੀਤੀ ਗਈ ਸੀ। ਇਹ ਪਵਿੱਤਰ ਧਰਤੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਕਈ ਗੁਰੂ ਸਾਹਿਬਾਨ ਦੀ ਚਰਨ ਛੋਹ ਨਾਲ ਧੰਨ ਹੋਈ ਹੈ, ਜਦਕਿ ਗੁਰੂ ਹਰਰਾਇ ਸਾਹਿਬ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਵੀ ਇੱਥੇ ਹੀ ਹੋਇਆ।
ਉਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਵਿੱਚ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਪਾਤਾਲਪੁਰੀ ਸਾਹਿਬ ਅਤੇ ਹੋਰ ਇਤਿਹਾਸਕ ਅਸਥਾਨ ਸਿੱਖ ਧ...








