ਨਵੀਆਂ ਕਲਮਾਂ ਨਵੀਂ ਉਡਾਨ ਪੋਜੈਕਟ ਦਾ ਕੀਤਾ ਲੋਕ ਅਰਪਣ
ਫਾਜਿਲਕਾ 29 ਅਗਸਤ
ਜ਼ਿੰਦਗੀ ਵਿੱਚ ਸਫ਼ਲ ਹੋਣਾ ਹੈ ਤਾਂ ਮਾਂ ਬੋਲੀ ਦਾ ਪੱਲਾ ਕਦੇ ਨਾ ਛੱਡੋ । ਇਹ ਸ਼ਬਦ28-8-2024 ਨੂੰ ਵਿਜਡਮ ਕਾਨਵੈਂਟ ਸਕੂਲ ਫਾਜ਼ਿਲਕਾ ਵਿਖੇ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਸ੍ਰੀ ਸੁਖੀ ਬਾਠ ਜੀ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਮੈਡਮ ਸੋਨੀਆ ਬਜਾਜ ਦੀ ਸੰਪਾਦਨਾ ਹੇਠ ਰਿਲੀਜ਼ ਕੀਤੀ ਗਈ ਪੁਸਤਕ ਨਵੀਆਂ ਕਲਮਾਂ ਨਵੀਂ ਉਡਾਣ ਭਾਗ 18ਵਾਂ ਦੇ ਲੋਕ ਅਰਪਣ ਅਤੇ ਬਾਲ ਲੇਖਕਾਂ ਦੇ ਸਨਮਾਨ ਸਮਾਰੋਹ 'ਚ ਸ਼ਿਰਕਤ ਕਰਦਿਆਂ ਸੁੱਖੀ ਬਾਠ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਹੇ।
ਉਨਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਮੇਂ ਦੀ ਅਹਿਮੀਅਤ ਅਤੇ ਮਾਂ ਬੋਲੀ ਨੂੰ ਕਦੇ ਨਾ ਭੁੱਲਣ ਬਲਕਿ ਮਾਂ ਬੋਲੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਪ੍ਰੇਰਿਤ ਕੀਤਾ।। ਪ੍ਰੋਜੈਕਟ ਮੀਡੀਆ ਇੰਚਾਰਜ ਸਰਦਾਰ ਗੁਰਵਿੰਦਰ ਸਿੰਘ ਕਾਂਗੜ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਇਹ ਪ੍ਰੋਜੈਕਟ ਸਿਰਫ ਪੰਜਾਬ ਵਿੱਚ ਹੀ ਨਹੀਂ ਗੁਆਂਢੀ ਰਾਜਾਂ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਬੜੀ ਸਫਲਤਾ ਪੂਰਵਕ ਚੱਲ ਰਿਹਾ ਹੈ ,ਜਿਸ ਤ...








