Shadow

Author: admin

ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab
ਲੁਧਿਆਣਾ, 28 ਅਗਸਤ  (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ) ਵਿਖੇ ਨਵੇਂ ਲਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਹਰ ਘਰ ਜਲ, ਹਰ ਘਰ ਨਲ ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 8 ਪੁਰਾਣਾ (86) ਵਿਖੇ ਨਵਾਂ ਟਿਊਬਵੈਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚ...
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ  ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

Punjab
ਅੰਮ੍ਰਿਤਸਰ, 28 ਅਗਸਤ 2024--ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।ਉਨਾਂ ਦੱਸਿਆ ਕਿ 29 ਅਗਸਤ  ਨੂੰ  ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲੱਗੇਗਾ।  ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰ...
ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

Punjab
ਅੰਮ੍ਰਿਤਸਰ, 28 ਅਗਸਤ 2024:  ਵਿਧਾਇਕ ਡਾ ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕੇ ਅੱਜ ਸਵੇਰੇ ਹੀ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ, ਵਿਧਾਇਕ ਡਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਵਿਸ਼ੇਸ਼ ਸਫਾਈ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ,  ਅੱਜ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕਰ ਪੱਧਰ 'ਤੇ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਭਰ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਕਾਰਪੋਰੇਸ਼ਨ ਨਾਲ ਮਿੱਲ ਕੇ ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਉਨਾਂ ਅੱਜ ਸੜਕਾਂ ਤੇ ਕੂੜਾ ਚੁੱਕਣ, ਬੰਦ ਸੀਵਰੇਜ ਚੈਂਬਰ, ਸੀਵਰੇਜ ਵਿਵਸਥਾ ਅਤੇ ਵਾਟਰ ਸੱਪਲਾਈ ਦੀ ਮੌਕੇ 'ਤੇ ਜਾਂਚ ਕਰਕੇ ਠੀਕ ਕਰਵਾਈ। ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆ ਨੂੰ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਵਿਵਸਥਾ ਵੱਡੀ ਸਮੱਸਿਆ ਬਣੀ ਹੋਈ ਹੈ। ਜਿਸ ਨੂੰ ਦੂਰ ਕਰਨ ਲਈ  ਨਿਗਮ ਕਮਿਸ਼ਨਰ...
ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਅੱਜ ਤੀਸਰੇ ਦਿਨ ਆਸਟ੍ਰੇਲੀਆ ਡੈਲੀਗੇਟਸ ਨੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਲਿਆ ਹਿੱਸਾ

ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਅੱਜ ਤੀਸਰੇ ਦਿਨ ਆਸਟ੍ਰੇਲੀਆ ਡੈਲੀਗੇਟਸ ਨੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਲਿਆ ਹਿੱਸਾ

Punjab
ਫਰੀਦਕੋਟ 28 ਅਗਸਤ,           ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਮੁਹਿੰਮ ਤਹਿਤ ਪਹੁੰਚੇ ਆਸਟ੍ਰੇਲੀਆ ਦੇ 6 ਡੈਲੀਗੇਟਸ ਨੇ ਅੱਜ ਫਰੀਦਕੋਟ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦੀ ਹਾਜ਼ਰੀ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੱਖੇ ਅੰਤਰਰਾਸ਼ਟਰੀ ਕਨਵੈਨਸ਼ਨ ਸਮਾਗਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਸਾਰੇ ਆਸਟ੍ਰੇਲੀਆ ਡੈਲੀਗੇਟਸ ਨੇ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਸ਼ਾਨਦਾਰ ਉਪਰਾਲਿਆਂ ਸਦਕਾਂ ਅਸੀਂ ਟਿੱਲਾ ਬਾਬਾ ਫਰੀਦ ਜੀ, ਰਾਜ ਮਹਿਲ, ਅਤੇ ਹੋਰ ਇਤਿਹਾਸਿਕ ਇਮਾਰਤਾਂ ਨੂੰ ਦੇਖਣ ਦਾ ਸਬੱਬ ਪ੍ਰਾਪਤ ਹੋਇਆ । ਡੈਲੀਗੇਟਸ ਨੇ ਡਾਕਟਰਾਂ ਦੇ ਵਿਚਾਰ ਜਾਣੇ, ਆਪਣੇ ਵਿਚਾਰਾਂ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ ਅਤੇ ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਉਘੀਆਂ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ।           ਇਸ ਮੌਕੇ ਸ.ਸੇਖੋਂ ਨੇ ਅੱਜ ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟ੍ਰੇਲੀਆ ਤੋਂ ਆਏ 6 ਮੈਂਬਰੀ ਵਫਦ ਨੂੰ ਸ...
ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

Punjab
ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ: ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਕਟਾਰੂਚੱਕ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਲਈ ਥਾਂ ਦੀ ਭਾਰੀ ਘਾਟ ਹੈ ਅਤੇ ਪਿਛਲੇ 5 ਮਹੀਨਿਆਂ ਤੋਂ/24 ਅਪ੍ਰੈਲ ਤੋਂ ਸੂਬੇ ਵਿੱਚੋਂ ਸਿਰਫ਼ 3-4 ਲੱਖ ਮੀਟ੍ਰਿਕ ਟਨ ਚੌਲਾਂ ਦੀ ਸੀਮਤ ਆਵਾਜਾਈ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ (ਕੇ. ਐਮ. ਐੱਸ.)-2024 ਸ਼ੁਰੂ ਹੋਣ ਵਾਲਾ ਹੈ, ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 185-190 ਲੱਖ ਮੀਟਰਕ ਟਨ ਝੋਨੇ ਦ...
ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

Punjab
ਚੰਡੀਗੜ੍ਹ, 28 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਕਰਮਚਾਰੀ ਅਮਿਤ ਸੇਤੀਆ, ਜੋ ਕਿ ਲੇਖਾ ਅਧਿਕਾਰੀ ਫ਼ੀਲਡ, ਪੀ.ਐਸ.ਪੀ.ਸੀ.ਐਲ., ਫ਼ਰੀਦਕੋਟ ਵਜੋਂ ਤਾਇਨਾਤ ਸੀ, ਪੀ.ਐਸ.ਪੀ.ਸੀ.ਐਲ. ਦੇ ਏ.ਈ./ਉਪ ਮੰਡਲ ਅਧਿਕਾਰੀ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ। ਮੰਤਰੀ ਨੇ ਅੱਗੇ ਕਿਹਾ ਕਿ ਉਪ ਮੰਡਲ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਇਸ ਦੇ ਨਾਲ ਭੇਜੀ ਗਈ ਵੀਡੀਓ ਕਲਿੱਪ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਕਥਿਤ ਦੋਸ਼ੀ ਕਰਮਚਾਰੀ ਅਮਿਤ ਸੇਤੀਆ ਉਕਤ ਐਸ.ਡੀ.ਓ. ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੇਸ ਤੋ...
ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

Punjab
ਭਲਾਈਆਣਾ/ਸ੍ਰੀ ਮੁਕਤਸਰ ਸਾਹਿਬ, 28 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਧਰਮਕੋਟ ਦੇ ਵਿਧਾਇਕ ਸ਼੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬ...
ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 28 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ,  ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪ...
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ

Punjab
ਐੱਸ.ਏ.ਐੱਸ. ਨਗਰ, 28 ਅਗਸਤ 2024: ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਵਿਕਸਿਤ ਸੜਕੀ ਢਾਂਚੇ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਹਨਾਂ ਨਿਰਮਾਣ ਕਾਰਜਾਂ ਦੀ ਲੜੀ ਤਹਿਤ ਹੀ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੀ ਮਾਜਰੀਘਾਟ ਤੋਂ ਮਾਜਰਾ ਟੀ-ਪੁਆਇੰਟ (ਕੁਰਾਲੀ- ਸਿਸਵਾਂ ਰੋਡ) ਵਾਇਆ ਪੁਰਖਾਲੀ -ਹਰੀਪੁਰ-ਮੀਆਂਪੁਰ ਚਾਂਗਰ-ਅਭੀਪੁਰ- ਪੱਲਣਪੁਰ ਸੜਕ ਨੂੰ ਕਰੀਬ 27 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰ ਕੇ ਨਵ ਨਿਰਮਾਣ ਕਰਨ ਦੇ ਕੰਮ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਪਿੰਡ ਅਭੀਪੁਰ ਵਿਖੇ ਕੀਤਾ। ਇਹ ਸੜਕ ਅੱਗੇ ਹਿਮਾਚਲ ਪ੍ਰਦੇਸ਼ ਦੇ ਲਖਨਪੁਰ- ਝੀਰਣ-ਮਝੌਲੀ ਨਾਲ ਜੁੜੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆਂ, ਉੱਥੇ ਪੰਜਾਬ ਵਿੱਚ ਵਪਾਰਕ ਗਤੀਵਿਧੀਆਂ ਵਿੱਚ ਵੀ ਵਾਧਾ ਹੋਵੇਗਾ। ਇਸ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਘੱਟ ਭੀੜ੍ਹ ਵਾਲੇ ਖੇਤਰਾਂ ਵਿੱਚ ਜਾਣ ਦੇ ਚਾਹਵਾਨਾਂ ਦੀਆਂ ਦਿੱਕਤਾ...
ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਆਗਾਜ਼

ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਆਗਾਜ਼

Punjab
 ਭਲਾਈਆਣਾ/ਸ਼੍ਰੀ ਮੁਕਤਸਰ ਸਾਹਿਬ 28 ਅਗਸਤ ਪੰਜਾਬ ਸਰਕਾਰ ਪੁਰਾਤਨ ਪੰਜਾਬੀ ਅਮੀਰ ਵਿਰਸੇ ਪ੍ਰਫੁੱਲਤ ਕਰਨ ਲਈ ਯਤਨ ਕਰ ਰਹੀ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਮਿਤੀ 28 ਅਗਸਤ ਤੋਂ 30 ਅਗਸਤ ਤੱਕ ਆਯੋਜਨ ਕੀਤਾ ਜਾ ਰਿਹਾ ਹੈ ਇਸ ਮੇਲੇ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੀਆਂ ਵਿਦਿਆਰਥਨਾਂ ਵੱਲੋਂ ਖੋ ਖੋ, ਕਬੱਡੀ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਮਨਮੋਹਕ, ਭੰਗੜਾ ਕਵਿਤਾਵਾਂ, ਨਾਟਕਾਂ, ਕੋਰੀਓਗ੍ਰਾਫੀ ਦੀ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੇਲੇ ਵਿੱਚ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਮਲੋਟ ਵੱਲੋਂ ਨਸ਼ਿਆਂ ’ਤੇ ਲਿਖਿਆ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੀਆਂ ਸਟਾਲਾਂ ਸਵੈ ਹੈਲਪ ਗਰੁੱਪ ਵੱਲੋਂ ਲਗਾਈਆਂ ਗਈਆਂ।...