Shadow

Author: admin

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

National, Politics, Punjab
ਚੰਡੀਗੜ੍ਹ 28 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ।...
30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

National, Politics, Punjab
ਮੋਗਾ, 28 ਅਗਸਤ, ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ ਕੇ 10 ਫੀਸਦੀ ਛੋਟ ਦਾ ਲਾਭ ਉਠਾ ਸਕਦੇ ਹਨ। ਇਸ ਮਿਤੀ ਤੋਂ ਬਾਅਦ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾਵੇਗੀ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ  ਜਿਹੜੇ ਲੋਕ ਆਨਲਾਈਨ ਪ੍ਰਾਪਰਟੀ ਟੈਕਸ ਭਰਨਾ ਚਹੁੰਦੇ ਹਨ ਉਹ ਦਫਤਰ ਦੀ ਵੈਬਸਾਈਟ httpl://mseva.lgpunjab.gov.in//citizen   ਤੇ ਜਮ੍ਹਾਂ ਕਰਵਾ ਸਕਦੇ ਹਨ।  ਇਸ ਸਬੰਧ ਵਿੱਚ ਕੋਈ ਵੀ ਜਾਣਕਾਰੀ ਲੈਣ ਲਈ ਦਫਤਰ ਨਗਰ ਨਿਗਮ, ਮੋਗਾ ਦੇ ਕਮਰਾ ਨੰਬਰ 03 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।...
ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼ – ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ

ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਸ਼ਾਨਦਾਰ ਆਗਾਜ਼ – ਵਿਰਾਸਤੀ ਰੰਗਾਂ ਵਿੱਚ ਰੰਗਿਆ ਗਿਆ ਪਿੰਡ ਭਲਾਈਆਣਾ

National, Politics, Punjab
 ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ) 28 ਅਗਸਤ: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਭਿਆਚਾਰ ਮਾਮਲੇ ਪੂਰਾਤੱਤਵ ਅਤੇ ਅਜਾਇਬਘਰ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਵਿੱਚ ਪਿੰਡ ਭਲਾਈਆਣਾ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਅੱਜ ਇੱਥੇ ਸ਼ਾਨਦਰ ਆਗਾਜ਼ ਹੋਇਆ। ਇਸ ਦੀ ਸ਼ੁਰੂਆਤ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੀਪ ਜਗਾ ਕੇ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਇਸ ਤਰਾਂ ਦੇ ਉਪਰਾਲੇ ਆਰੰਭੇ ਗਏ ਹਨ । ਉਨਾਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਰਾਹੀਂ ਅਸੀਂ ਸਾਡੀ ਨਵੀਂ ਪੀੜੀ ਨੂੰ ਸਾਡੇ ਅਮੀਰ ਵਿਰਸੇ ਨਾਲ ਜੋੜ ਰਹੇ ਹਾਂ। ਉਹਨਾਂ ਔਰਤਾਂ ਵੱਲੋਂ ਹਰ ਖੇਤਰ ਵਿੱਚ ਮਾਰੀਆਂ ਮੱਲਾਂ ਦੀ ਸ਼ਲਾਂਘਾ ਕੀਤੀl ਉਹਨਾਂ ਮਹਿਲਾਵਾਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਉਹਨਾਂ ਨੂੰ ਆਪਣੇ ਵਿਰਸੇ ਨਾਲ ਸੰਬੰਧਿਤ ਤਿਉਹਾਰ ਪੂਰੇ ਉਤਸ਼ਾਹ ਦੇ ਨਾਲ ਮਨਾ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ 500 ਰੁਪਏ ਦੇ ਚੈੱਕ ਸੌਂਪ ਕੇ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ 500 ਰੁਪਏ ਦੇ ਚੈੱਕ ਸੌਂਪ ਕੇ ਕੀਤਾ ਸਨਮਾਨਿਤ

National, Politics, Punjab
ਮਾਨਸਾ, 28 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਖੈਰਾ ਖੁਰਦ, ਸਰਦੂਲਗੜ੍ਹ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਵਿਖੇ ਆਯੋਜਿਤ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ 19,500 ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਖੈਰਾ ਖੁਰਦ ਦੀ ਯੂਥ ਲਾਇਬ੍ਰੇਰੀ ਵਿਖੇ ਓਪਨ ਕੈਟਾਗਿਰੀ, ਅੰਡਰ-15 ਅਤੇ ਅੰਡਰ-11 ਦੇ ਸ਼ਤਰੰਜ ਮੁਕਾਬਲੇ ਕਰਵਾਏ ਗਏ ਸਨ। ਇੰਨ੍ਹਾਂ ਮੁਕਾਬਲਿਆਂ ਵਿਚ ਜਿੰਨ੍ਹਾਂ ਬੱਚਿਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨਾਮੀ ਰਾਸ਼ੀ ਦੇ ਚੈੱਕ ਸੌਂਪੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਚੈਸ ਮੁਕਾਬਲਿਆਂ ਵਿਚ ਤਿੰਨ ਵਰਗਾਂ ’ਚ ਲੜਕੀਆਂ ਸਮੇਤ 37 ਭਾਗੀਦਾਰਾਂ ਨੇ ਹਿੱਸਾ ਲਿਆ। ਉਨ੍ਹਾਂ ਸਾਰੇ ਜੇਤੂ ਬੱਚਿਆਂ ਅਤੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਹੁਨਰ ਅਤੇ ਖੇਡਾਂ ਦੇ ਪ੍ਰਭਾਵਸ਼ਾ...
ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਪੜ੍ਹਨ ਲਈ ਕਰਵਾਇਆ ਗਿਆ ਸਕੂਲਾਂ ਵਿਚ ਦਾਖ਼ਲ

ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਪੜ੍ਹਨ ਲਈ ਕਰਵਾਇਆ ਗਿਆ ਸਕੂਲਾਂ ਵਿਚ ਦਾਖ਼ਲ

National, Politics, Punjab
ਮਾਨਸਾ, 28 ਅਗਸਤ: ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਸਦਕਾ ਸਕੂਲਾਂ ਵਿਚ ਪੜ੍ਹਨ ਲਈ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਸਿੱਖਿਆ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਕਿਸੇ ਵੀ ਬੱਚੇ ਨੂੰ ਸਿੱਖਿਆ ਤੋਂ ਵਾਂਝਾ ਰੱਖਣਾ ਉਸ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੋਂ ਵਿਰਵੇ ਲੋੜਵੰਦ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਕਿ ਉਨ੍ਹਾਂ ਨੂੰ ਇਕ ਬੱਚੇ ਲਈ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਪੂਰਵ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਅੱਗੇ ਵੀ ਜਾਰੀ ਰੱਖਿਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ, ਜਿਸ ਤਹਿਤ ਸਕੂਲੋਂ ਵਿਰਵੇ ਬੱਚਿਆਂ ਦਾ ਸਰਵੇ ਕਰਵਾਇਆ ਗ...
ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮੀਟਿੰਗ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਸਾਲ 2024-25 ਅਧੀਨ ਸਟੇਟ ਪੱਧਰ ’ਤੇ ਬਣਾਏ ਗਏ ਸਲਾਨਾ ਐਕਸ਼ਨ ਪਲਾਨ ਤਹਿਤ ਝੋਨੇ/ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨੁਮਾਂਇੰਦੇ, ਡਿਪਟੀ ਰਜਿਸਟਰਾਰ ਸੁਸਾਇਟੀਆਂ ਦੇ ਨੁਮਾਂਇੰਦੇ, ਕਿਸਾਨ ਯੂਨੀਅਨ ਅਤੇ ਆਰ.ਜੀ.ਆਰ. (ਐਨ.ਜੀ.ਓ), ਸ੍ਰੀ ਮੁਕਤਸਰ ਸਾਹਿਬ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ/ਬਾਸਮਤੀ ਦਾ ਬੀਜਿਆ ਰਕਬਾ 2.03 ਲੱਖ ਹੈਕਟੇਅਰ ਹੈ, ਇਸ ਤੋਂ ਲਗਭਗ 12.10 ਮੀਟ੍ਰਿਕ ਟਨ ਪਰਾਲੀ ਪੈਦਾ ਹੋਵੇਗੀ। ਇਸ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਲਗਭਗ ਸਬਸਿਡੀ ’ਤੇ 8669 ਮਸ਼ੀਨਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਜੋ ਕੋ-ਆਪ੍ਰੇਟਿਵ ਸੁਸਾਇਟੀ ਸਭ ਤੋਂ ਵੱਧ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਵੇਗੀ ਅਤੇ ਵਧੀਆ ਕੰਮ ਕ...
ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਸੁਵਿਧਾ ਕੈਂਪ ਦੌਰਾਨ ਪ੍ਰਾਪਤ 90 ਸ਼ਿਕਾਇਤਾਂ ਵਿਚੋਂ 73 ਦਾ ਮੌਕੇ ਤੇ ਨਿਪਟਾਰਾ—ਡਿਪਟੀ ਕਮਿਸ਼ਨਰ

ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਸੁਵਿਧਾ ਕੈਂਪ ਦੌਰਾਨ ਪ੍ਰਾਪਤ 90 ਸ਼ਿਕਾਇਤਾਂ ਵਿਚੋਂ 73 ਦਾ ਮੌਕੇ ਤੇ ਨਿਪਟਾਰਾ—ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 27 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਆਯੋਜਿਤ ਕੈਂਪ ਦੌਰਾਨ 90 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 73 ਦਾ ਨਿਪਟਾਰਾ ਮੌਕੇ *ਤੇ ਹੀ ਕੀਤਾ ਗਿਆ ਤੇ ਬਕਾਇਆ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਹਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਨਾਲ ਸਬੰਧਤ, ਪਸ਼ੂ ਪਾਲਣ ਵਿਭਾਗ, ਸੇਵਾ ਕੇਂਦਰ, ਸਿਹਤ ਵਿਭਾਗ, ਮਾਲ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ ਪ੍ਰਾਪਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ *ਤੇ ਹਲ ਕੀਤਾ ਗਿਆ। ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ, ਸੀ.ਡੀ.ਪੀ.ਓ ਦਫਤਰ, ਖੁਰਾਕ ਤੇ ਸਪਲਾਈ ਵਿਭਾਗ, ਬਿਜਲੀ ਬੋਰਡ ਨਾਲ ਸਬੰਧਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਕੈਂਪ ਉਪਰੰਤ ਡਿਪਟੀ ਕਮਿਸ਼ਨਰ ਨ...
ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਪਿੰਡ ਭਾਈਰੂਪਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

Punjab
ਭਾਈਰੂਪਾ (ਬਠਿੰਡਾ), 27 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪਿੰਡ ਭਾਈਰੂਪਾ ਵਿਖੇ ਕੈਂਪ ਲਗਾਇਆ ਗਿਆ।  ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਆਮ ਲੋਕਾਂ ਦੇ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ। ਕੈਂਪ ਦੌਰਾਨ ਪਿੰਡ ਭਾਈਰੂਪਾ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸ...
ਘਰ ਘਰ ਅੱਖਾ ਦਾਨ ਕਰਨ ਲਈ 25 ਅਗਸਤ ਤੋਂ  ਵਿਸ਼ੇਸ਼ ਜਾਗਰੂਕਤਾ ਮੁਹਿੰਮ  ਸ਼ੁਰੂ

ਘਰ ਘਰ ਅੱਖਾ ਦਾਨ ਕਰਨ ਲਈ 25 ਅਗਸਤ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ

Punjab
ਫਾਜ਼ਿਲਕਾ    27 ਅਗਸਤ   (     ) ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ ।ਇਸ ਗੱਲ ਦਾ ਪ੍ਰਗਟਾਵਾ ਡਾ  ਕਵਿਤਾ ਸਿੰਘ   ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ 2023 ਤੱਕ ਪੰਜਾਬ ਸਰਕਾਰ ਵੱਲੋਂ  ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਜਿਲਾਂ ਫਾਜ਼ਿਲਕਾ  ਨਿਵਾਸੀਆਂ ਨੂੰ ਜਾਗਰੂਕ ਕਰਨ ਹਿੱਤ  ਆਸ਼ਾ,ਏ ਐਨ ਐਮ,ਸਿਹਤ ਸੁਪਰਵਾਇਜਰ ,ਬਲਾਕ ਐਜੁਕੈਟਰ ਅਤੇ ਜਿਲਾਂ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸ਼ਿਕਾਰ ਹਨ।ਦਿਨ-ਬ-ਦਿਨ ਅੱਖਾਂ ਦੀ ਘਾਣ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ...
ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ

ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ : ਜਸਪ੍ਰੀਤ ਸਿੰਘ

Punjab
ਬਠਿੰਡਾ, 27 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ ਸਾਢੇ 7 ਏਕੜ ’ਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਕਰੀਬ 900 ਗਊਆਂ ਦਾ ਰੱਖ-ਰਖਾਵ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ’ਚ ਪਸ਼ੂਆਂ ਦੇ ਠਹਿਰਾਅ ਲਈ 6 ਵੱਡੇ ਸ਼ੈੱਡ ਬਣਾਏ ਗਏ ਹਨ ਅਤੇ 2 ਸ਼ੈੱਡ ਤੂੜੀ ਲਈ ਵੱਖਰੇ ਬਣਾਏ ਗਏ ਹਨ। ਇਸ ਤੋਂ ਇਲਾਵਾ ਗਊਆਂ ਦੀ ਸਾਂਭ-ਸੰਭਾਲ ਕਰਨ ਵਾਲੇ ਸਟਾਫ ਲਈ ਕਮਰੇ ਅਤੇ ਇੱਕ ਦਫਤਰ ਵੀ ਬਣਾਇਆ ਗਿਆ ਹੈ।  ਇਸ ਮੌਕੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਥੇ ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਨਾਲ ਜਿੱਥੇ ਆਲੇ-ਦੁਆਲੇ ਦੇ ਲੋਕਾਂ ਨੂੰ ਕਾਫੀ ਵੱਡਾ ਲਾਹਾ ਮਿਲੇਗਾ ਉਥੇ ਹੀ ਸੜਕ...