Shadow

Author: admin

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 1 ਸਤੰਬਰ ਨੂੰ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 1 ਸਤੰਬਰ ਨੂੰ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Punjab
ਲੁਧਿਆਣਾ, 27 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਪਹਿਲੀ ਸਤੰਬਰ ਨੂੰ ਹੋਣ ਵਾਲੀ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਪ੍ਰੀਖਿਆ-2024 ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ। ਪ੍ਰੀਖਿਆ 14 ਕੇਂਦਰਾਂ ਵਿੱਚ ਹੋਵੇਗੀ ਅਤੇ 4470 ਉਮੀਦਵਾਰ ਪ੍ਰੀਖਿਆ ਦੇਣਗੇ। ਸੀ.ਡੀ.ਐਸ. ਦੀ ਪ੍ਰੀਖਿਆ ਸਵੇਰੇ 9 ਵਜੇ ਤੋਂ 11 ਵਜੇ, ਦੁਪਹਿਰ 12 ਤੋਂ 2 ਵਜੇ ਅਤੇ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਤਿੰਨ ਸ਼ਿਫਟਾਂ ਵਿੱਚ ਹੋਵੇਗੀ। ਇਹ ਪ੍ਰੀਖਿਆ ਚਾਰ ਕੇਂਦਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਐਸ.ਸੀ.ਡੀ. ਸਰਕਾਰੀ ਕਾਲਜ (ਬਲਾਕ-ਬੀ), ਐਸ.ਸੀ.ਡੀ. ਸਰਕਾਰੀ ਕਾਲਜ (ਬਲਾਕ-ਡੀ), ਐਸ.ਡੀ.ਪੀ. ਕਾਲਜ (ਲੜਕੀਆਂ) ਅਤੇ ਆਰੀਆ ਕਾਲਜ (ਲੜਕੇ) ਸ਼ਾਮਲ ਹਨ। ਐਨ.ਡੀ.ਏ/ਐਨ.ਏ. ਪ੍ਰੀਖਿਆ ਦੋ ਸੈਸ਼ਨਾਂ ਵਿੱਚ ਆਯੋਜਿਤ ਕੀਤੀ ਜਾਵੇਗੀ ਜਿਵੇਂ ਕਿ ਸਵੇਰੇ 10 ਵਜੇ ਤੋਂ 12:30 ਵਜੇ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 4:30 ਵਜੇ ਤੱਕ। ਇਹ ਪ੍ਰੀਖਿਆ ਗੁਰੂ ਨਾਨਕ ਪਬਲਿਕ ਸਕੂਲ, ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ (ਲੜਕੀਆਂ), (ਸਬ ਸੈਂਟਰ-ਏ), ਸਰਕਾਰੀ ਕਾਲਜ (ਲੜਕ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Punjab
ਡੇਰਾਬੱਸੀ/ਐੱਸ ਏ ਐੱਸ ਨਗਰ, 27 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਜੰਡਲੀ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ  ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਜਿਵੇਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਇਨ੍ਹਾਂ ਕੈਂਪਾਂ ਬਾਅਦ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਹੀ ਚਲ ਰਹੀ ਹੈ। ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆਂ ਕਿ  ਇੰਨ੍ਹਾਂ ਕੈੱਪਾਂ ਵਿੱਚ ਪੰਜਾਬ ਸਰਕਾਰ ਦੇ ਹਰ ਵਿਭ...
ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

Punjab
ਚੰਡੀਗੜ੍ਹ, 27 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ

Punjab
ਲੁਧਿਆਣਾ, 27 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ 'ਖੇਡਾਂ ਵਤਨ ਪੰਜਾਬ ਦੀਆਂ-2024' ਤਹਿਤ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 3 ਤੋਂ 11 ਸਤੰਬਰ ਤੱਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ 11 ਅਕਤੂਬਰ ਤੋਂ 9 ਨਵੰਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਅਗਾਊਂ ਹੀ ਕੀਤੇ ਜਾਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਸਾਹਨੀ ਨੇ ਭਾਗੀਦਾਰਾਂ ਦੀ ਰਿਹਾਇਸ਼, ਭੋਜਨ, ਸੁਰੱਖਿਆ, ਮੈਡੀਕਲ ਟੀਮਾਂ ਅਤੇ ਆਵਾਜਾਈ ਲਈ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨ...
ਭੰਗੂੜੇ ਵਿਚ ਆਈ ਨਵਜਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਲਈ ਕੀਤਾ ਵਿਦਾ – ਸਹਾਇਕ ਕਮਿਸ਼ਨਰ

ਭੰਗੂੜੇ ਵਿਚ ਆਈ ਨਵਜਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਲਈ ਕੀਤਾ ਵਿਦਾ – ਸਹਾਇਕ ਕਮਿਸ਼ਨਰ

National, Politics, Punjab
ਅੰਮ੍ਰਿਤਸਰ 27 ਅਗਸਤ 2024— ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ ਅਤੇ ਅੱਜ ਇਸ ਬੱਚੀ ਨੂੰ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ –ਕਮ- ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ ਅਦੇ ਰੈਡ ਕਰਾਸ ਦੇ ਮੈਂਬਰ ਸ੍ਰੀਮਤੀ ਗੁਰਦਰਸ਼ਨ ਕੋਰ ਬਾਵਾ, ਸ੍ਰੀਮਤੀ ਜਸਬੀਰ ਕੌਰ, ਸ੍ਰੀਮਤੀ ਦਲਬੀਰ ਕੌਰ ਨਾਗਪਾਲ, ਸ੍ਰੀਮਤੀ ਰਾਗਨੀ ਸ਼ਰਮਾ, ਸ੍ਰੀਮਤੀ ਮਨਿੰਦਰ ਕੌਰ, ਸ੍ਰੀ ਅਜੈ ਡੁਡੇਜਾ ਅਤੇ ਰੈਡ ਕਰਾਸ ਦੇ ਸਟਾਫ ਵਲੋਂ ਪ੍ਰਮਾਤਮਾ ਤੋਂ ਅਰਦਾਸ ਕੀਤੀ ਗਈ ਕਿ ਇਹ ਬੱਚੀ ਹਮੇਸ਼ਾ ਖੁਸ਼ ਰਹੇ । ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੌਰ ਨੇ ਰੈਡ ਕਰਾਸ ਦੀ ਟੀਮ ਅਤੇ ਮੈਡੀਕਲ ਸੁਪਰਡੰਟ ਡਾ. ਕਰਮਜੀਤ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨਾਂ ਨੇ ਇਸ ਬੱਚੀ ਦੀ ਪੂਰੀ ਸਾਂਭ ਸੰਭਾਲ ਵਧੀਆ ਢੰਗ ਨਾਲ ਕੀਤੀ ਹੈ। ਉਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਧੀਆਂ ਦੇ ਸਤਿਕਾਰ...
ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ 27 ਅਗਸਤ 2024— ਦਿੱਲੀ ਕਟੜਾ ਐਕਸਪ੍ਰੈਸ ਵੇ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ. 2 ਸ੍ਰੀ ਲਾਲ ਵਿਸ਼ਵਾਸ਼ ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ. ਸ਼ਮਸ਼ੇਰ ਸਿੰਘ , ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿਖੇ  ਦਿੱਲੀ ਕਟੜਾ ਐਕਸਪ੍ਰੈਸ ਵੇ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਅਤੇ ਮਾਨਾਂਵਾਲਾ ਵਿਖੇ 500 ਮੀਟਰ ਦਾ ਕਬਜ਼ਾ ਬਿਨਾਂ ਕਿਸੇ ਰੁਕਾਵਟ ਦੇ ਲੈ ਲਿਆ ਗਿਆ ਹੈ। ਉਨਾਂ ਦੱਸਿਆ ਕਿ ਐਸ.ਡੀ.ਐਮ. 2 ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਉਨਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਇਹ ਕਬਜ਼ਾ ਨੈਸ਼ਨਲ ਹਾਈਵੇ ਨੂੰ ਦੇ ਦਿੱਤਾ ਹੈ ਅਤੇ ਨੈਸ਼ਨਲ ਹਾਈਵੇ ਵਲੋਂ ਇਸ ਜ਼ਮੀਨ ਉਪਰ ਆਪਣਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਐਸ.ਡੀ.ਐਮ 2 ਸ੍ਰੀ ਲਾਲ ਵਿਸ਼ਵਾਸ਼ ਨੇ ਦੱਸਿਆ ਕਿ ਇਸ ਜ਼ਮੀਨ ਦੀ ਅਦਾਇਗੀ ਪਹਿਲਾਂ ਹੀ...
ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

ਸਵੱਛ ਭਾਰਤ ਮੂਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜ਼ੀ- ਡਿਪਟੀ ਕਮਿਸ਼ਨਰ

National, Politics, Punjab
ਫਾਜਿਲਕਾ 27 ਅਗਸਤ 2024... ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਮਨੋਰਥ ਨਾਲ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ! ਇਸ ਮੌਕੇ ਉਹਨਾਂ ਜਿਲੇ ਦੇ ਪਿੰਡਾਂ ਨੂੰ  ਓ.ਡੀ.ਐਫ. ਮਾਡਲ ਪਿੰਡ ਬਣਾਉਣ ਲਈ ਹੁਣ ਤੱਕ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ! ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਮਿਸ਼ਨ ਗ੍ਰਾਮੀਣ ਦੇ ਤਹਿਤ ਸਰਕਾਰ ਵੱਲੋਂ ਜੋ ਪਿੰਡਾਂ ਨੂੰ ਹੋਰ ਖੂਬਸੂਰਤ ਬਣਾਉਣ ਦੀ ਰੂਪ-ਰੇਖਾ ਉਲੀਕੀ ਗਈ ਹੈ ਦੇ ਤਹਿਤ ਜਿਲੇ ਵਿੱਚ ਚੱਲ ਰਹੇ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇ ਅਤੇ ਜਿੰਨੇ ਵੀ ਪਿੰਡ ਓ.ਡੀ.ਐਫ.  ਮਾਡਲ ਬਣਨ ਤੋਂ ਰਹਿ ਗਏ ਹਨ ਉਹਨਾਂ ਨੂੰ ਜਲਦੀ ਤੋਂ ਜਲਦੀ ਓ.ਡੀ.ਐਫ.  ਮਾਡਲ ਪਿੰਡ ਬਣਾ ਕੇ ਸਾਰੇ ਪਿੰਡਾਂ ਦੀ ਲਿਸਟ ਉਹਨਾਂ ਨੂੰ ਦਿੱਤੀ ਜਾਵੇ! ਉਹਨਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਅਤੇ ਊਣਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ! ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਿਲੇ ਦੇ ਜਿੰਨੇ ਪਿੰਡਾਂ ਨੂੰ ਓ.ਡੀ.ਐਫ.  ਮਾਡਲ...
ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ

ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ

National, Politics, Punjab
ਫਾਜ਼ਿਲਕਾ, 27 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਕਰਮਜੀਤ ਸਿੰਘ ਸਵਨਾ ਵਿਸ਼ੇਸ਼ ਤੌਰ *ਤੇ ਪੁੱਜੇ ਤੇ ਉਨ੍ਹਾਂ ਪਿੰਡ ਦੇ ਵਸਨੀਕਾਂ ਦੀਆਂ ਵੱਖ—ਵੱਖ ਸ਼ਿਕਾਇਤਾਂ ਤੇ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖਜਲ—ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ *ਤੇ ਕੈਂਪ ਲਗਾ...
ਪਿੰਡ ਘੁਡਾਣੀ ਕਲਾਂ ‘ਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

ਪਿੰਡ ਘੁਡਾਣੀ ਕਲਾਂ ‘ਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

National, Politics, Punjab
ਲੁਧਿਆਣਾ, 27 ਅਗਸਤ (000) - ਲੋਕ ਭਲਾਈ ਸਕੀਮਾਂ ਦਾ ਲਾਭ ਵਸਨੀਕਾਂ ਦੇ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਘੁਡਾਣੀ ਕਲਾਂ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਕਾਰਜਕਾਰੀ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਵੀ ਕੀਤੇ ਗਏ। ਕੈਂਪ ਵਿੱਚ ਕਈ ਵਿਅਕਤੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਅਜਮੇਰ ਸਿੰਘ, ਅਮਰਜੀਤ ਸਿੰਘ, ਬਲਜੀਤ ਕੌਰ, ਬਲਵਿੰਦਰ ਕੌਰ, ਬੰਤ ਸਿੰਘ, ਭੁਪਿੰਦਰ ਕੌਰ, ਹਰਬੰਸ ਕੌਰ, ਹਰਜੀਤ ਕੌਰ, ਹਰਜੀਤ ਬੋਪਾਰਾਏ, ਹਰਮਨ ਸਿੰਘ, ਕੁਲਵੰਤ ਕੌਰ, ਨੇਕ ਰਾਮ, ਪਰਮਜੀਤ ਕੌਰ ਅਤੇ ਘੁਡਾਣੀ ਕਲਾਂ ਦੇ ਸੁਰਿੰਦਰ ਕੌਰ ਨੂੰ ਅੱਜ ਮੌਕੇ 'ਤੇ ਹੀ ਬੁਢਾਪਾ ਪੈਨਸ਼ਨ ਦੀ ਮਨਜ਼ੂਰੀ ਮਿਲੀ ਜਦਕਿ ਅਮਰਜੀਤ ਕੌਰ, ਪਰਮਜੀਤ ਕੌਰ, ਬਸ...

ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

National, Politics, Punjab
ਬਠਿੰਡਾ, 27 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਵਲੀ ਪ੍ਰਫੈਸ਼ਨਲ ਯੂਨੀਵਰਸਟੀ ਜਲੰਧਰ ਦੇ ਸਹਿਯੋਗ ਨਾਲ ਸਰਸਵਤੀ ਕਾਨੰਵੈਟ ਸਕੂਲ ਮੌੜ ਮੰਡੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਮਾਇਸਰਖਾਨਾ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕੌਸਲਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਰੀਅਰ ਗੋਲ, ਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ਚੋਣ ਸਬੰਧੀ ਗਾਈਡ ਕੀਤਾ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ...