Shadow

Author: admin

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

Punjab
ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, 2024: ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ ਹੋਰ ਮਸਲਿਆਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਈਨਾਰਟੀ ਵਿੰਗ ਦੇ ਪ੍ਰਧਾਨ ਐਡਵੋਕੇਟ ਚਮਨ ਕੁਰੈਸ਼ੀ ਹੋਰਾਂ ਵੱਲੋਂ ਵੀ ਕਨੂੰਨੀ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਨੂੰਨ ਦੇ ਪੱਖ ਤੋਂ ਹਰ ਸੰਭਵ ਸਹਾਇਤਾ ਕਰਨ ਦਾ ਵਾਅਦਾ ਵੀ ਕੀਤਾ ਗਿਆ। ਇਸ ਮੌਕੇ ਤੇ ਸੋਨੂੰ ਖਾਨ, ਤਾਰਾ ਚੰਦ ਖਾਨ,ਗੁਫਾਰ ਅਲੀ, ਫ਼ਕੀਰ ਖਾਨ ਅਤੇ ਬਿੱਟੂ ਪ੍ਰਧਾਨ ਹੋਰ ਸਾਥੀ ਹਾਜ਼ਰ ਰਹੇ।...

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

National, Politics, Punjab
ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, 2024: ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ ਹੋਰ ਮਸਲਿਆਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਈਨਾਰਟੀ ਵਿੰਗ ਦੇ ਪ੍ਰਧਾਨ ਐਡਵੋਕੇਟ ਚਮਨ ਕੁਰੈਸ਼ੀ ਹੋਰਾਂ ਵੱਲੋਂ ਵੀ ਕਨੂੰਨੀ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਨੂੰਨ ਦੇ ਪੱਖ ਤੋਂ ਹਰ ਸੰਭਵ ਸਹਾਇਤਾ ਕਰਨ ਦਾ ਵਾਅਦਾ ਵੀ ਕੀਤਾ ਗਿਆ। ਇਸ ਮੌਕੇ ਤੇ ਸੋਨੂੰ ਖਾਨ, ਤਾਰਾ ਚੰਦ ਖਾਨ,ਗੁਫਾਰ ਅਲੀ, ਫ਼ਕੀਰ ਖਾਨ ਅਤੇ ਬਿੱਟੂ ਪ੍ਰਧਾਨ ਹੋਰ ਸਾਥੀ ਹਾਜ਼ਰ ਰਹੇ।...
ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ

ਸੁਰਜੀਤ ਹਾਕੀ ਅਕੈਡਮੀ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾਇਆ

Punjab
ਐਸ ਏ ਐਸ ਨਗਰ, 25 ਅਗਸਤ: ਸੁਰਜੀਤ ਹਾਕੀ ਅਕੈਡਮੀ ਜਲੰਧਰ ਨੇ ਪੀਆਈਐਸ ਮੋਹਾਲੀ ਨੂੰ 2-0 ਨਾਲ ਹਰਾ ਕੇ ਪੰਜਾਬ ਹਾਕੀ ਲੀਗ (ਪੀ ਐਚ ਐਲ) 2024 ਵਿੱਚ ਛੇਵੀਂ ਜਿੱਤ ਹਾਸਲ ਕਰਦੇ ਹੋਏ ਆਪਣੇ ਖਾਤੇ ਵਿੱਚ 17 ਅੰਕ ਹਾਸਲ ਕਰ ਲਏ ਹਨ ਅਤੇ ਪੰਜਾਬ ਹਾਕੀ ਲੀਗ ਵਿੱਚ ਦੂਜੇ ਨੰਬਰ ਤੇ ਚਲ ਰਹੀ ਹੈ। ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਕਰਵਾਏ ਗਏ ਮੈਚ ਵਿੱਚ ਸੁਰਜੀਤ ਹਾਕੀ ਅਕੈਡਮੀ ਦੇ ਸਹਿਜਪ੍ਰੀਤ ਸਿੰਘ ਨੂੰ ਮੈਚ ਦਾ ਬੇਹਤਰੀਨ ਖਿਡਾਰੀ ਐਲਾਨਿਆ ਗਿਆ। ਸੁਰਜੀਤ ਹਾਕੀ ਅਕੈਡਮੀ ਨੇ ਮੈਚ ਦੇ ਸ਼ੁਰੂ ਤੋਂ ਹੀ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 11ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਕੁਸ਼ਲ ਸ਼ਰਮਾ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਅੱਧੇ ਸਮੇਂ ਤੱਕ ਸੁਰਜੀਤ ਅਕੈਡਮੀ 1-0 ਨਾਲ ਅੱਗੇ ਸੀ।ਮੋਹਾਲੀ ਨੇ ਲਗਾਤਾਰ ਦੋ ਪੈਨਲਟੀ ਕਾਰਨਰ ਰਾਹੀਂ ਗੋਲ ਕਰਨ ਦੇ ਮੌਕੇ ਗਵਾਏ। ਖੇਡ ਦੇ 48ਵੇਂ ਮਿੰਟ ਵਿੱਚ ਸੁਰਜੀਤ ਅਕੈਡਮੀ ਦੇ ਅਜੇਪਾਲ ਸਿੰਘ ਨੇ ਬੇਹਤਰੀਨ ਗੋਲ ਕਰਕੇ ਸਕੋਰ 2-0 ਕਰਕੇ ਮੈਚ ਜਿੱਤ ਲਿਆ। ਅੱਜ ਦੇ ਮੈਚਾਂ ਦਾ ਮੁੱਖ ਮਹਿਮਾਨ ਨਵਦੀਪ ...
ਵਿਧਾਇਕ ਡਾ: ਅਜੇ ਗੁਪਤਾ ਨੇ ਸੀ.ਐਮ ਮਾਨ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ

ਵਿਧਾਇਕ ਡਾ: ਅਜੇ ਗੁਪਤਾ ਨੇ ਸੀ.ਐਮ ਮਾਨ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਵਿੱਚ ਦੱਸਿਆ

Punjab
ਅੰਮ੍ਰਿਤਸਰ, 25 ਅਗਸਤ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਕੇਂਦਰੀ ਵਿਧਾਨ ਸਭਾ ਹਲਕੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਕੇ ਲੋਕਾਂ ਵਿਚ ਜਾ ਕੇ ਸਮੱਸਿਆਵਾਂ ਸੁਣ ਰਹੇ ਹਨ।| ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਇੱਕ ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਅਤੇ ਚਾਰਦੀਵਾਰੀ ਸ਼ਹਿਰ  ਵਿੱਚ ਵੀ ਲੋਕਾਂ ਨੂੰ ਕੁਝ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੀਤਾ ਜਾ ਰਿਹਾ ਹੈ ਪਰ ਇਸ ਦਾ ਪੱਕੇ ਤੌਰ ’ਤੇ ਹੱਲ ਕੀਤਾ ਜਾਣਾ ਹੈ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਸਫ਼ਾਈ ਵਿਵਸਥਾ ਅਤੇ ਸੀਵਰੇਜ ਸਿਸਟਮ ਦਾ ਵੀ ਪਰਮਾਨੈਂਟ ਹੱਲ ਕੱਢਣਾ ਪਵੇਗਾ।ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿ...
ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮਨਾਇਆ

Punjab
ਫਰੀਦਕੋਟ 25 ਅਗਸਤ,2024 ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀਮਤੀ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਅਤੇ ਸ਼੍ਰੀ ਪ੍ਰਦੀਪ ਦਿਓੜਾ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਅਗਵਾਹੀ ਹੇਠ ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ਨੂੰ ਰਾਸ਼ਟਰੀ ਪੁਲਾੜ ਦਿਵਸ 2024 ਦੇ ਰੂਪ ਵਿੱਚ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵਿਖੇ ਸ਼੍ਰੀਮਤੀ ਰੁਬੀਨਾ ਹੈਡ ਮਿਸਟ੍ਰਸ ਦੀ ਨਿਗਰਾਨੀ ਹੇਠ ਮਨਾਇਆ ਗਿਆ।  ਇਸ ਪ੍ਰੋਗਰਾਮ ਮੋਕੇ ਸ਼੍ਰੀਮਤੀ ਡਿੰਪਲ ਸ਼ਰਮਾ ਸਾਇੰਸ ਅਧਿਆਪਕਾ ਸਰਕਾਰੀ ਹਾਈ ਸਕੂਲ (ਲੜਕੇ) ਸਾਦਿਕ ਵੱਲੋਂ ਬੱਚਿਆਂ ਨੂੰ ਚੰਦਰਯਾਨ ਮਿਸ਼ਨ-3 ਦੀ ਸਫ਼ਲਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣ ਦੇ ਨਾਲ-ਨਾਲ ਰਾਸ਼ਟਰੀ ਪੁਲਾੜ ਦਿਵਸ ਦੇ ਥੀਮ ਤੇ ਅਧਾਰਿਤ ਪ੍ਰਦਰਸ਼ਨੀ ਲਗਾਈ ਗਈ ਅਤੇ ਇਸ ਸਬੰਧੀ ਬੱਚਿਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।...
28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

28 ਤੋਂ 30 ਤੱਕ ਭਲਾਈਆਣਾ ਵਿਖੇ ਹੋਵੇਗਾ ਧੀਆਂ ਨੂੰ ਸਮਰਪਿਤ ‘ਤੀਆਂ ਦਾ ਮੇਲਾ’

Punjab
ਸ੍ਰੀ ਮੁਕਤਸਰ ਸਾਹਿਬ, 25 ਅਗਸਤ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਧੀਆਂ ਦੇ ਸਨਮਾਨ ਵਿੱਚ ਮਿਤੀ 28 ਤੋਂ 30 ਅਗਸਤ 2024 ਤੱਕ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿੱਚ ‘ਤੀਆਂ ਦਾ ਮੇਲਾ’ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਜਿੱਥੇ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਹੈ ਉਥੇ ਹੀ ਇਸ ਰਾਹੀਂ ਸਾਡੇ ਸਮਾਜ ਵਿੱਚ ਅੱਧੀ ਹਿੱਸੇਦਾਰੀ ਰੱਖਣ ਵਾਲੀਆਂ ਔਰਤਾਂ ਨੂੰ ਸਨਮਾਨ ਦੇਣਾ ਵੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਮੇਲੇ ਵਿੱਚ ਜਿੱਥੇ ਤੀਆਂ ਦੇ ਰਵਾਇਤੀ ਵਿਰਾਸਤੀ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਵਿਚ ਔਰਤਾਂ ਵੱਲੋਂ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਿਭਾਈ ਜਾ ਰਹੀ ਭੁਮਿਕਾ ਅਤੇ ਸਫਲ ਔਰਤਾਂ ਦੇ ਜੀਵਨ ਤੇ ਚਰਚਾ ਵੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਨਾਮੀ ਗਾਇਕ ਜਿੰਨ੍ਹਾਂ ਵਿਚ ਗੁਰਲੇਜ ਅਖ਼ਤਰ,...
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

Punjab
ਪਾਇਲ, ਲੁਧਿਆਣਾ, 25 ਅਗਸਤ (000) - ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ  ਨੇ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ। ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਦਾ ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਰਾੜਾ ਸਾਹਿਬ ਸੰਪਰਦਾਇ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਏ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਈਸ਼ਰ ਸਿੰਘ ਜੀ ਨੇ ਲੰਮਾ ਸਮਾ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੀ ਮਾਨਵਤਾ ਦੇ ਕੰਮਾਂ ਲਈ ਕੀਤੀ ਸ਼ਲਾਘਾ

Punjab
 ਲੁਧਿਆਣਾ, 25 ਅਗਸਤ (000) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਬੇਮਿਸਾਲ ਹੈ।  ਸ੍ਰੀ ਸੰਧਵਾਂ ਨੇ ਜ਼ਿਕਰ ਕੀਤਾ ਕਿ ਉਹਨਾਂ ਦੇ ਮੈਂਬਰ ਲੋਕਾਂ ਨੂੰ ਸਿਹਤ ਸੰਭਾਲ, ਸਫਾਈ, ਭੋਜਨ ਆਦਿ ਪ੍ਰਦਾਨ ਕਰਕੇ ਉਹਨਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰਦੇ ਹਨ ਅਤੇ ਜਿੱਥੇ ਜਦੋਂ ਲੋਕਾਂ ਨੂੰ ਸਭ ਤੋਂ ਵੱਧ ਲੋੜ ਹੁੰਦੀ ਹੈ।  ਉਨ੍ਹਾਂ ਕਿਹਾ ਕਿ ਕੋਵਿਡ ਦੇ ਸਮੇਂ ਦੌਰਾਨ ਰੋਟਰੀ ਕਲੱਬ ਨੇ ਬਹੁਤ ਸਾਰੇ ਮਾਨਵਤਾ ਦੇ ਕੰਮ ਕੀਤੇ ਜਿਸ ਨਾਲ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੀ।  ਸਪੀਕਰ ਸੰਧਵਾਂ ਨੇ ਇਹ ਵੀ ਦੱਸਿਆ ਕਿ ਸਾਰੀਆਂ ਸਮਾਜਿਕ ਸਮੱਸਿਆਵਾਂ ਦਾ ਟਿਕਾਊ ਹੱਲ ਤਾਂ ਹੀ ਸੰਭਵ ਹੈ ਜਦੋਂ ਰੋਟਰੀ ਵਰਗੀਆਂ ਸੰਸਥਾਵਾਂ ਵੱਲੋਂ ਸਰਕਾਰੀ ਯਤਨਾਂ...
ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

ਵੇਰਕਾ ਮਿਲਕ ਪਲਾਂਟ ਵਿੱਚ ਲੱਗੇਗਾ ਦਹੀਂ ਅਤੇ ਲੱਸੀ ਬਣਾਉਣ ਦਾ ਸਵੈ ਚਾਲਿਤ ਯੂਨਿਟ – ਸ਼ੇਰਗਿੱਲ

Punjab
ਅੰਮ੍ਰਿਤਸਰ 25 ਅਗਸਤ 2024-- ਵੇਰਕਾ ਮਿਲਕ ਪਲਾਟ ਅੰਮ੍ਰਿਤਸਰ ਡੇਅਰੀ ਅੰਦਰ ਨੈਸ਼ਨਲ ਡੇਅਰੀ ਡਿਵਲਪਮੈਂਟ ਬੋਰਡ ਵੱਲੋ ਨਵਾਂ ਸਵੈਚਾਲਿਤ ਦਹੀਂ ਅਤੇ ਲੱਸੀ ਦਾ ਯੂਨਿਟ ਲਗਾਇਆ ਜਾਵੇਗਾ ਜਿਸ ਉੱਤੇ ਲਗਭਗ 123 ਕਰੋੜ ਰੁਪਏ ਦਾ ਖਰਚਾ ਆਵੇਗਾ। ਉਕਤ ਪ੍ਰਗਟਾਵਾ ਪ੍ਰੋਜੈਕਟ ਸਬੰਧੀ  ਨਿਰੀਖਣ ਕਰਨ ਲਈ ਪੁੱਜੇ ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 2 ਸਾਲ ਵਿੱਚ ਪੂਰਾ ਹੋਵੇਗਾ ਅਤੇ ਇਸ ਨਾਲ ਪਲਾਂਟ ਦੀ ਆਮਦਨ ਵਧੇਗੀ ਅਤੇ ਵੇਰਕਾ ਨਾਲ ਜੁੜੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।  ਉਨਾਂ ਕਿਹਾ ਕਿ ਪ੍ਰਜੈਕਟ ਦੇ ਚੱਲਣ ਨਾਲ ਅੰਮ੍ਰਿਤਸਰ ਅਤੇ ਤਰਨ ਤਾਰਨ ਸ਼ਹਿਰ ਦੇ ਵਸਨੀਕਾਂ ਨੂੰ ਵਧੀਆ ਕੁਆਲਟੀ ਦੀ ਲੱਸੀ ਅਤੇ ਦਹੀਂ ਮੁਹੱਇਆ ਕਰਵਾਇਆ ਜਾਵੇਗਾ। ਇਸਦੇ ਨਾਲ ਜਿੱਥੇ ਵੇਰਕਾ ਦੇ ਉਤਪਾਦਾਂ ਦੀ ਸੇਲ ਵਿੱਚ ਵਾਧਾ ਹੋਵੇਗਾ ਉਥੇ ਵੇਰਕਾ ਬਾਂਡ ਪ੍ਰਤੀ ਖਪਤਕਾਰਾਂ ਦਾ ਵਿਸ਼ਵਾਸ ਵੀ ਵਧੇਗਾ। ਮਿਲਕਫੈਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਮਿਲਕਫੈਡ ਦੇ ਸਮੂਹ ਬੋਰਡ ਆਫ ਡਾਇਰੈਕਟਰ ਵੀ ਹਾਜਰ ਸਨ ਜਿਨਾਂ ਨੇ ਪ੍ਰੋਜੈਕਟ ਲਈ ਵੇਰਕਾ ਅੰਮ੍ਰਿਤ...
ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Punjab
 ਚੰਡੀਗੜ੍ਹ, 25 ਅਗਸਤ ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ।  ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ।  ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਸੰਬੰਧਿਤ ਖਪਤਕਾਰਾਂ 'ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜ਼ੋਨ-ਵਾਰ ਵੇਰਵੇ ਦਿੰਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ...