Shadow

Author: admin

ਅਗਲੇ ਦੋ ਤਿੰਨ ਹਫ਼ਤੇ ਨਰਮੇ ਦੀ ਫਸਲ ਲਈ ਅਹਿਮ ,ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ

ਅਗਲੇ ਦੋ ਤਿੰਨ ਹਫ਼ਤੇ ਨਰਮੇ ਦੀ ਫਸਲ ਲਈ ਅਹਿਮ ,ਵਧੇਰੇ ਸੁਚੇਤ ਰਹਿਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ

International, National, Politics, Punjab, Trending
ਫਰੀਦਕੋਟ: 24ਅਗਸਤ 2024(     ) ਬਾਰਸ਼ ਹੋਣ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ ਦੀ ਜ਼ਰੂਰਤ ਹੈ। ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ  ਨੇ ਦੱਸਿਆ ਜ਼ਿਲਾ ਫ਼ਰੀਦਕੋਟ ਵਿੱਚ ਤਕਰੀਬਨ 325 ਹੈਕ. ਰਕਬੇ ਵਿਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ  । ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਮੁੱਖ ਮਕਸਦ ਨਰਮੇ ਦੀ ਫ਼ਸਲ ਨੂੰ ਕੀੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਤੋਂ ਬਚਾਅ ਕਰਨਾ ਹੈ ਤਾਂ ਜੋਂ ਨਰਮੇ ਦੀ ਫਸਲ ਪ੍ਰਤੀ ਵਿਸ਼ਵਾਸ਼ ਪੈਦਾ ਕੀਤਾ ਜਾ ਸਕੇ ਅਤੇ ਅਗਲੇ ਸਾਲ ਨਰਮੇ ਹੇਠ ਰਕਬਾ ਵਧਾਇਆ ਜਾ ਸਕੇ।ਉਨਾਂ ਦੱਸਿਆ ਕਿ ਨਰਮੇ ਦੀ ਬਿਜਾਈ ਉਪਰੰਤ ਖੁਸ਼ਕ ਮੌਸਮ ਰਹਿਣ ਕਰਨ ਫ਼ਸਲ ਦਾ ਵਾਧਾ ਸਹੀ ਨਹੀਂ ਸੀ ਹੋਇਆ ਪਰ ਪਿਛਲੇ ਸਮੇਂ ਦੌਰਾਨ ਬਾਰਸ਼ਾਂ ਹੋਣ ਕਾਰਨ ਨਰਮੇ ਫ਼ਸਲ ਦਾ ਵਾਧਾ ਹੋਣ ਦੇ ਨਾਲ ਹਾਲਤ ਵੀ ਠੀਕ ਹਨ।ਉਨਾਂ ਕਿਹਾ ਕਿ ਚਿੱਟੀ ਮੱਖੀ ਦਾ ਹ...
ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਫਰੀਦਕੋਟ 24 ਅਗਸਤ 2024 (  ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਮੁੱਖ ਖ਼ੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮੱਦੇ ਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ  ਨੇ ਕਿਹਾ ਕਿ ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 2022 ਵਾਕਿਆ ਦਰਜ ਕੀਤੇ ਗਏ ਸਨ । ਉਨਾਂ ਕਿਹਾ ਕਿ ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼...
ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਇਨਪੁਟ ਮੁਹੱਈਆ ਕਰਵਾਉਣ ਲਈ ਕੀਤੀ ਅਹਿਮ ਮੀਟਿੰਗ: ਮੁੱਖ ਖੇਤੀਬਾੜੀ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 24 ਅਗਸਤ ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ, ਦਫਤਰ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਉਣ ਵਾਲੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਹੋਲਸੇਲ ਅਤੇ ਰਿਟੇਲ ਖਾਦ ਡੀਲਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਖਾਦ ਵਿਕਰੇਤਾਵਾਂ ਪਾਸੋਂ ਮਾਰਕੀਟ ਵਿੱਚ ਡੀ ਏ ਪੀ, ਯੂਰੀਆ ਅਤੇ ਹੋਰ ਲੋੜੀਦੀਆਂ ਖਾਦਾਂ ਦੀ ਸਪਲਾਈ ਅਤੇ ਮਾਤਰਾ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।           ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਖਾਦਾਂ ਦੀ ਵਿਕਰੀ ਕਰਦੇ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਅਣ ਚਾਹਿਆ ਵਸਤੂਆਂ ਟੈਗ ਨਾ ਕੀਤੀਆਂ ਜਾਣ। ਜੇਕਰ ਕੋਈ ਡੀਲਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਕਾਰਵ...
ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜੁਮੇਵਾਰੀ- ਸਿਵਲ ਸਰਜਨ

ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜੁਮੇਵਾਰੀ- ਸਿਵਲ ਸਰਜਨ

National, Politics, Punjab
ਫਰੀਦਕੋਟ: 24ਅਗਸਤ 2024(     ) ਡੇਗੂ ਬੁਖਾਰ ਦੀ ਰੋਕਥਾਮ ਸਾਡੀ ਸਭ ਦੀ ਜੁੰਮੇਵਾਰੀ ਹੈ ਇਨਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਨੇ ਕਰਦੇ ਹੋਏ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੇ ਮਲੇਰੀਆ ਵਿੰਗ ਦੀਆਂ ਟੀਮਾਂ ਅਤੇ ਮਾਸ ਮੀਡੀਆ ਵਿੰਗ ਵਲੋਂ ਹਾਈ ਰਿਸ੍ਕ ਅਬਾਦੀ ਵਿਚ ਰਹਿੰਦੇ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਏ ਦੇ ਡੰਗ ਤੋਂ ਬਚਾਉਣ ਅਤੇ ਵਾਟਰ ਬੋਰਨ ਬੀਮਾਰੀਆਂ ਤੋ ਬਚਾਅ ਲਈ ਪੂਰੀ ਤਰਾਂ ਜਾਗਰੂਕ ਕੀਤਾ  ਜਾ ਰਿਹਾ ਹੈ ਅਤੇ ਜਾਗਰੂਕਤਾ ਸਮੱਗਰੀ ਵੀ ਵੰਡੀ ਜਾ ਰਹੀ ਹੇ। ਵਿਭਾਗ ਵੱਲੋ ਲਗਾਤਾਰ ਮਈ ਮਹੀਨੇ ਤੋ ਹੀ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਵਰਕਰ ਅਤੇ ਬਰੀਡਿੰਗ ਚੈਕਰਾਂ ਵੱਲੋ ਜਿਲੇ ਵਿੱਚ ਡੋਰ ਟੂ ਡੋਰ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਖੜੇ ਪਾਣੀ ਉੱਪਰ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਘਰਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸੋਮਿਆਂ ਦੀ ਜਾਂਚ ਕੀਤੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਵੀ ਲਾਰਵਾ ਮਿਲਦਾ ਹੈ ਉਸਨੂੰ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍...
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

National, Politics, Punjab
ਮੋਗਾ, 24 ਅਗਸਤ (000) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। ਇਹਨਾਂ ਅਧਿਕਾਰੀਆਂ ਵਿੱਚ ਸ੍ਰ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਮੋਗਾ, ਸ਼੍ਰੀਮਤੀ ਗੀਤਾ ਬਿਸੰਭੂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਮੋਗਾ, ਸ੍ਰ ਬਲਬੀਰ ਸਿੰਘ ਹਰੀ ਵਧੀਕ ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸ਼ਹਿਰੀ ਮੰਡਲ ਮੋਗਾ, ਸ਼੍ਰੀ ਰਾਜੇਸ਼ ਕਾਂਸਲ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਮੋਗਾ ਅਤੇ ਸ੍ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਸ਼ਾਮਿਲ ਸਨ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਰੀਵਿਊ ਕਰਦਿਆਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਮੂਹ ਵਿਧਾਇਕਾਂ ਨੇ ਇਕ ਸੁਰ ਹੋ ਕੇ ਇਹਨਾਂ ਅਧਿਕਾਰੀਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕੈਬਨਿਟ ਮੰਤਰੀ ਨੂੰ ਪ੍ਰਸ਼ੰਸਾ ਪੱਤ...
ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

National, Politics, Punjab
ਬੁਢਲਾਡਾ/ਮਾਨਸਾ, 24 ਅਗਸਤ:    ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ ਡੀ ਐਮ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੱਲੋਂ ਸ਼ਹਿਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ ਈ ਸੀਵਰੇਜ ਬੋਰਡ ਅਤੇ ਵਾਰਡ ਨੰ. 16 ਦੇ ਕੌਂਸਲਰ ਵੀ ਮੌਜੂਦ ਸਨ।    ਇਸ ਮੌਕੇ ਸ਼ਹਿਰ ਵਿੱਚ ਚੱਲ ਰਹੀਆਂ ਪਸ਼ੂ ਡੈਅਰੀਆਂ (ਨੌਹਰਿਆਂ) ਦੇ ਮਾਲਕ, ਹਰਾ ਚਾਰਾ ਵੇਚਣ ਵਾਲੇ ਟਾਲ ਦੇ ਮਾਲਕਾਂ ਤੋਂ ਇਲਾਵਾ ਨਗਰ ਸੁਧਾਰ ਸਭਾ ਦੇ ਮੈਬਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।     ਐਸ.ਡੀ.ਐਮ ਨੇ ਕਿਹਾ ਕਿ ਪਸ਼ੂ ਡੈਅਰੀਆਂ ਦਾ ਮਲ ਮੂਤਰ ਸੀਵਰੇਜ਼ ਵਿੱਚ ਆਉਣ ਕਾਰਨ ਸੀਵਰੇਜ਼ ਬੰਦ ਹੋ ਜਾਦਾ ਹੈ ਜਿਸ ਕਾਰਨ ਸਾਰੇ ਸ਼ਹਿਰ ਨਿਵਾਸੀਆਂ ਨੂੰ ਬੰਦ ਸੀਵਰੇਜ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪਸ਼ੂ ਡੈਅਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਡੈਅਰੀਆਂ ਦੇ ਅੰਦਰ 4 ਫੁੱਟ x 6 ਫੁੱਟ ਦੇ 3 ਪਾਰਟ ਵਾਲੇ ਸੇਫਟੀ ਡੱਗ ਬਣਾਏ ਜਾਣ, ਜਿਸ ਰਾਹੀਂ ਮਲ ਮੂਤਰ ਗੋਬਰ ਟੈਂਕ ਦੇ ਵਿੱਚ ਹੀ ਰਹੇਗਾ। ਇਸ ਦਾ ਪਾਣੀ ਬਾ...
ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ

ਟੀ ਬੀ ਦੇ 10 ਮਰੀਜਾਂ ਨੂੰ ਰਾਸ਼ਨ ਕਿੱਟਾ ਵੰਡੀਆਂ ਗਈਆਂ

National, Politics, Punjab
ਫਰੀਦਕੋਟ: 24ਅਗਸਤ 2024(     ) ਸਿਹਤ ਵਿਭਾਗ ਫਰੀਦਕੋਟ ਵੱਲੋ ਟੀ ਬੀ ਦੇ ਮਰੀਜਾਂ ਨੂੰ ਰਾਸ਼ਨ ਕਿੱਟਾ ਦੇਣ ਦਾ ਉਪਰਾਲਾ ਲਗਾਤਾਰ ਜਾਰੀ ਹੈ ਇਸੇ ਕੜੀ ਤਹਿਤ ਅੱਜ ਸਮਾਜ ਸੇਵੀ ਸੰਸਥਾ ਮਿਸ਼ਨ ਡਿਵੈਲਪਮੈਂਟ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਟੀ.ਬੀ ਵਿਭਾਗ ਦੇ 10 ਟੀ.ਬੀ ਮਰੀਜ਼ਾਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ.ਸਰਵਦੀਪ ਸਿੰਘ ਰੋਮਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਕਸ਼ੇ ਮਿੱਤਰਾ ਬਣੇ ਪ੍ਰਗਤੀ ਵੈਲਫੇਅਰ ਸੁਸਾਇਟੀ ਫਰੀਦਕੋਟ ਵੱਲੋ ਵੀ 51 ਟੀ ਬੀ ਦੇ ਮਰੀਜਾਂ ਨੂੰ ਛੇ ਮਹੀਨੇ ਦਾ ਮੁਫਤ ਰਾਂਸਨ ਦੇਣ ਲਈ ਗੋਦ ਲਿਆ ਹੈ ਅਤੇ ਪਿਛਲੇ ਮਹੀਨੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋ ਵੀ ਟੀ ਬੀ ਦੇ ਮਰੀਜਾਂ ਨੂੰ ਫਲਦਾਰ ਬੂਟੇ ਅਤੇ ਰਾਂਸ਼ਨ ਕਿੱਟਾ ਵੰਡੀਆਂ ਗਈਆ ਸਨ। ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਵੀ ਪੋਸ਼ਟਿਕ ਖੁਰਾਕ ਲਈ 500 ਰੂਪੈ ਪ੍ਰਤੀ ਮਹੀਨਾ ਹਰੇਕ ਮਰੀਜ ਨੂੰ ਜਾਰੀ ਕੀਤੇ ਜਾਦੇ ਹਨ। ਉਨਾਂ ਇਹ ਵੀ ਦੱਸਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੀ ਟੀ ਬੀ ਦੇ ਮਰੀਜਾਂ ...
ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

ਦੋ ਮੁਲਾਜ਼ਮਾਂ ਨੂੰ ਮਿਲਿਆ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ

Punjab
ਲੁਧਿਆਣਾ, 23 ਅਗਸਤ (000) - ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਦਾ ਸਨਮਾਨ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੁਪਰਡੈਂਟ ਗ੍ਰੇਡ-1 ਯਸ਼ਪਾਲ ਸ਼ਰਮਾ ਅਤੇ ਡੀ.ਈ.ਓ ਦਫ਼ਤਰ ਦੇ ਜੂਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਹਰਮਿੰਦਰ ਸਿੰਘ ਨੂੰ ਦੂਸਰਾ 'ਇੰਮਪਲਾਈ ਆਫ ਦ ਮੰਥ' ਪੁਰਸਕਾਰ ਪ੍ਰਦਾਨ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਵੱਡਮੁੱਲੇ ਯੋਗਦਾਨ ਅਤੇ ਡਿਊਟੀ ਦੇ ਸਮੇਂ ਤੋਂ ਵੱਧ ਕੇ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਪੁਰਸਕਾਰਾਂ ਲਈ ਵਧਾਈ ਦਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਵਾਰਡ ਦਾ ਉਦੇਸ਼ ਸਾਰੇ ਕਰਮਚਾਰੀਆਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰ ਅਤੇ ਐਸ.ਡੀ.ਐਮ. ਦਫਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਦੇ ਮੁਖੀ ਸਮੇਂ ਦੀ ਪਾਬੰਦਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ, ਪਹਿਲਕਦਮੀ, ਨਵੀਨਤਾਕਾਰੀ ਵਿਚਾਰਾਂ ਅਤੇ ਉਨ੍ਹਾਂ ਦੇ ਫਰਜ਼ਾਂ ਵਿੱਚ ਸਮੁੱਚੇ ਯੋਗਦਾਨ ਵਰਗੇ ਮਾਪਦੰਡਾਂ ਦੇ ਆਧਾਰ 'ਤੇ ਯੋਗ ਕਰਮਚਾਰੀਆਂ ਨੂੰ ਪੁਰਸਕਾਰ...
ਮੱਛੀ ਪਾਲਣ ਵਿਭਾਗ ਵੱਲੋਂ 5 ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

ਮੱਛੀ ਪਾਲਣ ਵਿਭਾਗ ਵੱਲੋਂ 5 ਰੋਜ਼ਾ ਟ੍ਰੇਨਿੰਗ ਕੈਂਪ ਆਯੋਜਿਤ

Punjab
ਲੁਧਿਆਣਾ, 23 ਅਗਸਤ (000) - ਜਿਲ੍ਹਾ ਲੁਧਿਆਣਾ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਅਤੇ ਸਵੈ-ਰੁਜਗਾਰ ਵਧਾਉਣ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ, ਮੱਛੀ ਪਾਲਣ ਅਫ਼ਸਰ, ਮਮਤਾ ਸ਼ਰਮਾ ਵੱਲੋਂ 19 ਤੋਂ 23 ਅਗਸਤ, 2024 ਤੱਕ ਆਤਮਾ ਸਕੀਮ ਦੇ ਸਹਿਯੋਗ ਨਾਲ ਮੱਛੀ ਪਾਲਣ ਸਬੰਧੀ 5 ਰੋਜਾ ਟ੍ਰੇਨਿੰਗ ਕੈਂਪ ਜਿਲ੍ਹਾ ਰੁਜਗਾਰ ਦਫ਼ਤਰ, ਲੁਧਿਆਣਾ ਵਿਖੇ  ਲਗਾਇਆ ਗਿਆ। ਮੱਛੀ ਪਾਲਣ ਅਫ਼ਸਰ, ਸ਼ਰਮਾ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਕੁੱਲ 54 ਸਿਖਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ (ਮੱਛੀ ਦੀ ਕਾਸ਼ਤ ਤੋਂ ਲੈ ਕੇ ਮੱਛੀ ਦੇ ਮੰਡੀਕਰਨ ਤੱਕ) ਸੰਪੂਰਨ ਜਾਣਕਾਰੀ ਦਿੱਤੀ ਗਈ। ਸਿਖਿਆਰਥੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਹੋਰ ਉਤਸ਼ਾਹਿਤ ਕਰਨ ਲਈ ਸ਼੍ਰੀਮਤੀ ਕਰਨੈਲ ਕੌਰ ਪਤਨੀ ਸ਼੍ਰੀ ਰਬਿੰਦਰ ਸਿੰਘ, ਪਿੰਡ-ਰਜੂਰ, ਤਹਿ-ਕੂਮ ਕਲਾਂ ਦੇ ਮੱਛੀ ਪਾਲਣ ਤਲਾਅ (ਰਕਬਾ-ਕੁੱਲ 15 ਏਕੜ) ਦੀ ਵਿਜਿਟ ਵੀ ਕਰਵਾਈ ਗਈ, ਜਿੱਥੇ ਮੱਛੀ ਕਾਸ਼ਤਕਾਰ ਵੱਲੋਂ ਆਪਣੇ ਤਜੁਰਬੇ...
ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 23 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ...