ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ
ਮੋਗਾ, 23 ਅਗਸਤ (000) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀ ਐਸ ਪੀ ਸੀ ਐਲ ਦੇ ਜੇ ਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀ ਐਸ ਪੀ ਸੀ ਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।
ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ...








