Shadow

Author: admin

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ – ਲੋਕ ਨਿਰਮਾਣ ਮੰਤਰੀ ਪੰਜਾਬ

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ – ਲੋਕ ਨਿਰਮਾਣ ਮੰਤਰੀ ਪੰਜਾਬ

Punjab
ਮੋਗਾ, 23 ਅਗਸਤ (000) - ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ ਕੀਤੀਆਂ ਹਨ। ਜਿਹੜੇ ਵੀ ਛੋਟੇ ਛੋਟੇ ਮੁੱਦੇ ਦਰਪੇਸ਼ ਹਨ ਉਹਨਾਂ ਨੂੰ ਜਲਦ ਹੀ ਨਜਿੱਠ ਲਿਆ ਜਾਵੇਗਾ। ਉਹਨਾਂ ਇਸ ਗੱਲ ਨੂੰ ਮੁੱਢੋਂ ਰੱਦ ਕਰ ਦਿੱਤਾ ਕਿ ਸੂਬੇ ਵਿਚ ਜ਼ਮੀਨਾਂ ਅਧਿਗ੍ਰਹਿਣ ਕਰਨ ਲਈ ਕੋਈ ਸਮੱਸਿਆ ਹੈ। ਉਹਨਾਂ ਭਰੋਸਾ ਦਿੱਤਾ ਕਿ ਜਲਦ ਹੀ ਸਬੰਧਤ ਜ਼ਮੀਨਾਂ ਪ੍ਰਾਪਤ ਕਰਕੇ ਐਨ ਐਚ ਏ ਆਈ ਨੂੰ ਸਪੁਰਦ ਕਰ ਦਿੱਤੀਆਂ ਜਾਣਗੀਆਂ। ਅੱਜ ਅਚਾਨਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਸਕੂਲਾਂ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਜਨੇਰ ਦਾ ਵੀ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਵਿਧਾਇਕ ਸ੍ਰ ਅੰਮ੍ਰਿ...
ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ

Punjab
ਐਸ.ਏ.ਐਸ.ਨਗਰ, 23 ਅਗਸਤ: ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ। ਅੱਖਾਂ ਦਾਨ ਕਰਨ ਲਈ www.nhm.punjab.gov.in/eye_donation ਉਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਸੀਨੀਅਰ ਸਿਹਤ ਅਧਿਕਾਰੀ ਨੇ ਕਿਹਾ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਡਾ. ਰੇਨੂੰ ਸਿੰਘ ਨੇ ਅੱਗੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਐਸ.ਡੀ.ਐਮ. ਦੀਪਾਂਕਰ ਗਰਗ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਹੱਲ- ਐਸ.ਡੀ.ਐਮ. ਦੀਪਾਂਕਰ ਗਰਗ

Punjab
ਐੱਸ ਏ ਐੱਸ ਨਗਰ, 23 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਸ਼ੁਰੂ ਕੀਤੇ ਗਏ ਕੈਪਾਂ ਦੀ ਲੜੀ ਵਜੋਂ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ ਕੈਪ ਲਾਇਆ ਗਿਆ। ਇਸ ਕੈੱਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜਰ ਸਨ। ਇਸ ਕੈਪ ਵਿੱਚ ਪਿੰਡ ਮਨੌਲੀ ਅਤੇ ਨੇੜੇ ਦੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦੇ ਹੋਏ  ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਨੇ ਦੱਸਿਆ ਕਿ ਵੱਖ-ਵੱਖ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਹਾਜ਼ਰ ਹੋ ਕੇ ਹਲਕੇ ਦੇ ਲੋਕਾਂ ਦੇ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਬਹੁਤੀਆਂ ਦਾ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਕੈਂਪ ਵਿੱਚ ਪਹੁੰਚੇ ਪਿੰਡ ਮਨੌਲੀ ਦੇ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਅਧਾਰ ਕਾਰਡ ਪਹਿਲਾਂ ਵੀ ਬਣਿਆ ਹੋਇਆ ਸੀ ਪ੍ਰੰਤੂ ਉਸ ਵਿੱਚ ਉਸ ਦਾ ਨਾਮ ਅਤੇ ਜਨਮ ਮਿਤੀ ਗਲਤ ਦਰਜ ਹੋਣ ਕਾਰਨ ਉਸਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪ੍ਰੰਤੂ ਅੱਜ ਉਸ ਵੱਲੋਂ ਆਪਣੇ ਆਧਾਰ ਕਾਰਡ ਚ ਸੋਧ ਲਈ ਅਪਲਾਈ ਕੀਤਾ...
ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਵੀਜ਼ਨਲ ਕਮਿਸ਼ਨਰ

ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਵੀਜ਼ਨਲ ਕਮਿਸ਼ਨਰ

Punjab
ਮਾਨਸਾ, 23 ਅਗਸਤ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਮ ਪੰਚਾਇਤਾਂ ਅੰਦਰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੀ ਮੌਜੂਦ ਸਨ। ਡਵੀਜ਼ਨਲ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਬਰਾੜ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹੱਡਾਰੋੜੀ ਵਾਲੀਆਂ ਥਾਵਾਂ ’ਤੇ ਆਲੇ ਦੁਆਲੇ ਵੱਡੇ ਪੱਧਰ ’ਤੇ ਪਲਾਂਟੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਪ੍ਰਦੂਸ਼ਣ ਰਹਿਤ ਮਾਹੌਲ ਰਹੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦ...
ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਣ ਮਹਾਂਉਤਸਵ

ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਣ ਮਹਾਂਉਤਸਵ

Punjab
ਫ਼ਿਰੋਜ਼ਪੁਰ 23 ਅਗਸਤ 2024:            ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਣ ਮਹਾਂਉਤਸਵ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ. ਬਲਰਾਜ ਸਿੰਘ ਕਟੋਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ।           ਕਾਲਜ ਪ੍ਰਿੰਸੀਪਲ ਸ਼੍ਰੀ ਜਤਿੰਦਰ ਪਾਲ ਦੀ ਅਗਵਾਈ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕਾਲਜ ਵਿੱਚ ਨਵੇਂ ਉਸਾਰੇ ਗਏ ਪਾਰਕ ਵਿੱਚ ਪੌਦੇ ਲਗਾ ਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰਿਆ-ਭਰਿਆ ਤੇ ਤੰਦਰੁਸਤ ਪੰਜਾਬ ਸਿਰਜਣ ਦੀ ਮੁਹਿੰਮ ਤਹਿਤ ਰਾਜ ਭਰ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਨਵੇਂ ਰੁੱਖ ਲਗਾਏ ਜਾ ਰਹੇ ਹਨ। ਇਸੇ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਵੱਖ-ਵੱਖ ਸਰਕਾਰੀ, ਗੈਰ-ਸਰਕਾਰੀ ਸੰਸਥਾਵਾਂ ਦੇ ਮਾਧਿਅਮ ਨਾਲ ’ਹਰ ਮਨੁੱਖ ਲਾਵੇ ਇਕ ਰੁੱਖ‘ ਮੁਹਿੰ...
ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ

ਮਗਨਰੇਗਾ ਤਹਿਤ ਹੁਣ ਤੱਕ 14.72 ਕਰੋੜ ਦੇ ਕੰਮ ਕਰਵਾਏ ਮੁਕੰਮਲ-ਡੀ.ਸੀ ਫਰੀਦਕੋਟ

Punjab
ਫਰੀਦਕੋਟ 23 ਅਗਸਤ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ।           ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ ਸੰਬੋਧਿਤ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ ਮਗਨਰੇਗਾ ਇੱਕ ਅਹਿਮ ਭੂਮਿਕਾ ਨਿਭਾ ਰਿਹਾ ਹੈ  ।           ਵਿਭਾਗ ਦੇ ਨੁੰਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਕੀਤੇ ਜਾ ਚੁੱਕੇ ਕੰਮ ਅਤੇ ਨਿਰਮਾਣ ਅਧੀਨ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ,ਗਲੀਆਂ ਦੀ ਨਵੀਂ ਉਸਾਰੀ, ਖਾਲਾਂ ਦੀ ਸਫ਼ਾਈ, ਨਵੇਂ ਆਂਗਨਵਾੜੀ ਸੈਂਟਰਾਂ, ਪਾਰਕਾਂ ਅਤੇ ਲਾਇਬ੍ਰੇਰੀਆਂ ਦੀ ਉਸਾਰੀ ਜਿਹੇ ਕੰਮਾਂ ਨੂੰ ਇਸ ਤਹਿਤ ਕੀਤਾ ਜਾਂਦਾ ਹੈ । ਇਨ੍ਹਾਂ ਕੰਮਾਂ ਤੋਂ ਇਲਾਵਾ ਪਿੰਡਾਂ ਅਤੇ ਕਸਬਿਆਂ ਵਿੱਚ ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

Punjab
ਫਰੀਦਕੋਟ 23 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ ਦਵਿੰਦਰ ਕੌਰ ਅਤੇ ਥਾਣਾ ਫਰੀਦਕੋਟ ਪੁਲਿਸ ਵਿਭਾਗ ਤੋਂ ਬਲਕਾਰ ਸਿੰਘ ਅਤੇ ਜਗਸੀਰ ਸਿੰਘ ਵੱਲੋਂ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ ਦੇ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਪਾਇਆ ਗਿਆ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਨੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ...
ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

Punjab
ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਬੱਲੂਆਣਾ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ ਕੀਤਾ ਜਦੋਂ ਕਿ ਇਸੇ ਪਿੰਡ ਵਿੱਚ ਹੀ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਟਾਇਲਾਂ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਆਮ ਲੋਕਾਂ ਦੀ ਰਾਇ ਅਤੇ ਸੁਝਾਵਾਂ ਤੋਂ ਬਾਅਦ ਹਲਕੇ ਅੰਦਰ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀਆਂ ਮੰਜ਼ਿਲਾਂ ’ਤੇ ਲੈ ਕੇ ਜਾਇਆ ਜਾਵੇ, ਇਹ ਤਾਂ ਹੀ ਸੰ...
ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 23 ਅਗਸਤ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਇਹ ਵੀ ਕਿਹਾ ਕਿ ਮਗਨਰੇਗਾ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾ...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ

Punjab
ਫਾਜਿਲਕਾ, 23 ਅਗਸਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਬੈਠਕ ਕੀਤੀ। ਉਹਨਾਂ ਨੇ ਅੱਜ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ ਪੌਣੇ ਦੋ ਲੱਖ ਮੀਟਰਿਕ ਟਨ ਪਰਾਲੀ ਦਾ ਨਿਪਟਾਰਾ ਐਕਸ ਸੀਟੂ ਭਾਵ ਖੇਤ ਚੋਂ ਪਰਾਲੀ ਬਾਹਰ ਕੱਢ ਕੇ ਇੰਡਸਟਰੀ ਆਦਿ ਦੀ ਵਰਤੋਂ ਰਾਹੀਂ ਕੀਤਾ ਜਾਵੇਗਾ। ਇਸ ਲਈ ਖੇਤੀਬਾੜੀ, ਇੰਡਸਟਰੀ ਅਤੇ ਪ੍ਰਦੂਸ਼ਣ ਨਿਯੰਤਰਣ ਵਿਭਾਗ ਵੱਲੋਂ ਯੋਜਨਾਬੰਦੀ ਤਿਆਰ ਕੀਤੀ ਗਈ ਹੈ। ਉਹਨਾਂ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਪਰਾਲੀ ਸਟੋਰ ਕਰਨ। ਉਹਨਾਂ ਨੇ ਆਖਿਆ ਕਿ ਪਰਾਲੀ ਸਟੋਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ।  ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਥਾਵਾਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਪਰਾਲੀ ਸਟੋਰ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਗਊਸ਼ਾਲਾਵਾਂ ਨੂੰ ਪਰਾਲੀ ਦੇਣ ਦੀ ਯੋਜਨਾ ਬੰਦੀ ਵੀ ਤ...