Shadow

Author: admin

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਕਾਂ ਦੇ ਪੈਂਡਿੰਗ ਕੇਸਾਂ ਦੀ ਰੀਵਿਊ ਮੀਟਿੰਗ

Punjab
ਫਾਜ਼ਿਲਕਾ  23 ਅਗਸਤ ਬੈਂਕਾਂ ਵਿਖੇ ਪੈਂਡਿੰਗ ਪਏ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਸਬੰਧੀ ਰੀਵਿਊ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਅਤੇ ਲੰਬਿਤ ਤੇ ਪੈਂਡਿੰਗ ਪਏ ਲੋਨ ਆਦਿ ਨੂੰ ਜਲਦੀ ਮੁਕੰਮਲ ਕਰਨ ਲਈ ਵੀ ਆਖਿਆ। ਉਨ੍ਹਾਂ ਬੈਂਕਿੰਗ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਪਾਏ ਜਾਂਦੇ ਸਮਾਜ ਦੇ ਕਮਜੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ। ਉਨ੍ਹਾਂ ਮੀਟਿੰਗ ਵਿਚ ਬੈਂਕ ਅਧਿਕਾਰੀਆਂ ਨੂੰ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜੋਰ ਵਰਗਾਂ ਨੂੰ ਵਿੱਤ ਸੇਵਾਵਾਂ ਨਾਲ ਜੋ...

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

Politics, Punjab
ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ ਰੋਮੀ ਦੀ ਹਾਂਗਕਾਂਗ ਤੋਂ ਸੁਰੱਖਿਅਤ ਹਵਾਲਗੀ ਪ੍ਰਾਪਤ ਕਰ ਲਈ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਵੱਲੋਂ ਅੱਜ ਭਾਰਤ ਵਾਪਸ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਪਲੇਟਫਾਰਮ (ਪਹਿਲਾਂ ਟਵਿੱਟਰ) ਉੱਤੇ ਪੋਸਟ ਰਾਹੀਂ ਦੱਸਿਆ, “ਪੰਜਾਬ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ, ਨਿਆਂ ਨੂੰ ਯਕੀਨੀ ਬਣਾਉਣ ਲਈ ਅੱਜ ਮੁੱਖ ਸਾਜ਼ਿਸ਼ਕਰਤਾ ਰੋਮੀ ਨੂੰ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ। ਉਹ #ISI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ((#KLF) ਦੇ ਹੋਰ ਫਰਾਰ ਕੈਦੀਆਂ ਸਮੇਤ ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਗਲਵੱਡੀ ਦੇ ਸੰਪਰਕ ਵਿੱਚ ਸੀ।” ਡੀਜੀਪੀ ਨੇ ਟਵੀਟ ਵਿੱਚ ਅੱਗੇ ਲਿਖਿਆ, “ਅਸੀਂ ਇਸ ਅੰਤਰਰਾਸ਼ਟਰੀ ਸਹਿ...
‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਤੇ ਖਿਡਾਰੀਆਂ ਵੱਲੋਂ ਜ਼ੋਰਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਤੇ ਖਿਡਾਰੀਆਂ ਵੱਲੋਂ ਜ਼ੋਰਦਾਰ ਸਵਾਗਤ

National, Politics, Punjab
ਅੰਮ੍ਰਿਤਸਰ 22 ਅਗਸਤ 2024: ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਐਸ.ਡੀ.ਐਮ. ਸ੍ਰੀ ਲਾਲ ਵਿਸ਼ਵਾਸ਼ ਬੈਂਸ ਦੀ ਅਗਵਾਈ  ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸ੍ਰੀ ਵਿਸ਼ਵਾਸ਼ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ ਅਤੇ ਸ਼ਰੀਰ ਨੂੰ ਵੀ ਸਵੱਸਥ ਰੱਖਦੀਆਂ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ, ਨਰੋਏ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ...
ਵਿਧਾਇਕ ਡਾਕਟਰ ਨਿੱਝਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ

ਵਿਧਾਇਕ ਡਾਕਟਰ ਨਿੱਝਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ

National, Politics, Punjab
ਅੰਮ੍ਰਿਤਸਰ 22 ਅਗਸਤ 2024 --- ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਅਤੇ ਮੀਰੀ ਪੀਰੀ ਯੂਥ ਫੈਂਡਰੇਸ਼ਨ  ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਅਤੇ ਪਰਿਆਵਰਨ ਨੂੰ ਬਚਾਉਣ ਦੇ ਲਈ ਭਗਤਾ ਵਾਲੇ ਨੇੜੇ ਸੀ ਡਵੀਜ਼ਨ ਥਾਣਾ ਤੋ ਗਰੀਨ ਬੈਲਟ ਵਿੱਚ ਬੂਟੇ ਲਗਾਉਣ ਦੀ ਸੁਰੂਆਤ ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਮੈਨੇਜਿੰਗ ਡਾਇਰੈਕਟਰ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ,ਜਸਪ੍ਰੀਤ ਸਿੰਘ ਚੈਅਰਮੇਨ ਪਲੇਨਿੰਗ ਬੋਰਡ  ਗੁਰਪ੍ਰੀਤ ਸਿੰਘ ਚਾਹਤ ਅਵਤਾਰ ਸਿੰਘ ਘੁੱਲਾ ਜੀ ਵੱਲੋ ਕੀਤੀ ਗਈ ਇਸ ਮੌਕੇ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਬੂਟੇ ਲਗਾਉਂਦੇ ਹੋਏ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਹੀ ਸਮਾਜਿਕ ਕਾਰਜ ਤੇ ਸਹਿਯੋਗ ਦੇ ਕੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ  ਨੇ ਸਮੂਹ ਸ਼ਹਿਰ ਵਾਸਿਆ ਅਤੇ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਕਿਸੇ ਵੀ ਖੁਸ਼ੀ ਦੇ ਮੌਕੇ ਇੱਕ ਬੂਟਾ ਜ਼ਰ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਵੱਲੋਂ ਕੀਤੇ ਨਿਰੀਖਣਾਂ ਦਾ ਲਿਆ ਜਾਇਜ਼ਾ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਵੱਲੋਂ ਕੀਤੇ ਨਿਰੀਖਣਾਂ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ, 22 ਅਗਸਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਨਾਲ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੀ.ਐਸ.ਪੀ.ਸੀ.ਐਲ ਦੇ ਤਕਨੀਕੀ ਆਡਿਟ ਅਤੇ ਨਿਰੀਖਣ ਵਿੰਗ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਵਿੰਗ ਦੀਆਂ ਰਿਪੋਰਟਾਂ ਦੀ ਸਮੀਖਿਆ ਕਰਨਾ ਅਤੇ ਇਸ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਾ ਸੀ। ਇਸ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੁਆਰਾ ਕੀਤੇ ਗਏ ਨਿਰੀਖਣਾਂ ਦੇ ਅੰਕੜਿਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਉਹਨਾਂ ਦੀਆਂ ਗਤੀਵਿਧੀਆਂ ਬਾਰੇ ਵਿਆਪਕ ਜਾਣਕਾਰੀ ਲਈ। ਬਿਜਲੀ ਮੰਤਰੀ ਨੇ ਸਖਤ ਗੁਣਵੱਤਾ ਨਿਯੰਤਰਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਪ੍ਰਾਈਵੇਟ ਵਿਕਰੇਤਾਵਾਂ ਤੋਂ ਡਿਲੀਵਰੀ ਸਵੀਕਾਰ ਕਰਨ ਤੋਂ ਪਹਿਲਾਂ ਟ੍ਰਾਂਸਫਾਰਮਰਾਂ ਅਤੇ ਹੋਰ ਸਮੱਗਰੀਆਂ ਦੀ ਜਾਂਚ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾ ਕਿਹਾ ਕਿ ਗੁਣਵੱਤਾ ਦੇ ਮਾਪਦ...
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

National, Politics, Punjab
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਕੇ ਪ੍ਰੋਸੈਸ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥਰਾ ਅਤ...
ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਲਗਾਏ ਗਏ ਫ਼ਲਦਾਰ ਤੇ ਛਾਂ-ਦਾਰ ਬੂਟੇ

ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਲਗਾਏ ਗਏ ਫ਼ਲਦਾਰ ਤੇ ਛਾਂ-ਦਾਰ ਬੂਟੇ

National, Politics, Punjab
ਫਿਰੋਜ਼ਪੁਰ 22 ਅਗਸਤ 2024: ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦੇ ਹੋਏ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਛਾਂ-ਦਾਰ ਬੂਟੇ ਲਗਾਏ ਗਏ।           ਇਸ ਮੌਕੇ ਹੈੱਡ ਮਾਸਟਰ ਸ਼੍ਰੀ ਮਨਦੀਪ ਸਿੰਘ ਘਈ ਨੇ ਦੱਸਿਆ ਕਿ ਅੱਜ ਦੇ ਸਮੇਂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਾਉਣ ਦੀ ਜ਼ਰੂਰਤ ਕਿਉਂਕਿ ਰੁੱਖਾਂ ਦੇ ਕੱਟਣ ਕਾਰਨ ਅਤੇ ਪ੍ਰਦੂਸ਼ਣ ਕਾਰਨ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਪਾਣੀ ਦਾ ਪੱਧਰ ਵੀ ਨੀਵਾਂ ਹੁੰਦਾ ਜਾ ਰਿਹਾ ਹੈ। ਇਸ ਲਈ ਜੇਕਰ ਅਸੀਂ ਬੂਟੇ ਲਾਉਣ ਦੇ ਉਪਰਾਲੇ ਕਰਾਂਗੇ ਤਾਂ ਹੀ ਸਾਡਾ ਆਲੇ-ਦੁਆਲੇ ਦਾ ਵਾਤਾਵਰਨ ਸਾਫ਼ ਰਹੇਗਾ।           ਇਸ ਮੌਕੇ ਹੈੱਡ ਟੀਚਰ ਸ਼੍ਰੀ ਕਪਿਲ ਦੇਵ ਨੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ’ਚ ਕਈ ਦੂਸ਼ਿਤ ਰਸਾਇਣਿਕ ਗੈਸਾਂ ਦੀ ਭਰਮਾਰ ਹੋ ਗਈ ਹੈ। ਲੋਕਾਂ ਵੱਲੋਂ ਵੱਡੀ ਤਦਾਦ ਵਿਚ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ। ਇਹੋ ਜਿਹੇ ਵਾਤਾਵਰਨ ’ਚ ਆਕਸੀਜਨ ਦੀ ਘਾਟ ਕਾਰਨ ਸਾਹ ਲੈਣਾ ਔਖਾ ਹੋ ਜਾਂਦਾ ਹੈ ਤੇ ਕਈ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜੇਕਰ ਅਸੀਂ ਬੂਟੇ ਲਗਾਉਣ ਦੇ ਉਪਰਾਲੇ ਕ...
ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਕੀਤਾ ਉਦਘਾਟਨ

Politics, Punjab
ਮਾਨਸਾ, 22 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਅਫ਼ਸਰ ਕਲੋਨੀ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਰੈਚ ਆਮ ਲੋਕਾਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਬਣਾਇਆ ਗਿਆ ਹੈ, ਜਿੱਥੇ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 06 ਮਹੀਨੇ ਤੋਂ 06 ਸਾਲ ਤੱਕ ਦੇ ਬੱਚਿਆਂ ਨੂੰ ਇਸ ਕਰੈਚ ਵਿਚ ਭਰਤੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰੈਚ ਵਿਚ ਬੱਚਿਆਂ ਦੀ ਸਹੂਲਤ ਲਈ ਆਕਰਸ਼ਕ ਮਾਹੌਲ, ਖਿਡੌਣੇ, ਬੈਠਣ ਦਾ ਸੁਚੱਜ ਪ੍ਰਬੰਧ, ਏਅਰ ਕੰਡੀਸ਼ਨਰ ਅਤੇ ਬਾਥਰੂਮ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਰੈਚ ਵਿਚ 20 ਬੱਚਿਆਂ ਦੇ ਬੈਠਣ ਦਾ ਪ੍ਰਬੰਧ ਰਹੇਗਾ...
ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

National, Politics, Punjab
ਮਾਨਸਾ, 22 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਵਿੱਚੋ 225 ਕਿਲੋਗ੍ਰਾਮ ਪਲਾਸਟਿਕ ਇਕੱਠਾ ਕੀਤਾ ਗਿਆ, ਜਿਸ ਨੂੰ ਸ਼ਹਿਰ ਅੰਦਰ ਬਣੇ ਐਮ.ਆਰ.ਐੱਫ ਵਿੱਚ ਰੀਸਾਇਕਲ ਕਰਨ ਲਈ ਭੇਜਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਕਰਨ ਸਿੰਘ ਅਤੇ ਕਮਿਊਨਟੀ ਫੈਸੀਲੀਟੀਏਟਰ ਸ੍ਰੀ ਜਸਵਿੰਦਰ ਸਿੰਘ ਵੱਲੋ ਪਲਾਸਟਿਕ ਦੀ ਵਰਤੋ ਦੇ ਬੁਰੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਜਮੀਤ ਕੌਰ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ ਅੰਬੇਸ਼ ਭਾਰਦਵਾਜ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ. ਬਲਜੀਤ ਸਿੰਘ, ਡਾ. ਸੁਪਨਦੀਪ ਕੌਰ, ਡਾ. ਅਵਿਨ...
ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ

ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ

National, Politics, Punjab
ਮਾਨਸਾ, 22 ਅਗਸਤ: ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ, ਬੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ  ਕਿ ਸਕੂਲ ਦੇ ਵਿਦਿਆਰਥੀਆਂ ਨੇ 68ਵੀਆਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਫਫੜੇ ਭਾਈਕੇ ਵਿਖੇ ਜੋਨ ਬੋਹਾ ਵੱਲੋਂ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਲੜਕਿਆਂ ਦੇ ਅੰਡਰ 14 ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ ਏਕਮਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਅੰਡਰ 17 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ ਜੈਸਮੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਲੜਕੀਆਂ ਦੇ ਅੰਡਰ 19 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਮਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬੋਹਾ ਸਕੂਲ ਦੇ ਖਿਡਾਰੀਆਂ ਨੇ ਅੱਜ ਤੱਕ ਰਾਈਫ਼ਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ 7 ਤਗਮੇ ਅਤੇ ਰਾਸ਼ਟਰ ਪੱਧਰ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਇੱਕ...