Shadow

Author: admin

ਚਾਰੂਮਿਤਾ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਚਾਰੂਮਿਤਾ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Punjab
ਮੋਗਾ, 21 ਅਗਸਤ ( 000 ) - ਸ਼੍ਰੀਮਤੀ ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਹਨਾਂ ਨੂੰ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਹ ਸਾਲ 2014 ਬੈਚ ਦੇ ਪੀ ਸੀ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਸੁਲਤਾਨਪੁਰ ਲੋਧੀ, ਸ਼ਾਹਕੋਟ, ਧਰਮਕੋਟ ਅਤੇ ਫਿਰੋਜ਼ਪੁਰ ਵਿਖੇ ਐੱਸ ਡੀ ਐੱਮ ਸਮੇਤ ਹੋਰ ਕਈ ਮਹੱਤਵਪੂਰਨ ਅਹੁਦਿਆਂ ਉੱਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅੱਜ ਅਹੁਦਾ ਸੰਭਾਲਣ ਮੌਕੇ ਉਹਨਾਂ ਦੱਸਿਆ ਕਿ ਉਹ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਰਜੋਰ ਯਤਨ ਕਰਨਗੇ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿੱਚ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਦੇਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਗਸਤ ਨੂੰ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਲਾਇਆ ਜਾਵੇਗਾ

Punjab
ਐੱਸ.ਏ.ਐੱਸ ਨਗਰ, 21 ਅਗਸਤ, 2024: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 22 ਅਗਸਤ 2024 ਨੂੰ ਰਾਮ ਮੰਦਰ ਭਵਨ, ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਹ ਮੈਗਾ ਪਲੇਸਮੈਂਟ ਕੈਂਪ ਐਸ.ਡੀ.ਐਮ, ਡੇਰਾਬਸੀ, ਡਾ. ਹਿਮਾਸ਼ੂ ਗੁਪਤਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਅਤੇ ਇਸ ਤਹਿਤ ਹੀ ਵੀਰਵਾਰ 22 ਅਗਸਤ 2024 ਨੂੰ ਮੈਗਾ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਨਾਮੀਂ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚ ਫੋਨ ਪੇਅ, ਹਿੰਦੂਜਾ ਹਾਊਸਿੰਗ ਫਾਇਨਾਂਸ, ਸੌਰਭ ਕੈਮੀਕਲਜ਼, ਕੇ.ਜੀ. ਟਰੇ...
ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਸੁੱਕਾ ਕੂੜਾ ਇਕਠਾ ਕਰਨ ਦੀ ਗਤੀਵਿਧੀ ਆਯੋਜਿਤ

ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਸੁੱਕਾ ਕੂੜਾ ਇਕਠਾ ਕਰਨ ਦੀ ਗਤੀਵਿਧੀ ਆਯੋਜਿਤ

Punjab
ਜਲਾਲਾਬਾਦ, 21 ਅਗਸਤ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਸਾਫ-ਸਫਾਈ ਦੇ ਮੱਦੇਨਜਰ ਚਲਾਈ ਗਈ ਸਪੈਸ਼ਲ ਡਰਾਈਵ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਪੰਜ ਦਿਨਾਂ ਮੁਹਿੰਮ ਦੇ ਤੀਜੇ ਦਿਨ ਅਨੁਸਾਰ ਨਗਰ ਕੌਂਸਲ ਜਲਾਲਾਬਾਦ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਸੁੱਕਾ ਕੂੜਾ ਇਕਠਾ ਕਰਨ ਦੀ ਗਤੀਵਿਧੀ ਕੀਤੀ ਗਈ। ਸੁੱਕੇ ਕੂੜੇ ਨੂੰ ਇਕੱਤਰ ਕਰਕੇ ਐਮ.ਆਰ.ਐਫ. ਸੈਂਟਰਾਂ ਤੱਕ ਪਹੁੰਚਾਇਆ ਗਿਆ। ਇਸ ਤੋਂ ਪਲਾਸਟਿਕ ਦੀਆਂ ਗੱਠਾ ਤਿਆਰ ਕਰਵਾਈਆਂ ਗਈਆਂ । ਰਜ ਸਾਧਕ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰ ਦਾ ਵੇਸਟ ਨਗਰ ਕੌਂਸਲ ਵੱਲੋਂ ਨਿਰਧਾਰਿਤ ਵੇਸਟ ਕੂਲੈਕਟਰ ਨੂੰ ਦਿੱਤਾ ਜਾਵੇ। ਉਨ੍ਹਾਂ ਨੇ “ਸਫਾਈ ਅਪਨਾਓ ਬਿਮਾਰੀ ਭਗਾਓ” ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਅਪੀਲ ਕੀਤੀ ਗਈ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਆਪਣੇ ਘ...
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ  ਗਠਨ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

Punjab
ਚੰਡੀਗੜ੍ਹ, 21 ਅਗਸਤ: ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ  ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ।  ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।...
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼ ; ਤਿੰਨ ਵਿਅਕਤੀ ਕਾਬੂ

Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੱਛਮੀ ਬੰਗਾਲ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਤਿੰਨ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਡਵੀਜਨ ਵੀ. ਨੀਰਜਾ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੋਵਨ ਸਾਹਾ, ਅਭਿਸ਼ੇਕ ਕੁਮਾਰ ਸਿੰਘ ਅਤੇ ਪਰਵੀਨ ਕੁਮਾਰ ਰਾਏ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੂੰ 49.60 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੀ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਸਾਈਬਰ ਧੋਖਾਧੜੀ ਕਰਨ ਵਾਲੇ ਨੇ ਕੰਪਨੀ ਦੇ ਅਕਾਊਂਟੈਂਟ ਨੂੰ ਮਾਲਕ, ਜੋ ਮੋਹਾਲੀ ਅਧਾਰਤ ਰੀਅਲਟਰ ਹੈ, ਦੀ ਡਿਸ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

National, Politics, Punjab
ਚੰਡੀਗੜ੍ਹ, 21 ਅਗਸਤ: ਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਦੇ ਬੱਚਿਆਂ ਲਈ 1500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਪਹਿਲਕਦਮੀ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰਯਾਸ ਭਵਨ ਵਿਖੇ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ -ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ - ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਆਉਣ-ਜਾਣ ਦੀ ਸਹੂਲਤ ਦੇਣ ਸਬੰਧੀ ਪ੍ਰਸਤਾਵ ਵੀ ਪੇਸ਼ ਕੀਤਾ ਹੈ। ਉਹਨਾਂ ਨੇ ਐਚ.ਆਈ.ਵੀ. ਨਾਲ ਜੂਝ ਰਹੇ ਵਿਅਕਤੀਆਂ ਲਈ ਅਨੁਕੂਲਿਤ ਪ੍ਰੋਗਰਾਮ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਉਦੇਸ਼ ਉਹਨਾਂ ਦੀ ਰ...
ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ

ਭਗਵੰਤ ਮਾਨ ਸਰਕਾਰ ਵੱਲੋਂ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਰਾਹੀਂ ਲੰਘਣ ਵਾਲਿਆਂ ਨੂੰ ਵੱਡੀ ਰਾਹਤ

National, Politics, Punjab
ਡੇਰਾਬੱਸੀ (ਐਸ.ਏ.ਐਸ. ਨਗਰ), 20 ਅਗਸਤ, 2024: ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਵਰਤੋਂ ਕਰਦੇ ਰੋਜ਼ਾਨਾ ਹਜ਼ਾਰਾਂ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁਬਾਰਕਪੁਰ ਵਿਖੇ ਭਾਂਖਰਪੁਰ-ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤੇ ਅਪਰੋਚ ਸੜ੍ਹਕ ਦੇ ਮੁੜ ਨਿਰਮਾਣ ਦੀ ਸ਼ੁਰੂਆਤ ਕਰਵਾਈ। ਇਹ ਕੰਮ ਰਿਕਾਰਡ ਛੇ ਮਹੀਨਿਆਂ ਵਿੱਚ 166.26 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ 126.26 ਲੱਖ ਰੁਪਏ ਦੇ ਫੰਡ ਜਾਰੀ ਕਰਕੇ ਸਥਾਨਕ ਵਾਸੀਆਂ ਦੀ ਵੱਡੀ ਮੰਗ ਨੂੰ ਮੰਨਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਭਾਂਖਰਪੁਰ ਦੌਰੇ ਦੌਰਾਨ ਇਸ ਆਰ ਯੂ ਬੀ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਦੀ ਵੱਡੀ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੇ ਉਸ ਮੌਕੇ ਭਰੋਸਾ ਦਿਵਾਇਆ ਸੀ ਕਿ ਲੋਕ ਹਿੱਤ ਵਿੱਚ ਰੇਲਵੇ ਅੰਡਰ ਬ੍ਰਿਜ ਦੇ ਪੇਵਮੈਂਟ ਤ...
ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਅਪਲਾਈ ਕਰਨ ਦਾ ਮੌਕਾ —ਡਿਪਟੀ ਕਮਿਸ਼ਨਰ

ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਅਪਲਾਈ ਕਰਨ ਦਾ ਮੌਕਾ —ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 21 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲਈ ਕੁਆਪਰੇਟਿਵ ਸੋਸਾਇਟੀ ਤੇ ਗ੍ਰਾਮ ਪ੍ਰਚਾਇਤਾਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ *ਤੇ ਸਬਸਿਡੀ ਲੈਣ ਲਈ 25 ਅਗਸਤ 2024 ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ *ਤੇ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com  *ਤੇ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਰਹਿੰਦ—ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਵੱਲੋ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿਲ, ਸੁਪਰ ਸੀਡਰ, ਬੇਲਰ, ਰੇਕ, ਸਰਬ ਮਾਸਟਰ/ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇ ਪਲਾਓ ਮਸ਼ੀਨਾਂ *ਤੇ ਸਰਕਾਰ ਵੱਲੋਂ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਆਪ...
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

International, National, Politics, Punjab
ਚੰਡੀਗੜ੍ਹ, 21 ਅਗਸਤ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ 'ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

National, Politics, Punjab
ਚੰਡੀਗੜ੍ਹ, 21 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਇੱਕ ਜੀਵਨ ਭਰ ਦਾ ਸਫ਼ਰ ਹੈ ਜੋ ਜਨਮ ਤੋਂ ਸ਼ੁਰੂ ਹੁੰਦਾ ਹੈ ਅਤੇ ਮੌਤ ਤੱਕ ਜਾਰੀ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇੱਕ ਲੈਕਚਰਾਰ ਦੇ ਤੌਰ 'ਤੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਇਹ ਸਿੱਖਣ ਦਾ ਜਨੂੰਨ ਹੀ ਹੈ ਜੋ ਉਨ੍ਹਾਂ ਨੂੰ ਅੱਜ ਦੇ ਸਥਾਨ ਤੱਕ ਲੈ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਅਕਤੀ ਦੀ ਆਰਥਿਕਤਾ ਦਾ ਸਿੱਖਿਆ ਵਿੱਚ ਮਾਮੂਲੀ ਭੂਮਿਕਾ ਹੁੰਦੀ ਹੈ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਹੁਨਰ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ। ਕੈਬਨਿਟ ਮੰਤਰੀ ਨੇ ਵਿਦਿਆਰਥੀ...