ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ
ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਨਥੇਹਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਜਨ ਸੁਣਵਾਈ ਕੈਂਪ ਦੌਰਾਨ ਸਾਂਝੀ ਕੀਤੀ।
ਇਸ ਮੌਕੇ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦ...








