Shadow

Author: admin

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

ਮਾਨ ਸਰਕਾਰ 2025 ਤੱਕ ਸੜਕ ਹਾਦਸਿਆਂ ਵਿਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ ‘ਤੇ ਕਾਰਜਸ਼ੀਲ: ਡਾ. ਬਲਬੀਰ ਸਿੰਘ

Punjab
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਜ਼ਿੰਦਗੀ ਬਚਾਉਣ ਦੇ ਮੁਢਲੇ ਕੀਮਤੀ ਸਮੇਂ (ਗੋਲਡਨ ਹਾਰਜ਼) ਦੌਰਾਨ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਅਰਸੇ ਦੌਰਾਨ ਸ਼ੁਰੂ ਕੀਤੀ ਗਈ "ਫ਼ਰਿਸ਼ਤੇ ਸਕੀਮ", "ਸੜਕ ਸੁਰੱਖਿਆ ਫੋਰਸ" ਦਾ ਗਠਨ ਅਤੇ ਸਿਹਤ ਵਿਭਾਗ ਨੂੰ ਨਵੀਆਂ ਐਂਬੂਲੈਂਸਾਂ ਮੁਹੱਈਆ ਕਰਵਾਉਣਾ ਇਸ ਦਿਸ਼ਾ ਵਿੱਚ ਚੁੱਕੇ ਗਏ ਅਹਿਮ ਕਦਮ ਹਨ। ਇਥੇ ਮਗਸੀਪਾ ਵਿਖੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ "ਪੰਜਾਬ ਸੜਕ ਸੁਰੱਖਿਆ ਕੌਂਸਲ" ਵੱਲੋਂ ਕਰਵਾਈ ਗਈ ਇੱਕ ਦਿਨਾ "ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ" ਸਬੰਧੀ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ 2025 ਤੱਕ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮੌਤਾਂ ਦੀ ਦਰ 50 ਫ਼ੀਸਦੀ ਤੱਕ ਘਟਾਉਣ ਲਈ ਜੰਗੀ ਪੱਧਰ 'ਤੇ ਕਾਰਜਸ਼ੀਲ ਹੈ ਅਤ...
ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਲਾਗੂ ਕਰਨ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਮੋਹਰੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ/ਮਲੋਟ (ਸ੍ਰੀ ਮੁਕਤਸਰ ਸਾਹਿਬ) 20 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਉਥਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਕਿਉਂਕਿ ਰੰਗਲੇ ਪੰਜਾਬ ਦੇ ਸੰਕਲਪ ਦੀ ਸਿੱਧੀ ਲਈ ਲਾਜਮੀ ਹੈ ਕਿ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ। ਇਹ ਸ਼ਬਦ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਲਾਭਪਾਤਰੀਆਂ ਨੂੰ ਵਿੱਤੀ ਲਾਭ ਦੇਣ ਲਈ ਚੈਕ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਆਖੇ। ਇਸ ਮੌਕੇ ਉਨ੍ਹਾਂ ਨੇ ਆਖਿਆ ਕਿ ਹੁਣ ਤੱਕ ਕਰੀਬ 3 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਰੂਰੀ ਹੈ ਕਿ ਜੋ ਸਮਾਜ ਵਿਚ ਪਿੱਛੇ ਛੁੱਟ ਗਏ ਹਨ ਉਨ੍ਹਾਂ ਦੀ ਸਰਕਾਰ ਮਦਦ ਕਰੇ ਅਤੇ ਉਨ੍ਹਾਂ ਨੂੰ ਵੀ ਸਮਾਜ ਦ...
70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

70311 ਡੀਲਰਾਂ ਨੇ ਓ.ਟੀ.ਐਸ-3 ਦਾ ਲਾਭ ਉਠਾਇਆ, ਸਰਕਾਰੀ ਖਜ਼ਾਨੇ ‘ਚ ਆਏ 164.35 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 20 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੰਬਰ 2023 ਵਿੱਚ ਸ਼ੁਰੂ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (ਓ.ਟੀ.ਐਸ-3) ਦਾ ਕੁੱਲ 70,311 ਡੀਲਰਾਂ ਨੇ ਲਾਭ ਉਠਾਇਆ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਓ.ਟੀ.ਐਸ.-3 ਦੇ ਨਤੀਜੇ ਵਜੋਂ ਸਰਕਾਰੀ ਖਜ਼ਾਨੇ ਵਿੱਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸ ਦੇ ਉਲਟ 31,768 ਮਾਮਲਿਆਂ ਵਿੱਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਜੁਟਾ ਪਾਈਆਂ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ-3 ਤਹਿਤ ਇੱਕ ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100% ਛੋਟ ਦਾ ਲਾਭ ਉਠਾਇਆ, ਜਿਸ ਦੇ ਨਤੀਜੇ ਵ...
ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

ਬਲਾਕ ਫ਼ਰੀਦਕੋਟ ਵਿਖੇ ਚਾਰ ਰੋਜ਼ਾ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸ਼ੁਰੂ : ਬੀ.ਡੀ.ਪੀ.ਓ.

National, Politics, Punjab
ਫ਼ਰੀਦਕੋਟ 20 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੀ ਸਾਂਝੀ ਯੋਗ ਅਗਵਾਹੀ ਹੇਠ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਦਫ਼ਤਰ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ.ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਨਿਰਮਲ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਦੱਸਿਆ ਕਿ ਅੱਜ ਪਹਿਲੇ ਸਿਖਲਾਈ ਕੈਂਪ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।

National, Politics, Punjab
ਫਰੀਦਕੋਟ 20 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਨੇਹਾ ਰਾਣੀ ਅਤੇ ਥਾਣਾ ਸਾਦਿਕ ਪੁਲਿਸ ਵਿਭਾਗ ਤੋਂ ਨਗਿੰਦਰ ਸਿੰਘ ਅਤੇ ਰਸਾਲ ਸਿੰਘ ਵੱਲੋਂ ਸਾਦਿਕ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।  ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਨ੍ਹਾਂ ਇਹ ਵੀ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨ...
ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

National, Politics, Punjab
ਫਰੀਦਕੋਟ 20 ਅਗਸਤ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਾਤਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ, ਚੰਦਬਾਜਾ, ਮਚਾਕੀ ਮੱਲ ਸਿੰਘ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਆਪਣੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਜਿਲ੍ਹੇ ਦੇ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀ ਵੀ ਦਿੱਖ ਬਦਲੀ ਜਾਵੇ ਅਤੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਖੁਦ ਸਮੇਂ ਸਮੇਂ ਤੇ ਪਿੰਡਾਂ ਵਿੱਚ ਜਾਂਦੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਿੰਡਾਂ ਵਿੱਚ ਗਲੀਆਂ ਨਾਲੀਆਂ ਦੀ ਉਸਾਰੀ ਤੋਂ ਬਿਨ੍ਹਾਂ ਪਿੰਡ ਮਚਾਕੀ ਮੱਲ ਸਿੰਘ ਵਿਖੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹ...
ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਵਲੋਂ ਕਲੱਬ ਦੀ ਕਾਰਜਕਾਰਨੀ ਦਾ ਐਲਾਨ

ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਵਲੋਂ ਕਲੱਬ ਦੀ ਕਾਰਜਕਾਰਨੀ ਦਾ ਐਲਾਨ

National, Politics, Punjab
ਕੋਟਕਪੂਰਾ, 20 ਅਗਸਤ (       ) ਸਥਾਨਕ  ਲੋਕਾਂ ਦੀ ਸਮੂਲੀਅਤ ਨਾਲ ਲੋਕ ਭਲਾਈ ਦੇ ਕੰਮਾਂ ਲਈ ਬਣਾਏ ਗਏ ਗੁੱਡ ਮੌਰਨਿੰਗ ਕਲੱਬ ਦੇ ਜਨਰਲ ਇਜਾਲਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਅਗਲੇ ਤਿੰਨ ਸਾਲਾਂ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਚੀਫ ਪੈਟਰਨ ਬਣਾਇਆ ਗਿਆ ਹੈ। ਇਸ ਚੌਣ ਦੇ ਨਾਲ ਹੀ ਡਾ ਮਨਜੀਤ ਸਿੰਘ ਢਿੱਲੋਂ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਥਾਪਿਆ ਗਿਆ ਹੈ। ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਸਰਪ੍ਰਸਤ, ਪੱਪੂ ਲਹੌਰੀਆ ਨੂੰ ਚੇਅਰਮੈਨ, ਸੁਨੀਲ ਕੁਮਾਰ ਬਿੱਟਾ ਗਰੋਵਰ ਨੂੰ ਉਪ ਚੇਅਰਮੈਨ, ਸੁਰਿੰਦਰ ਸਿੰਘ ਸਦਿਉੜਾ ਨੂੰ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਪ੍ਰੋ. ਐੱਚ ਐੱਸ ਪਦਮ, ਖਜਾਨਚੀ ਜਸਕਰਨ ਸਿੰਘ ਭੱਟੀ, ਪ੍ਰੈਸ ਸਕੱਤਰ ਗੁਰਮੀਤ ਸਿੰਘ ਮੀਤਾ, ਸੋਮਨਾਥ ਅਰੋੜਾ ਨੂੰ ਪੀ.ਆਰ.ਓ ਬਣਾਇਆ ਗਿਆ ਹੈ।ਇਸ ਵਾਰ ਗਵਰਨਿੰਗ ਕੌਂਸਲ ਤੋਂ ਇਲਾਵਾ ਵੱਖ ਵੱਖ ਕਿਸਮ ਦੀਆਂ ਸੱਤ ਹੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ, ਸਾਰੀਆਂ ਕਮੇਟੀਆਂ ਦੇ ਬਕਾਇਦਾ ਕਨਵੀਨਰ ਵੀ ਨਿਯੁਕਤ ਕੀਤੇ ਗਏ ਹਨ। ਆਪਣੇ ਸੰਬੋਧਨ ਦੌਰਾਨ ਡਾ ਢਿੱਲੋਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਪੀਕਰ ਸੰਧਵਾਂ ਵ...
ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ

ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ

National, Politics, Punjab
ਫਿਰੋਜ਼ਪੁਰ 20 ਅਗਸਤ ( )ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਦੇਵ ਸਮਾਜ ਆਫ ਐਜੁਕੇਸ਼ਨ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਪੋਂਸਪਰਸ਼ਿਪ/ਫੋਸਟਰ ਕੇਅਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹੁੰਦੇ ਹਨ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜਿਸ ਤਹਿਤ  40 ਅਨਾਥ, ਬੇਸਹਾਰਾ, ਲੋੜਵੰਦ ਬੱਚਿਆਂ ਨੂੰ ਸਪੋਰਸ਼ਿਪ ਸਕੀਮ ਦੀ ਵਿੱਤੀ ਸਹਾਇਤਾ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ|  ਇਸ ਮੌਕੇ ਜ਼...
ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ  ਮੀਟਿੰਗ ਆਯੋਜਿਤ

ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ ਆਯੋਜਿਤ

National, Politics, Punjab
ਮੋਗਾ 20 ਅਗਸਤ ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰਖਿਅੱਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ, ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸ਼ਲ ਮੋਗਾ ਦੀ 25 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਕੱਤਰ-ਕਮ-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਮੈਬਰ ਵਜੋਂ ਸ਼੍ਰੀ ਚਿਰਨਜੀਵ ਸਿੰਘ, ਲੀਡ ਡਿਸਟ੍ਰਿਕ ਮੈਨੇਜਰ ਸਮੇਤ ਨਾਮਜ਼ਦ ਉਦਯੋਗਪਤੀ ਵੀ ਸ਼ਾਮਲ ਹੋਏ। ਕੌਂਸਲ ਦੀ ਮੀਟਿੰਗ ਵਿੱਚ ਅੱਜ ਦੋ ਡੀਲੇਡ ਪੇਮੈਂਟ ਦੇ ਕੇਸ ਲਿਸਟਿੰਗ ਕੀਤੇ ਗਏ। ਇਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪੱਧਰੀ ਮਾਇਕਰੋ ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸਲ, ਮੋਗਾ ਵਲੋ ਕੰਸੀਲੇਸ਼ਨ ਪ੍ਰੋਸੀਡਿੰਗ ਸ਼ੁਰੂ ਕਰ ਦਿੱਤੀ ਗਈ ਸੀ। ਪਰ ਕਲੇਮੈਂਟ ਅਤੇ ਰਿਸਪਾਂਡੈਂਟ ਵਿੱਚ ਸੈਟਲਮੈਂਟ ਦਾ ਕੰਪਨੈਂਟ ਨਾ ਹੋਣ ਕਾਰਣ, ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕਾਂਸੀਲੇਸ਼ਨ ਪ੍ਰੋਸੀਡਿੰਗ ਟਰਮੀਨੇਟ ਕਰਕੇ ਆਰਬੀਟਰੇਸ਼ਨ ਪ੍ਰੋਸੀਡਿੰਗ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਗਏ। ਚੇਅਰਮ...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

National, Politics, Punjab
ਅਬੋਹਰ 20 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਅਬੋਹਰ ਦੇ ਆਭਾ ਸਿਟੀ ਸਕੇਰ ਵਿੱਚ ਬਣੀ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਪੰਜਾਬ ਸਰਕਾਰ ਵੱਲੋਂ ਬਣਾਈ ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਕਮਿਸ਼ਨਰ ਨਗਰ ਨਿਗਮ ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਸਥਾਪਿਤ ਇਸ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ 120 ਵਿਦਿਆਰਥੀਆਂ ਦੇ ਪੜ੍ਹਨ ਲਈ ਬੈਠਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਬਚਿਆਂ ਦੇ ਪੜ੍ਹਨ ਲਈ ਪਹਿਲਾ 4-4 ਘੰਟੇ ਦਾ ਸਲਾਟ ਬਣਾਇਆ ਗਿਆ ਸੀ ਪਰ ਹੁਣ ਇਸ ਵਿੱਚ 6-6 ਘੰਟੇ ਦਾ ਸਲਾਟ ਕਰ ਦਿੱਤਾ ਗਿਆ ਗਿਆ ਹੈ। ਉਹਨਾਂ ਨੇ ਦੱਸਿਆ ਕਿ ਇਹ ਲਾਈਬ੍ਰੇਰੀ ਪੂਰੀ ਤਰ੍ਹਾਂ ਏਸੀ ਅਤੇ ਸ਼ਾਨਦਾਰ ਮਾਹੌਲ ਵਿੱਚ ਤਿਆਰ ਕੀਤੀ ਗਈ ਹੈ ਅਤੇ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤ...