Shadow

Author: admin

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੇ ਹੋਈ ਸੀਵਰੇਜ ਦੀ ਸਫਾਈ

National, Politics, Punjab
ਫਰੀਦਕੋਟ 20 ਅਗਸਤ, ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਡਾ. ਅੰਬੇਦਕਰ ਨਗਰ, ਸੁਖਚੈਨਪੁਰਾ ਬਸਤੀ ਜੈਤੋ ਦੇ ਸੀਵਰੇਜ ਦੇ ਓਵਰਫਲੋਅ ਹੋਣ ਕਾਰਨ ਲੋਕ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਨ। ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕ ਤੇ ਫੈਲ ਜਾਣ ਕਾਰਨ ਲੋਕਾਂ ਨੂੰ ਲੰਘਣ ਵਿੱਚ ਤਾਂ ਪ੍ਰੇਸ਼ਾਨੀ ਆਉਂਦੀ ਹੈ ਨਾਲ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਜਿਸ ਦੇ ਕਾਰਵਾਈ ਕਰਦਿਆਂ ਉਨ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਅਤੇ ਬਰਸਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੀਵਰੇਜ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਪਾਣੀ ਦਾ ਵਹਾਅ ਬਿਨ੍ਹਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲ...
ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ

ਸੁਨੀਤਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਦਾ ਅਹੁਦਾ

National, Politics, Punjab
ਫ਼ਿਰੋਜ਼ਪੁਰ 20 ਅਗਸਤ 2024 ਸ਼੍ਰੀਮਤੀ ਸੁਨੀਤਾ ਰਾਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ। ਐਲੀਮੈਂਟਰੀ ਵਿੰਗ ਵਿੱਚ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ 'ਤੇ ਲੜਕੀਆਂ ਦੀ ਪੜ੍ਹਾਈ ਲਈ ਮਦਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼੍ਰੀਮਤੀ ਸੁਨੀਤਾ ਰਾਣੀ ਪਤਨੀ ਸ਼੍ਰੀ ਵਿਕਾਸ ਮਹਿਤਾ ਵੱਲੋਂ ਆਪਣੀ ਪਹਿਲੀ ਨਿਯੁਕਤੀ ਬਤੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੁਰੂਸਰ ਵਿਖੇ ਜੁਆਇਨ ਕੀਤੀ ਗਈ। ਉਸ ਉਪਰੰਤ ਉਨ੍ਹਾਂ ਵੱਲੋਂ ਬਤੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ...
ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

National, Politics, Punjab
ਮੋਗਾ, 20 ਅਗਸਤ (000) - ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2024 ਤੋਂ ਐੱਨ ਆਰ ਆਈ ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਂਊਟਰ ਸਾਈਨ ਕਰਵਾਉਣ ਲਈ E-Sanad Portal (http://esanad.nic.in) ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਂਊਟਰ ਸਾਈਨ ਹੋਣ ਉਪਰੰਤ ਦਸਤਾਵੇ...
“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 20 ਅਗਸਤ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ "ਊਰਜਾ ਸੰਭਾਲ" ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ।  ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ ਦੇ ਵੱਖ-ਵੱਖ ਸਾਧਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਸੂਰਜੀ ਊਰਜਾ ਅਤੇ ਜ਼ਮੀਨਦੋਜ਼ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੀ ਕਰਨ ਕੰਧਾਰੀ, ਪ੍ਰੋਗਰਾਮ ਕੋਆਰਡੀਨੇਟਰ (PEDA) ਨੇ ਘਰੇਲੂ ਅਤੇ ਖੇਤ ਪੱਧਰ 'ਤੇ ਸੂਰਜੀ ਊਰਜਾ ਦੀ ਸੰਭਾਵਨਾ ਨੂੰ ਵਰਤਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ੍ਰੀ ਰਾਹੁਲ ਜਾਂਗਿਡ, ਊਰਜਾ ਪ੍ਰਬੰਧਕ (ਬਿਊਰੋ ਆਫ਼ ਐਨਰਜੀ ਐਫੀਸ਼ੈ...
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

National, Politics, Punjab
ਅਜੀਤਵਾਲ/ਮੋਗਾ/ਬਾਘਾਪੁਰਾਣਾ, 20 ਅਗਸਤ (000) - ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ। ਇਸ ਉਪਰੰਤ ਬਾਘਾਪੁਰਾਣਾ ਵਿਖੇ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ...
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ ਆਧਾਰ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 20 ਅਗਸਤ, 2024: ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਦੀਪਾਂਕਰ ਗਰਗ, ਪੀ.ਸੀ.ਐਸ, ਐਸ.ਡੀ.ਐਮ, ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਹੋਈ। ਮਧੁਰ ਬਾਂਸਲ, ਪ੍ਰੋਜੈਕਟ ਮੈਨੇਜਰ ਯੂ ਆਈ ਡੀ ਏ ਆਈ, ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਊ ਆਰ (QR) ਕੋਡ ਦੀ ਵਰਤੋਂ ਬਾਰੇ ਚਰਚਾ ਕੀਤੀ। ਐਸ.ਡੀ.ਐਮ ਦੀਪਾਂਕਰ ਗਰਗ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਏ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ 'ਤੇ ਲਾਜ...
ਡਿਪਟੀ ਕਮਿਸ਼ਨਰ ਨੇ ਮਾਈਨਿੰਗ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Politics, Punjab
ਫਾਜ਼ਿਲਕਾ, 20 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਹ ਯਕੀਨੀ ਬਣਾਇਆ ਜਾ ਰਿਹਾ ਕਿ ਰੇਤ ਦੀ ਮਾਈਨਿੰਗ ਮਨਜੂਰਸ਼ੁਦਾ ਖੱਡਾਂ ਤੋਂ ਹੀ ਹੋ ਰਹੀ ਹੋਵੇ, ਇਸ ਤਹਿਤ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿਆਰ ਕੀਤੀ ਗਈ ਜ਼ਿਲ੍ਹਾ ਪਧਰੀ ਸਰਵੇਅ ਰਿਪੋਰਟ ਵਿਚ ਜਿਲ੍ਹਾ ਫਾਜਿਲਕਾ ਵਿਖੇ ਆਪਣੀ ਜਮੀਨ ਵਿੱਚੋਂ ਰੇਤੇ ਦੀ ਮਾਈਨਿੰਗ ਕਰਵਾਉਣ ਦੇ ਜਮੀਨ ਮਾਲਕਾਂ ਵੱਲੋਂ ਅਰਜੀਆਂ ਦਿੱਤੀਆਂ ਗਈਆਂ ਹਨ ਜਿਸ ਵਿਚ ਜ਼ਿਲ੍ਹੇ ਦੇ ਜਮੀਨ ਮਾਲਕਾਂ ਵੱਲੋਂ ਪ੍ਰਤੀ ਬੇਨਤੀ ਦਿੱਤੀ ਗਈ ਹੈ।  ਪ੍ਰੇਤੀ ਬੇਨਤੀ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ, ਇਸ ਦੇ ਮਦੇਨਜਰ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਪੱਧਰੀ ਸਰਵੇਅ ਰਿਪੋਰਟ ਤਿਆਰ ਕਰਕੇ ਮਨਜੁਰਸ਼ੁਦਾ ਖੱਡਾਂ ਚਲਾਉਣ ਦੀ ਯੋਜਨਾ ਕਾਰਵਾਈ ...
ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 19 ਅਗਸਤ: ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ। ਡਾ. ਬਲਬੀਰ ਸਿੰਘ, ਜਿਨ੍ਹਾਂ ਦੇ ਨਾਲ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਬੰਗਾ ਤੋਂ ਵਿਧਾਇਕ  ਡਾ: ਸੁਖਵਿੰਦਰ ਕੁਮਾਰ ਸੁੱਖੀ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਰਾਜੀਵ ਸੂਦ,  ਸਕੱਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਐਮ.ਡੀ. (ਪੀ.ਐਸ.ਐਚ.ਸੀ ) ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ...
ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

National, Politics, Punjab
ਚੰਡੀਗੜ੍ਹ, 19 ਅਗਸਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿ...
ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

National, Politics, Punjab
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ "ਪੰਜਾਬ 'ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ" 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਰਕਸ਼ਾਪ ਦਾ ਉਦਘਾਟਨ ਕਰਨਗੇ ਜਦਕਿ ਟਰਾਂਸਪੋਰਟ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ (ਐਸ.ਡੀ.ਐਮ. ਅਤੇ ਇਸ ਤੋਂ ਉੱਪਰ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ (ਡੀ.ਐੱਸ.ਪੀ. ਅਤੇ ਇਸ ਤੋਂ ਉੱਪਰ), ਸਿਹਤ ਵਿਭਾਗ ਦੇ ਅਧਿਕਾਰੀ...