ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 08 ਸਤੰਬਰ ਤੱਕ ਮਨਾਇਆ ਜਾ ਰਿਹੈ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ
ਮਾਨਸਾ, 19 ਅਗਸਤ:
ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 08 ਸਤੰਬਰ ਤੱਕ ਕੋਰਨੀਅਲ ਅੰਨ੍ਹਾਪਣ, ਕੋਰਨੀਅਲ ਟਰਾਂਸਪਲਾਂਟ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ, ਉਨ੍ਹਾਂ ਨੂੰ ਮੌਤ ਉਪਰੰਤ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੋਰਨੀਆ (ਅੱਖ ਦੀ ਪੁਤਲੀ) ਦੀ ਬਿਮਾਰੀ ਤੋਂ ਅੰਨ੍ਹਾਪਣ ਭਾਰਤ ਵਿੱਚ ਇੱਕ ਪ੍ਰਮੁੱਖ ਜਨਤਕ ਸਿਹਤ ਸਮੱਸਿਆ ਹੈ। ਭਾਰਤ ਵਿੱਚ ਪ੍ਰਤੀ ਸਾਲ 01 ਲੱਖ ਕੋਰਨੀਅਲ ਟਰਾਂਸਪਲਾਂਟ ਕਰਨ ਲਈ 02 ਲੱਖ 70 ਹਜ਼ਾਰ ਦਾਨੀਆਂ ਦੀਆਂ ਅੱਖਾਂ ਦੀ ਲੋੜ ਦਾ ਅਨੁਮਾਨ ਹੈ, ਜੋ ਕਿ ਦਾਨੀ ਅੱਖਾਂ ਦੀ ਮੌਜੂਦਗੀ ਤੋਂ ਲਗਭਗ 4 ਗੁਣਾ ਵੱਧ ਹੈ। ਮਨੁੱਖੀ ਅੱਖਾਂ ਦੀ ਮੰਗ ਅਤੇ ਸਪਲਾਈ ਵਿੱਚ ਵੱਡਾ ਫਰਕ ਇੱਕ ਚੁਣੌਤੀ ਹੈ, ਇਸ ਦੇ ਲਈ ਆਮ ਲੋਕਾਂ ਵਿਚ ਜਾਗਰੂਕਤਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਕੋਰਨੀਆਂ ਅੱਖ ਦੀ ਕੱਚ ਵਰਗੀ ਸਭ ਤੋਂ ਬਾਹਰ ਦੀ ਪਾਰਦਰਸ਼ੀ ਪਰਤ ਹੁੰਦੀ ਹੈ। ਕੋਰਨੀਆਂ ਵਿਚੋਂ ਹੀ ਸਾਡੇ ਅੱਖ ਦੇ ਅੰਦਰ ਰੋਸ਼ਨੀ ਜਾਂਦੀ ਹੈ, ਜਿਸ ਕਾਰਨ ਅਸੀਂ ਦੇਖਦੇ ਹਾਂ, ਸੱਟ ਲੱਗਣ ...







