Shadow

Author: admin

ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab
ਲੁਧਿਆਣਾ, 17 ਜੁਲਾਈ (000) - ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ  ਢੰਡਾਰੀ ਕਲਾਂ ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 11.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਹੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ ਦੇ ਵਸਨੀਕ ਪਹਿਲਾਂ ਵੀ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਲੋਕਾਂ ਦੀ ਸਾਰ ਲਈ ਹੈ। ਇਸ ਮੌਕੇ ਆਪ ਵਲੰਟੀਅਰ ਬਲਵੀਰ ਭੋਲਾ ,ਰਾਜੂ ਢੰਡਾਰੀ, ਸੁਖਦੇਵ ਢੰਡਾਰੀ, ਬਲਜੀਤ ਢੰਡਾਰੀ, ਬਿੰਦਰ ਗਰਚਾ , ਚੀਮਾ ਡੇਅਰੀ,ਪਾਲੀ ਕਵਾਰੀਆ ਧਰਮਪਾਲ, ਬਲਕਾਰ ਸਿੰਘ, ਜੱਸੀ ਗਿਆਸਪੁਰਾ , ਭੋਲਾ ਮਾਨ  ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।...
ਵਧੀਕ ਡਿਪਟੀ ਕਮਿਸ਼ਨਰ ਨੇ  ਆਜ਼ਾਦੀ ਦਿਹਾੜੀ ਮੌਕੇ ਯੋਗ ਪ੍ਰਦਰਸ਼ਨ ਕਰਨ ਤੇ ਯੋਗਾ ਟੀਮ ਨੂੰ ਕੀਤਾ ਸਨਮਾਨਿਤ

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੀ ਮੌਕੇ ਯੋਗ ਪ੍ਰਦਰਸ਼ਨ ਕਰਨ ਤੇ ਯੋਗਾ ਟੀਮ ਨੂੰ ਕੀਤਾ ਸਨਮਾਨਿਤ

Punjab
ਫਾਜ਼ਿਲਕਾ 17 ਅਗਸਤ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਕਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਯੋਗਾ ਦੀ ਮਹੱਤਤਾ ਤੇ ਇਸਦੇ ਫਾਇਦਿਆਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨ ਲਈ 15 ਅਗਸਤ ਨੂੰ ਆਜ਼ਾਦੀ ਦਿਹਾੜੀ ਮੌਕੇ ਯੋਗਾ ਟੀਮ ਵੱਲੋਂ ਵੱਖ ਵੱਖ ਯੋਗ ਪ੍ਰਦਰਸ਼ਨ ਕੀਤੇ ਗਏ ਜਿਸ ਨੂੰ ਮੁੱਖ ਮਹਿਮਾਨ ਸਮੇਤ  ਹਾਜ਼ਰੀਨ ਨੇ ਖੂਬ ਪਸੰਦ ਕੀਤਾ |ਯੋਗਾ ਟੀਮ ਦੀ ਹੌਸਲਾ ਅਫਜਾਈ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਜਨ. ਰਾਕੇਸ਼ ਕੁਮਾਰ ਪੋਪਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗਾ ਟੀਮ ਨੂੰ ਸਨਮਾਨਿਤ ਕੀਤਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਫਾਜ਼ਿਲਕਾ ਅੰਦਰ 140 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਗਾ ਪ੍ਰਤੀ ਦਿਲਚਸਪੀ ਦਿਖਾਉਂਦਿਆਂ ਜ਼ਿਲ੍ਹੇ ਅੰਦਰ 4 ਹਜਾਰ ਤੋਂ ਵੱਧ ਲੋਕਾਂ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ।  ਉਨ੍ਹਾਂ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਅਧੀਨ ਟ੍ਰੇਨਰਾਂ ਵੱਲੋਂ ਵੱ...
19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

19 ਤੋਂ 23 ਅਗਸਤ ਤੱਕ ਨਗਰ ਕੌਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਵੱਲੋਂ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਰਾਕੇਸ਼ ਕੁਮਾਰ ਪੋਪਲੀ

Punjab
ਫਾਜ਼ਿਲਕਾ, ਜਲਾਲਾਬਾਦ 17 ਅਗਸਤ ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ *ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਸਾਫ-ਸਫਾਈ ਦਾ ਹਰ ਕਿਸੇ ਨੂੰ ਮਹੱਤਵ ਸਮਝਣਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ )  ਨੇ ਕਿਹਾ ਕਿ 19 ਤੋਂ 23 ਅਗਸਤ ਤੱਕ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਨਗਰ ਕੌਂਸਲ ਫਾਜ਼ਿਲਕਾ ਤੇ ਜਲਾਲਾਬਾਦ ਅਤੇ ਨਗਰ ਪੰਚਾਇਤ ਅਰਨੀਵਾਲਾ ਦੇ ਸਟਾਫ ਵੱਲੋਂ ਗਾਰਬੇਜ ਵਲਨੇਰੇਬਲ ਪੁਆਇੰਟਾਂ ਨੂੰ ਪੱਕੇ ਤੌਰ *ਤੇ ਹਟਾਉਣ ਦੇ ਨਾਲ-ਨਾਲ ਕੂੜੇ ਪ੍ਰਬੰਧਨ ਤਹਿਤ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ਸਾਫ-ਸਫਾਈ ਦੀ ਮਹੱਤਤਾ ਸਬੰਧੀ ਪ੍ਰੇਰਿਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ...
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Punjab
ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼...
ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

Punjab
ਫ਼ਰੀਦਕੋਟ 17 ਅਗਸਤ,2024  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਸ੍ਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਆਫਿਸ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ. ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਅਤੇ ਸਬੰਧਿਤ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਇਕ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ) ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਪਿੰਡਾਂ ਦਾ ਵਿਕਾਸ ਸਹੀ ਢੰਗ ਨ...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ

Punjab
ਫ਼ਿਰੋਜ਼ਪੁਰ, 17 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ,...
19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ ਖੁੱਲ੍ਹਣਗੇ : ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।...
ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਲੋਕ...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

National, Politics, Punjab
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

National, Politics, Punjab
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।                ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ...