ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ
ਐੱਸ.ਏ.ਐੱਸ. ਨਗਰ, 16 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕ
ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਸ਼ਹਿਰ ਦੇ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ 'ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਬੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ
ਐਸ.ਏ.ਐਸ. ਨਗਰ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦੇ ਗੰਦੇ ਪਾਣੀ ਦਾ ਲਖਨੌਰ ਚੋਅ ਵਿੱਚ ਦਾਖਲ ਹੋਣ ਦੀ ਸਮੱਸਿਆ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੀ। ਇਸ ਮਸਲੇ ਦਾ ਹੱਲ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ.ਏ.ਐਸ. ਨਗਰ ਨ...








