ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ
ਅਬੋਹਰ 16 ਅਗਸਤ
ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ।
ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ 'ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ।
ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆ...








