ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ

ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ
ਫਾਜ਼ਿਲਕਾ, 28 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ ਰੋੜਾਂ ਵਾਲੀ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕੀਤੇ ਗਏ। ਇੰਨ੍ਹਾਂ ਦੀ ਪ੍ਰਧਾਨਗੀ ਵਿਜੀਲੈਂਸ ਵਿਭਾਗ ਦੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕੀਤੀ।
ਇਸ ਮੌਕੇ ਡੀਐਸਪੀ ਸ: ਗੁਰਿੰਦਰਜੀਤ ਸਿੰਘ ਸੰਧੂ ਨੇ ਕਿਹਾ, ”ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।” ਇਸੇ ਉਦੇਸ਼ ਨਾਲ ਇਹ ਸੈਮੀਨਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।
ਇਸ ਮੌਕੇ ਇੰਸਪੈਕਟਰ ਚੰਦਰ ਸ਼ੇਖਰ  ਨੇ ਦੱਸਿਆ ਕਿ ਇੱਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2022 ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਲੋਕ ਇਸ ਨੰਬਰ ਤੇ ਭ੍ਰਿਸ਼ਟਾਚਾਰੀਆਂ ਸਬੰਧੀ ਸੂਚਨਾ ਦੇ ਸਕਦੇ ਹਨ ਜਾਂ ਹੈਲਪਲਾਈਨ ਨੰਬਰ 1800-1800-1000 ਤੇ ਕਾਲ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਨੇ ਸਰਕਾਰ ਦੀਆਂ ਆਨਲਾਈਨ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਫਾਜ਼ਿਲਕਾ ਵਿਖੇ ਐਮਆਰ ਕਾਲਜ ਦੇ ਪ੍ਰਿੰਸੀਪਲ ਸ੍ਰੀ ਰਾਜੇਸ ਕੁਮਾਰ ਅਤੇ ਰੋੜਾਂਵਾਲੀ ਵਿਖੇ ਸਕੂਲ ਪ੍ਰਿੰਸੀਪਲ ਸ੍ਰੀ ਪੂਰਨ ਦਾਸ ਅਤੇ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *