Tuesday, March 10
Shadow

ਮਤਦਾਨ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ

ਫ਼ਰੀਦਕੋਟ 6 ਅਪ੍ਰੈਲ,2024
ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ  ਕਿ ਭਾਰਤ ਚੋਣ ਆਯੋਗ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ਤੇ ਰੋਕ ਲਗਾਈ ਗਈ ਹੈ ।
 ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਪੰਜਾਬ ਵਿੱਚ ਮਤਦਾਨ 1 ਜੂਨ 2024 ਨੂੰ ਹੋਣਾ ਹੈ ਇਸ ਲਈ 31 ਮਈ 2024 ਅਤੇ 1 ਜੂਨ 2024 ਦੇ ਅਖਬਾਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ) , ਅਤੇ ਏ.ਆਰ.ਓਜ (ਸਬੰਧਤ ਐਸ.ਡੀ.ਐਮਜ) ਤੋਂ ਅਪਰੂਵ ਕਰਾਉਣਾ ਲਾਜ਼ਮੀ ਹੈ।
ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖਤੀ ਨਾਲ ਪਾਲਣ ਕਰਨ। ਉਹਨਾਂ ਕਿਹਾ ਕਿ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ।
ਉਹਨਾਂ ਆਖਿਆ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ  ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ (ਪੂਰਵ ਮਨਜ਼ੂਰੀ )ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮ.ਸੀ.ਐਮ.ਸੀ. (ਏ ਆਰ.ਓ)ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।
ਉਨ੍ਹਾਂ  ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਮ.ਸੀ.ਐਮ.ਸੀ ਕਮੇਟੀ ਵੱਲੋਂ ਲਗਾਤਾਰ ਨਜਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇੰਨ੍ਹਾਂ ਦਾ ਖਰਚਾ ਵੀ ਉਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋ਼ਸਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜਰਸਾਨੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *