ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਨਗਰ ਕੋਸਲਾਂ ਦੇ ਸਫਾਈ ਕਰਮਚਾਰੀ

ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ ()

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਇੱਥੇ ਪੁੱਜਦੀਆਂ ਹਨ। ਹੋਲਾ ਮਹੱਲਾ 2025 ਦੌਰਾਨ ਸਮੁੱਚੇ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਰਹਿਣ ਵਾਲੇ ਨਗਰ ਕੋਂਸਲਾਂ ਦੇ ਸਫਾਈ ਕਰਮਚਾਰੀਆਂ ਨੇ ਮੇਲਾ ਖੇਤਰ ਨੂੰ ਗੰਦਗੀ ਮੁਕਤ ਰੱਖਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਹੈ।

   ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਵੱਲੋਂ ਦਿੱਤੇ ਨਿਰਦੇਸ਼ ਦੀ ਪਾਲਣਾ ਕਰਦੇ ਹੋਏ ਮੇਲਾ ਖੇਤਰ ਨੂੰ ਸਵੱਛ ਰੱਖਣ ਲਈ ਨਗਰ ਕੋਸਲ ਦੇ ਕਰਮਚਾਰੀ ਲਗਾਤਾਰ ਕੰਮ ਕਰ ਰਹੇ ਹਨ। ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵੀ ਲਗਾਤਾਰ ਕੰਮਾਂ ਦਾ ਜਾਇਜ਼ਾ ਲੈ ਰਹੇ ਹਨ। ਕਾਰਜ ਸਾਧਕ ਅਫਸਰ ਹਰਬਖਸ਼ ਸਿੰਘ ਵੱਲੋਂ ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਵਿੱਚ ਸਾਫ ਸਫਾਈ ਕਰਵਾਈ ਜਾ ਰਹੀ ਹੈ।  ਉਨ੍ਹਾਂ ਵੱਲੋਂ ਮੇਲਾ ਖੇਤਰ ਦੀ ਸਫਾਈ ਲਈ ਵੱਖ ਵੱਖ ਟੀਮਾ ਦਾ ਗਠਨ ਕਰਕੇ ਅਧਿਕਾਰੀ ਤੈਨਾਤ ਕੀਤੇ ਗਏ ਹਨ ਜੋ ਸਮੁੱਚੀ ਸਫਾਈ ਵਿਵਸਥਾ ਤੇ ਨਜ਼ਰ ਰੱਖ ਰਹੇ ਹਨ। ਇਸ ਦੌਰਾਨ ਗਲੀਆਂ, ਨਾਲੀਆਂ ਦੀ ਸਫਾਈ  ਵੀ ਨਿਰੰਤਰ ਕਰਵਾਈ ਜਾ ਰਹੀ ਹੈ। ਮੇਲਾ ਖੇਤਰ ਦਾ ਕੋਨਾ ਕੋਨਾ ਸਾਫ ਕੀਤਾ ਜਾ ਰਿਹਾ ਹੈ, ਡਰੇਨਾ ਦੀ ਸਫਾਈ, ਨਾਲਿਆ ਤੇ ਨਾਂਲੀਆਂ ਤੋ ਗੰਦੇ ਪਾਣੀ ਦੀ ਨਿਕਾਸੀ ਦਾ ਵੀ ਸੁਚਾਰੂ ਪ੍ਰਬੰਧ ਕੀਤਾ ਹੈ। ਕੂੜਾ ਪ੍ਰਬੰਧਨ ਤੇ ਵਿਸੇਸ਼ ਧਿਆਨ ਦਿੱਤਾ ਗਿਆ ਹੈ।

Leave a Reply

Your email address will not be published. Required fields are marked *