Shadow

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੀਤੀ ਸੰਜੀਵ ਅਰੋੜਾ ਨਾਲ ਜੇਲ ਵਿਚ ਮੁਲਾਕਾਤ

ਚੰਡੀਗੜ੍ਹ, 23 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸਾਬਕਾ ਸਨਅਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੂੰ ਈ ਡੀ ਵਲੋਂ ਗ੍ਰਿਫਤਾਰ ਕਰਨ ਪਿਛੋਂ ਜੇਲ ਭੇਜੇ ਜਾਣ ਪਿਛੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕਰਨ ਲਈ ਜੇਲ ਵਿਚ ਗਏ।
ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਇਨਫੋਰਸਮੈਂਟ ਦੀ ਟੀਮ ਨੇ ਸ੍ਰੀ ਸੰਜੀਵ ਅਰੋੜਾ ਦੇ ਵੱਖ ਵੱਖ ਕਾਰੋਬਾਰਾਂ ‘ਤੇ ਛਾਪੇ ਮਾਰਨ ਪਿਛੋਂ ਪਰਚਾ ਦਰਜ ਕੀਤਾ ਸੀ ਅਤੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਹੁਣ ਤੱਕ ਸ੍ਰੀ ਸੰਜੀਵ ਅਰੋੜਾ ਜੇਲ ਵਿਚ ਹਨ। ਅੱਜ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕਰਕੇ ਸੰਜੀਵ ਅਰੋੜਾ ਨੂੰ ਹੌਸਲਾ ਦਿੱਤਾ ਅਤੇ ਯਕੀਨ ਦਿਵਾਇਆ ਕਿ ਪੂਰੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਧੱਕੇਸ਼ਾਹੀ ਅੱਗੇ ਆਮ ਆਦਮੀ ਪਾਰਟੀ ਕਿਸੇ ਵੀ ਹਾਲਤ ਵਿਚ ਝੁਕੇਗੀ ਨਹੀਂ।

Leave a Reply

Your email address will not be published. Required fields are marked *