Chandigarh,03 Feb,2024:- ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ। ਹੁਣ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ‘ਤੇ ਨਾਜਾਇਜ਼ ਕਬਜ਼ਿਆਂ ਜਾਂ ਜਾਇਦਾਦਾਂ ਨੂੰ ਗਲਤ ਤਰੀਕੇ ਨਾਲ ਵੇਚਣ ਦੀ ਪ੍ਰਕਿਰਿਆ ਨੂੰ ਖਤਮ ਕੀਤਾ ਜਾਵੇਗਾ।ਵਿਦੇਸ਼ਾਂ ਵਿੱਚ ਬੈਠੇ ਪੰਜਾਬ ਦੇ ਐਨ.ਆਰ.ਆਈ ਨੂੰ ਸਹੂਲਤ ਮਿਲੇਗੀ। ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ਾਂ ਤੋਂ ਪ੍ਰਾਪਤ ਪਾਵਰ ਆਫ਼ ਅਟਾਰਨੀ ਦੀ ਆਨਲਾਈਨ ਐਂਬੋਸਿੰਗ (Online Embossing) ਸ਼ੁਰੂ ਕਰਨ ਲਈ ਸਿਖਲਾਈ ਪ੍ਰੋਗਰਾਮ ਮੁਕੰਮਲ ਕਰ ਲਏ ਗਏ ਹਨ। ਜੇਕਰ ਪੰਜਾਬ ਦਾ ਕੋਈ ਵੀ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਜਾਇਦਾਦ ਵੇਚਣ ਜਾਂ ਖਰੀਦਣਾ ਚਾਹੁੰਦਾ ਹੈ ਤਾਂ ਉਸ ਨੂੰ ਉਸ ਦੇਸ਼ ਦੇ ਹਾਈ ਕਮਿਸ਼ਨ ਤੋਂ ਪਾਵਰ ਆਫ਼ ਅਟਾਰਨੀ (Online Power of Attorney Embossing) ਤਿਆਰ ਕਰਕੇ ਭੇਜਣੀ ਪਵੇਗੀ। ਜਿਸ ‘ਤੇ ਉਹ ਆਪਣੀ ਜਾਇਦਾਦ ਆਪਣੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਜਾਂ ਕਿਸੇ ਹੋਰ ਵਿਅਕਤੀ ਨੂੰ ਵੇਚਣ ਦਾ ਅਧਿਕਾਰ ਦੇਵੇਗਾ।